November 11, 2026, 11:59 pm
----------- Advertisement -----------
HomeNewsਗੜ੍ਹਸ਼ੰਕਰ ਵਿੱਖੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪ੍ਰੀਸਦ ਮੈਂਬਰਾਂ...

ਗੜ੍ਹਸ਼ੰਕਰ ਵਿੱਖੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਨੂੰ ਜਾਗਰੂਕ ਕਰਨ ਲਈ ਵਰਕਸ਼ਾਪ ਦਾ ਆਯੋਜਨ

Published on

----------- Advertisement -----------

ਭਾਰਤੀ ਮਾਨਕ ਬਿਊਰੋ ਵਲੋਂ ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ ਵਿੱਖੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਨੁਮਾਇੰਦਿਆਂ, ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਨੂੰ ਜਾਗਰੂਕ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ।  ਬੀ. ਡੀ. ਪੀ. ਓ.ਗੜ੍ਹਸ਼ੰਕਰ ਮਨਜਿੰਦਰ ਕੌਰ ਦੀ ਅਗਵਾਈ ਵਿੱਚ ਲਗਾਏ ਗਏ ਇਸ ਵਰਕਸ਼ਾਪ ਦੇ ਵਿੱਚ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਦੇ ਪੰਚਾਇਤਾਂ ਦੇ ਨੁਮਾਇੰਦੇ ਅਤੇ ਵਿਭਾਗ ਦੇ ਅਧਿਕਾਰੀਆਂ ਨੇ  ਵਿਕਾਸ ਗਤੀਵਿਧੀ ਜਾਂ ਨਿੱਜੀ ਜ਼ਰੂਰਤ ਲਈ ਗੁਣਵੱਤਾ ਵਾਲੀ ਵਸਤੂ ਦੀ ਖਰੀਦ ਲਈ ਮਿਆਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਹਿੱਸਾ ਲੈਣ ਵਾਲਿਆਂ ਨੂੰ ਬੀ.ਆਈ. ਐਸ ਕੇਅਰ ਐਪ ਨੂੰ ਵੀ ਡਾਊਨਲੋਡ ਕਰਕੇ ਅਸਲੀ ਆਈ.ਐਸ.ਆਈ ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਲਈ ਇਸ ਐਪ ਦੀ ਵਰਤੋਂ ਕਰਨ ਵਾਰੇ ਜਾਗਰੂਕ ਕੀਤਾ ਗਿਆ।

 ਇਸ ਮੌਕੇ ਬੀ.ਡੀ.ਪੀ.ਓ ਗੜ੍ਹਸ਼ੰਕਰ ਮਨਜਿੰਦਰ ਕੌਰ ਨੇ ਦੱਸਿਆ ਕਿ ਭਾਰਤੀ ਮਾਨਕ ਬਿਓਰੋ ਵਲੋਂ ਲਗਾਏ ਗਏ ਵਰਕਸ਼ਾਪ ਦੇ ਵਿੱਚ ਰੋਜਾਨਾਂ ਵਰਤੋਂ ਵਿੱਚ ਆਉਣ ਵਾਲਿਆਂ ਬਸਤੂਆਂ ਦੀ ਗੁਣਵੱਤਾ ਜਾਨਣ ਲਈ ਜਾਗਰੂਕ ਕੀਤਾ ਗਿਆ ਜਿਹੜੀਆਂ ਕਿ ਰੋਜ਼ਮਰਾ ਜਿੰਦਗੀ ਵਿੱਚ ਫਾਇਦੇਮੰਦ ਸਾਬਤ ਹੋਣਗੀਆਂ। ਇਸ ਮੌਕੇ ਦਲਬੀਰ ਸਿੰਘ ਭਾਰਤੀ ਮਾਨਕ ਬਿਓਰੋ ਦੇ ਸਲਾਹਕਾਰ ਦਲਬੀਰ ਸਿੰਘ ਨੇ ਦੱਸਿਆ ਕਿ ਰੋਜ਼ਮਰਾ ਦੀ ਜਿੰਦਗੀ ਵਿੱਚ ਵਰਤੋਂ ਹੋਣ ਵਾਲੀਆਂ ਬਸਤੂਆਂ ਪਰਮਾਣਿਕਤਾ ਦੀ ਪੁਸ਼ਟੀ ਲਈ ਭਾਰਤ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਬਲਾਕ ਪੱਧਰ ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦੇ ਮੱਦੇਨਜ਼ਰ ਬੀਡੀਪੀਓ ਦਫਤਰ ਗੜ੍ਹਸ਼ੰਕਰ ਵਿਖੇ ਵਰਕਸ਼ਾਪ ਲਗਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...