November 19, 2026, 8:23 am
----------- Advertisement -----------
HomeNewsBreaking Newsਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਮੁੱਖ ਮੰਤਰੀ ਮਾਨ ਦਾ ਵੱਡਾ...

ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

Published on

----------- Advertisement -----------

ਅਕਾਲੀ ਦਲ ਵੱਲੋ ਆਉਣ ਵਾਲੇ ਦਿਨਾਂ ਚ ਸ਼ੁਰੂ ਕੀਤੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਟਵੀਟ ਕਰ ਕੇ ਕਿਹਾ ਕਿ “ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ ..ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ਚ “ਅਕਾਲੀ ਦਲ ਤੋਂ ਪੰਜਾਬ ਬਚਾਲੋ “ ਯਾਤਰਾ ਸ਼ੁਰੂ ਕਰਨ ਦਾ ਐਲਾਨ .. ਇਸਦੀ ਮਾਫੀ ਕਦੇ ਫੇਰ ਮੰਗ ਲੈਣਗੇ..”
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਇਹ ਵੀ ਫ਼ੈਸਲਾ ਲਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ‘ਆਪੇ ਗੁਰ ਚੇਲਾ ਨਗਰ ਕੀਰਤਨ’ ਸਜਾਏਗੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਅਤੇ ਉਹ ਹਰ ਹਲਕੇ ਵਿਚ ਦੋ ਦਿਨ ਗੁਜ਼ਾਰਨ ਸਮੇਤ ਸਾਰੇ 117 ਹਲਕਿਆਂ ਨੂੰ ਕਵਰ ਕਰਨਗੇ। ਇਹ ਵੀ ਫ਼ੈਸਲਾ ਲਿਆ ਗਿਆ ਕਿ ਲੋਕਾਂ ਦੀਆਂ ਮੁਸ਼ਕਲਾਂ ਉਭਾਰਨ ਲਈ ਸਾਰੇ ਪ੍ਰਮੁੱਖ ਕਸਬਿਆਂ ਤੇ ਸ਼ਹਿਰਾਂ ਵਿਚ ਸੈਮੀਨਾਰ ਕਰਵਾਏ ਜਾਣਗੇ। ਸੈਮੀਨਾਰਾਂ ’ਚ ਪੰਜਾਬ ਨੂੰ ਉਸ ਦੀ ਰਾਜਧਾਨੀ ਅਤੇ ਦਰਿਆਈ ਪਾਣੀਆਂ ਤੋਂ ਵਿਰਵਾ ਕਰਨ ਸਮੇਤ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ। ਸੈਮੀਨਾਰ ਕਰਵਾਉਣ ਲਈ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਗੁਰਚਰਨ ਸਿੰਘ ਗਰੇਵਾਲ ਦੀ ਸ਼ਮੂਲੀਅਤ ਵਾਲੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...