ਪੰਜਾਬੀ ਗਾਇਕ ਤੇ ਅਦਾਕਾਰ ਜੈਜ਼ੀ ਬੀ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਆਪਣੇ 30 ਸਾਲ ਦੇ ਲੰਬੇ ਕੈਰੀਅਰ ‘ਚ ਕਈ ਸੁਪਰਹਿੱਟ ਗੀਤ ਦੇਣ ਵਾਲੇ ਜੈਜ਼ੀ ਨੇ ਅੰਮ੍ਰਿਤਸਰ ਪਹੁੰਚੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਅਪੀਲ ਵੀ ਕੀਤੀ ਹੈ। ਜੈਜ਼ੀ ਸੋਸ਼ਲ ਮੀਡੀਆ ਹੈਂਡਲਜ਼ ਰਾਹੀਂ ਪ੍ਰਸ਼ੰਸਕਾਂ ਵਿਚਕਾਰ ਹਮੇਸ਼ਾ ਐਕਟਿਵ ਰਹਿੰਦੇ ਹਨ।
ਜੈਜ਼ੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਮਹਾਰਾਜ ਤੋਂ ਅਸ਼ੀਰਵਾਦ ਲਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਜ਼ੀ ਬੀ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਉਹ ਗੁਰੂ ਘਰ ਮੱਥਾ ਟੇਕਣ ਆਏ ਹਨ। ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਦੇਸ਼ ਤਰੱਕੀ ਕਰੇ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਜੋ ਮਨ ਨੂੰ ਸ਼ਾਂਤੀ ਮਿਲਦੀ ਹੈ, ਉਹ ਹੋਰ ਕਿਧਰੇ ਨਹੀਂ ਮਿਲਦੀ।
ਜੈਜ਼ੀ ਨੇ ਦੱਸਿਆ ਕਿ ਜਦੋਂ ਉਹ ਸਟੇਜ ‘ਤੇ ਆਉਂਦੇ ਹਨ ਤਾਂ ਸਭ ਤੋਂ ਪਹਿਲਾਂ ਬਾਣੀ ਨਾਲ ਹੀ ਸ਼ੁਰੂਆਤ ਕਰਦੇ ਹਨ। ਬਾਣੀ ਤੋਂ ਉਪਰ ਕੁਝ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਦੂਜੇ ਪ੍ਰਤੀ ਪਿਆਰ ਅਤੇ ਸਤਿਕਾਰ ਦਿਖਾਉਣ। ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਣ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ। ਆਪਣੇ ਬੱਚਿਆਂ ਨੂੰ ਆਪਣੇ ਧਰਮ ਨਾਲ ਜੋੜੋ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਖਾਸ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਸਿਖਾਉਣ।
----------- Advertisement -----------
ਪੰਜਾਬੀ ਗਾਇਕ Jazzy B ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
Published on
----------- Advertisement -----------
----------- Advertisement -----------












