November 19, 2026, 8:24 am
----------- Advertisement -----------
HomeNewsBreaking Newsਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ,...

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੜੇ ਗਏ ਸਮੱਗਲਰ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਈਸ ਡਰੱਗ ਦੀ ਖੇਪ ਨੂੰ ਜ਼ਬਤ ਕਰਨ ਤੋਂ ਇਲਾਵਾ ਉਸਦੇ ਕਬਜ਼ੇ ਵਿੱਚੋਂ ਇੱਕ ਅਤਿ ਆਧੁਨਿਕ .30 ਬੋਰ ਦਾ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੂਬੇ ਭਰ ਵਿੱਚ ਆਈਸ ਡਰੱਗਜ਼ ਦੀ ਸਪਲਾਈ ਕਰਦੇ ਸਨ, ਜਦਕਿ ਉਸਦੇ ਪਿਛਲੇ ਤੇ ਅਗਲੇ ਸਬੰਧਾਂ ਬਾਰੇ ਜਾਣਕਾਰੀ ਲਗਾਉਣ ਲਈ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝਾ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਬੇ ਵਿੱਚ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਭਾਰੀ ਮਾਤਰਾ ਵਿੱਚ ਆਈਸ ਡਰੱਗ ਅਤੇ ਹਥਿਆਰਾਂ ਦੀ ਖੇਪ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾਵਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਅਤੇ ਏਸੀਪੀ ਵੈਸਟ ਕਮਲਜੀਤ ਔਲਖ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਤੋਂ ਪੁਲਿਸ ਟੀਮਾਂ ਨੇ ਛੇਹਰਟਾ ਖੇਤਰ ਵਿੱਚ ਵਿਆਪਕ ਆਪ੍ਰੇਸ਼ਨ ਕੀਤਾ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਸਿਮਰ ਮਾਨ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਸ ਖੇਪ ਦੀ ਡਿਲਿਵਰੀ ਕਰਨ ਲਈ ਕਿਸੇ ਵਿਅਕਤੀ ਦੀ ਉਡੀਕ ਕਰ ਰਿਹਾ ਸੀ। ਸੀ.ਪੀ. ਭੁੱਲਰ ਨੇ ਦੱਸਿਆ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਕੀਤੇ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਬੰਧੀ ਕੇਸ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਛੇਹਰਟਾ ਵਿਖੇ ਐਫ.ਆਈ.ਆਰ. ਨੰ. 2 ਮਿਤੀ 3.1.2024 ਨੂੰ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹੈਰੋਇਨ ਦੀ ਵਪਾਰਕ ਮਾਤਰਾ 250 ਗ੍ਰਾਮ ਹੈ, ਜਦੋਂ ਕਿ ਆਈਸ ਡਰੱਗ ਦੀ ਵਪਾਰਕ ਮਾਤਰਾ 50 ਗ੍ਰਾਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...