September 22, 2026, 9:14 pm
----------- Advertisement -----------
HomeNewsHaryanaਪਟਿਆਲਾ 'ਚ ਮਿਲੀ BMW ਕਾਰ, ਹੋ ਸਕਦੀ ਹੈ ਮਾਡਲ ਦਿਵਿਆ ਪਾਹੂਜਾ ਦੀ...

ਪਟਿਆਲਾ ‘ਚ ਮਿਲੀ BMW ਕਾਰ, ਹੋ ਸਕਦੀ ਹੈ ਮਾਡਲ ਦਿਵਿਆ ਪਾਹੂਜਾ ਦੀ ਲਾ.ਸ਼, ਭਾਲ ਜਾਰੀ

Published on

----------- Advertisement -----------

ਗੁਰੂਗ੍ਰਾਮ ‘ਚ ਕਤਲ ਕੀਤੀ ਗਈ ਗੈਂਗਸਟਰ ਸੰਦੀਪ ਗਡੋਲੀ ਦੀ ਮਾਡਲ ਗਰਲਫਰੈਂਡ ਦਿਵਿਆ ਪਾਹੂਜਾ ਦੀ ਲਾਸ਼ ਅਜੇ ਤੱਕ ਨਹੀਂ ਮਿਲੀ ਹੈ। ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਹੋਟਲ ਸਿਟੀ ਪੁਆਇੰਟ ਦੇ ਮਾਲਕ ਨੇ ਬੀਐਮਡਬਲਿਊ ਕਾਰ ਵਿੱਚ ਲਾਸ਼ ਨੂੰ ਠਿਕਾਨੇ ਲਗਾਉਣ ਲਈ ਭੇਜ ਦਿੱਤਾ।

 ਦੱਸ ਦਈਏ ਕਿ ਉਸ ਦੇ ਦੋ ਸਾਥੀ ਬਲਰਾਜ ਅਤੇ ਰਵੀ ਲਾਸ਼ ਲੈ ਗਏ। ਪੰਜਾਬ ਦੇ ਪਟਿਆਲਾ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਇੱਕ BMW ਕਾਰ ਬਰਾਮਦ ਕੀਤੀ ਹੈ।ਫਿਲਹਾਲ ਗੱਡੀ ਲੌਕ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦਿਵਿਆ ਪਾਹੂਜਾ ਦੀ ਲਾਸ਼ ਇਸ ਵਿਚ ਹੋ ਸਕਦੀ ਹੈ। ਮਾਹਿਰਾਂ ਦੀ ਮਦਦ ਨਾਲ ਗੱਡੀ ਨੂੰ ਖੋਲ੍ਹਣ ਦੇ ਯਤਨ ਕੀਤੇ ਜਾ ਰਹੇ ਹਨ। 

ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਦਿਵਿਆ ਦੀ ਲਾਸ਼ ਘੱਗਰ ਨਦੀ ਵਿੱਚ ਸੁੱਟੀ ਗਈ ਸੀ। ਡੀਸੀਪੀ (ਕ੍ਰਾਈਮ) ਵਿਜੈ ਪ੍ਰਤਾਪ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਪੁਲੀਸ ਨੇ ਅੱਜ ਬਾਅਦ ਦੁਪਹਿਰ ਕਰੀਬ 3.30 ਵਜੇ ਉਥੇ ਮੌਜੂਦ ਵਾਹਨ ਦਾ ਪਤਾ ਲਾਇਆ। ਉਸਨੇ ਇਹ ਵੀ ਕਿਹਾ ਕਿ ਅਭਿਜੀਤ ਅਤੇ ਦਿਵਿਆ ਦੋਵੇਂ ਗੈਂਗਸਟਰ ਬਿੰਦਰ ਗੁਰਜਰ ਦੇ ਸੰਪਰਕ ਵਿੱਚ ਸਨ, ਜੋ ਕਿ ਸੰਦੀਪ ਗਡੋਲੀ ਦੇ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਹੈ।

ਜੇਲ ਤੋਂ ਬਾਹਰ ਆਉਣ ਤੋਂ ਬਾਅਦ ਦਿਵਿਆ ਨੇ ਅਭਿਜੀਤ ਨੂੰ ਬਿੰਦਰ ਨਾਲ ਮਿਲਾਇਆ। ਬਿੰਦਰ ਨੇ ਅਭਿਜੀਤ ਨੂੰ ਦਿਵਿਆ ਦੀ ਆਰਥਿਕ ਮਦਦ ਕਰਨ ਲਈ ਕਿਹਾ ਸੀ। ਅਭਿਜੀਤ ਅਤੇ ਦਿਵਿਆ ਢਾਈ-ਤਿੰਨ ਮਹੀਨਿਆਂ ਤੋਂ ਇਕ-ਦੂਜੇ ਦੇ ਸੰਪਰਕ ਵਿਚ ਸਨ। ਇਸ ਦੌਰਾਨ ਦਿਵਿਆ ਨੇ ਅਭਿਜੀਤ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚੀਆਂ। ਹਾਲਾਂਕਿ ਇਸ ਦੀ ਪੁਸ਼ਟੀ ਕਰਨ ਲਈ ਪੁਲਿਸ ਨੇ 5 ਦਿਨ ਦਾ ਰਿਮਾਂਡ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...