November 19, 2026, 8:13 am
----------- Advertisement -----------
HomeNewsBreaking Newsਜਲੰਧਰ 'ਚ ਸ਼ਰਾਰਤੀ ਅਨਸਰਾਂ ਨੇ ਕੀਤੀ ਬੇਅਦਬੀ: ਸੜਕ 'ਤੇ ਲੱਗੇ ਗੁਰੂ ਗੋਬਿੰਦ...

ਜਲੰਧਰ ‘ਚ ਸ਼ਰਾਰਤੀ ਅਨਸਰਾਂ ਨੇ ਕੀਤੀ ਬੇਅਦਬੀ: ਸੜਕ ‘ਤੇ ਲੱਗੇ ਗੁਰੂ ਗੋਬਿੰਦ ਸਿੰਘ ਜੀ ਦੇ ਫਲੈਕਸ ਬੋਰਡ ਪਾੜੇ

Published on

----------- Advertisement -----------
  • ਸੀਸੀਟੀਵੀ ਫੁਟੇਜ ‘ਚ ਨਜ਼ਰ ਆਏ ਮੁਲਜ਼ਮ

ਜਲੰਧਰ, 5 ਜਨਵਰੀ 2023 – ਜਲੰਧਰ ਦੇ ਲਾਜਪਤ ਨਗਰ ਨੇੜੇ ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਫਲੈਕਸ ਬੋਰਡ ਪਾੜ ਦਿੱਤੇ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 295 ਅਤੇ 34 ਜੋੜ ਦਿੱਤੀ ਹੈ। ਪੁਲਿਸ ਨੇ ਬੇਅਦਬੀ ਦੇ ਦੋਸ਼ੀਆਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਗੁਰਮੀਤ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਪੂਰੇ ਸ਼ਹਿਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਫਲੈਕਸ ਬੋਰਡ ਲਾਏ ਗਏ ਸਨ। ਇਸ ਦੌਰਾਨ ਲਾਜਪਤ ਨਗਰ ਦੇ ਆਲੇ-ਦੁਆਲੇ ਲੱਗੇ ਬੋਰਡਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਸ਼ਰਾਰਤੀ ਅਨਸਰਾਂ ਨੇ ਫਲੈਕਸ ਬੋਰਡ ਪਾੜ ਦਿੱਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀਆਂ ਤਸਵੀਰਾਂ ਦੀ ਵੀ ਬੇਅਦਬੀ ਕੀਤੀ।

ਇਸ ਸਬੰਧੀ ਜਦੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਤਾਂ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਉਪਰੰਤ ਮਾਮਲਾ ਦਰਜ ਕਰ ਲਿਆ। ਪੁਲਿਸ ਨੇ ਇੱਕ ਸੀਸੀਟੀਵੀ ਵੀ ਕਬਜ਼ੇ ਵਿੱਚ ਲੈ ਲਿਆ ਹੈ। ਜਿਸ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸਿੱਖ ਭਾਈਚਾਰੇ ਨੇ ਕਿਹਾ- ਇਹ ਫਲੈਕਸ ਬੋਰਡ ਲਾਜਪਤ ਨਗਰ ਨੇੜੇ ਲਗਾਏ ਗਏ ਸਨ। ਜਿਸ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਲਾਈ ਗਈ ਸੀ। ਦੋਸ਼ੀ ਇੰਨੇ ਚਲਾਕ ਸਨ ਕਿ ਉਹ ਬੇਅਦਬੀ ਕਰਨ ਲਈ ਸੜਕ ‘ਤੇ ਨਹੀਂ ਆਏ। ਉਹ ਫਲੈਕਸ ਦੇ ਪਿੱਛੇ ਚਲੇ ਗਏ ਅਤੇ ਬੋਰਡਾਂ ਨੂੰ ਪਾੜ ਦਿੱਤਾ, ਤਾਂ ਜੋ ਉਹ ਸੀਸੀਟੀਵੀ ਵਿੱਚ ਕੈਦ ਨਾ ਹੋ ਜਾਣ। ਜਿਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਕਾਫੀ ਦੇਰ ਤੱਕ ਜ਼ਮੀਨ ‘ਤੇ ਪਈ ਰਹੀ। ਪਰ ਜਦੋਂ ਪੁਲਿਸ ਨੇ ਕੁਝ ਹੋਰ ਸੀਸੀਟੀਵੀ ਦੀ ਤਲਾਸ਼ੀ ਲਈ ਤਾਂ ਇੱਕ ਸੀਸੀਟੀਵੀ ਵਿੱਚ ਮੁਲਜ਼ਮ ਬੋਰਡ ਪਾੜਦੇ ਨਜ਼ਰ ਆਏ।

ਇਸ ਸਬੰਧੀ ਪ੍ਰਦਰਸ਼ਨ ਕੀਤਾ ਗਿਆ

ਦੱਸ ਦੇਈਏ ਕਿ ਇਹ ਘਟਨਾ 2 ਜਨਵਰੀ ਦੀ ਹੈ। ਜਦੋਂ ਇਸ ਬਾਰੇ ਸਿੱਖ ਕੌਮ ਦੇ ਆਗੂਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦੇ ਵਿਰੋਧ ਵਿੱਚ ਪ੍ਰਦਰਸ਼ਨ ਵੀ ਕੀਤਾ। ਜਿਸ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕਿਸੇ ਤਰ੍ਹਾਂ ਸੁਸਾਇਟੀ ਨੂੰ ਸਮਝਾਇਆ ਅਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...