November 19, 2026, 8:15 am
----------- Advertisement -----------
HomeNewsBreaking Newsਸੁਨੀਲ ਜਾਖੜ ਹੁਣ ਕਿਹੜੇ ਮੂੰਹ ਨਾਲ ਤੁਸੀਂ ਪੰਜਾਬੀਆਂ ਵਿਚਕਾਰ ਜਾਉਗੇ: ਮੁੱਖ ਮੰਤਰੀ...

ਸੁਨੀਲ ਜਾਖੜ ਹੁਣ ਕਿਹੜੇ ਮੂੰਹ ਨਾਲ ਤੁਸੀਂ ਪੰਜਾਬੀਆਂ ਵਿਚਕਾਰ ਜਾਉਗੇ: ਮੁੱਖ ਮੰਤਰੀ ਮਾਨ

Published on

----------- Advertisement -----------
  • ਝਾਕੀ ਦੇ ਮਸਲੇ ਤੇ ਝੂਠ ਬੋਲਣਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਨੀਲ ਜਾਖੜ ਦੀ ਅਲੋਚਨਾ
  • ਰੱਖਿਆ ਮੰਤਰਾਲਾ ਨੇ ਜਨਤਕ ਕੀਤੀਆਂ ਝਾਕੀ ਦੀਆਂ ਫੋਟੋਆਂ, ਨਹੀਂ ਲੱਗੀ ਸੀ ਮੇਰੀ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ: ਮੁੱਖ ਮੰਤਰੀ
  • ਭਾਜਪਾ ਦੇ ਕਹਿਣ ਤੇ ਤੁਸੀਂ ਪੰਜਾਬ ਦੇ ਪੱਖਚ ਨਹੀਂ ਖੜ੍ਹੇ, ਸਗੋਂ ਮੇਰੇ ਅਤੇ ਅਰਵਿੰਦ ਕੇਜਰੀਵਾਲ `ਤੇ ਬੇਬੁਨਿਆਦ ਇਲਜ਼ਾਮ ਲਾਏ
  • ਪੰਜਾਬੀ ਤੁਹਾਨੂੰ ਕਦੇ ਮੁਆਫ਼ ਨਹੀਂ ਕਰਨਗੇ: ਮੁੱਖ ਮੰਤਰੀ

ਚੰਡੀਗੜ੍ਹ, 5 ਜਨਵਰੀ 2023 (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਦੇ ਮੁੱਦੇ ਉਤੇ ‘ਨੰਗਾ-ਚਿੱਟਾ’ ਝੂਠ ਬੋਲਣ ਉਤੇ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦੀ ਕਰੜੀ ਆਲੋਚਨਾ ਕੀਤੀ ਹੈ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਹਮੇਸ਼ਾ ਤੋਂ ਇਹੀ ਤਰਕ ਰਿਹਾ ਹੈ ਕਿ ਮੋਦੀ ਸਰਕਾਰ ਨੇ ਆਪਣੀ ਪੰਜਾਬ ਵਿਰੋਧੀ ਖ਼ਬਤ ਕਾਰਨ ਸੂਬੇ ਦੀ ਝਾਕੀ ਨੂੰ ਰੱਦ ਕੀਤਾ ਪਰ ਜਾਖੜ ਕੇਂਦਰ ਸਰਕਾਰ ਦੇ ਇਸ ਨੂੰ ਕਦਮ ਨੂੰ ਆਪਣੀ ਬੇਥਵੀਆਂ ਨਾਲ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਾਖੜ ਨੇ ਸੂਬਾ ਸਰਕਾਰ ਦੀਆਂ ਝਾਕੀਆਂ ਰੱਦ ਹੋਣ ਦਾ ਕਾਰਨ ਉਨ੍ਹਾਂ ਉਤੇ ਮੁੱਖ ਮੰਤਰੀ ਦੀਆਂ ਤਸਵੀਰਾਂ ਹੋਣ ਦੀ ਗੱਲ ਆਖ ਕੇ ਸੂਬੇ ਦੇ ਲੋਕਾਂ ਨੂੰ ਗੁਮਰਾਹ ਕੀਤਾ ਹੈ ਅਤੇ ਇਹ ਸਾਰਾ ਬਿਆਨ ਜਾਖੜ ਦੀ ਮਹਿਜ਼ ਕੋਰੀ ਕਲਪਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਰੱਖਿਆ ਮੰਤਰਾਲੇ ਨੇ ਇਹ ਬਿਲਕੁੱਲ ਸਾਫ਼ ਕਰ ਦਿੱਤਾ ਹੈ ਕਿ ਇਸ ਝਾਕੀ ਉਤੇ ਕੋਈ ਤਸਵੀਰਾਂ ਨਹੀਂ ਸਨ ਤਾਂ ਜਾਖੜ ਦੇ ਝੂਠ ਦਾ ਪਰਦਾਫ਼ਾਸ਼ ਹੋ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ਲਈ ਡਿਜ਼ਾਇਨ ਕੀਤੀ ਝਾਕੀ ਦਾ ਉਦੇਸ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਨਾਲ-ਨਾਲ ਸ਼ਹੀਦਾਂ ਦੇ ਬਲੀਦਾਨ ਦੀ ਰਵਾਇਤ ਨੂੰ ਦਰਸਾਉਣਾ ਸੀ। ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਦੁਹਰਾਇਆ ਕਿ ਸੱਤਾ ਦੀ ਭੁੱਖੀ ਕੇਂਦਰ ਸਰਕਾਰ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਲਾਮਿਸਾਲ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਹੇਠੀ ਕਰਨ ਲਈ ਭਾਜਪਾ ਸਰਕਾਰ ਕੋਝੇ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਾਦਤ ਤੇ ਬਲੀਦਾਨ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਹਨ, ਜਿਨ੍ਹਾਂ ਨੂੰ ਪੰਜਾਬ ਦੀਆਂ ਝਾਕੀਆਂ ਵਿੱਚ ਦਿਖਾਇਆ ਜਾਂਦਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਝਾਕੀਆਂ ਦੇ ਦੇਸ਼-ਭਗਤੀ ਤੇ ਪ੍ਰਗਤੀਸ਼ੀਲ ਵਿਚਾਰਾਂ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼-ਭਗਤਾਂ ਤੇ ਕੌਮੀ ਨਾਇਕਾਂ ਦੇ ਬਲੀਦਾਨ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਾਖੜ ਵਰਗੇ ਨਵੇਂ-ਨਵੇਂ ਬਣੇ ‘ਭਗਤ’ ਆਪਣੀ ਅੰਧ-ਭਗਤੀ ਵਿੱਚ ਪੰਜਾਬ ਦੇ ਹਿੱਤਾਂ ਨੂੰ ਸਿਰੇ ਤੋਂ ਦਰਕਿਨਾਰ ਕਰਦਿਆਂ ਮੋਦੀ ਸਰਕਾਰ ਦੇ ਤਾਨਾਸ਼ਾਹੀ ਕਦਮਾਂ ਨੂੰ ਜਾਇਜ਼ ਠਹਿਰਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਹੋਣ ਦੇ ਬਾਵਜੂਦ ਇਹ ਆਗੂ ਮਹਿਜ਼ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਆਪਣੀ ਹਾਈ ਕਮਾਂਡ ਨਾਲ ਮਿਲ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਆਪਣੇ ਆਕਾਵਾਂ ਦੀਆਂ ਇੱਛਾਵਾਂ ਅਨੁਸਾਰ ਝੂਠ ਬੋਲਣ ਵਿੱਚ ਹਾਲੇ ਪੂਰੀ ਤਰ੍ਹਾਂ ਮਾਹਿਰ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਜਾਖੜ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ, ਜਿਸ ਕਾਰਨ ਉਹ ਆਪਣੀ ਹਾਈ ਕਮਾਂਡ ਵੱਲੋਂ ਤਿਆਰ ਕੀਤੀਆਂ ਸਕਰਿਪਟਾਂ ਪੜ੍ਹਨ ਵਿੱਚ ਹਾਲੇ ਪੂਰੇ ਉਸਤਾਦ ਨਹੀਂ ਬਣੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿੰਨੀ ਬਦਕਿਸਮਤੀ ਵਾਲੀ ਗੱਲ ਹੈ ਕਿ ਭਾਜਪਾਈ ਲੀਡਰਸ਼ਿਪ ਪੰਜਾਬ ਦੀ ਹੇਠੀ ਕਰ ਰਹੀ ਹੈ ਅਤੇ ਇਹ ਆਗੂ ਆਪਣੇ ਲੀਡਰਾਂ ਦਾ ਗੁਣਗਾਣ ਕਰਨ ਵਿੱਚ ਮਸਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...