April 20, 2026, 9:06 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ...

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

Published on

----------- Advertisement -----------

ਚੰਡੀਗੜ੍ਹ, 5 ਜਨਵਰੀ 2023 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ‘ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...