November 15, 2026, 3:34 am
----------- Advertisement -----------
HomeNewsBreaking Newsਟੀ-20 ਵਿਸ਼ਵ ਕੱਪ 2024 ਦਾ ਸ਼ਡਿਊਲ ਜਾਰੀ, 9 ਜੂਨ ਨੂੰ ਹੋਵੇਗਾ ਭਾਰਤ-ਪਾਕਿਸਤਾਨ...

ਟੀ-20 ਵਿਸ਼ਵ ਕੱਪ 2024 ਦਾ ਸ਼ਡਿਊਲ ਜਾਰੀ, 9 ਜੂਨ ਨੂੰ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮੈਚ

Published on

----------- Advertisement -----------

ਆਈਸੀਸੀ ਨੇ ਟੀ-20 ਵਿਸ਼ਵ ਕੱਪ 2024 ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਟੀ-20 ਵਿਸ਼ਵ ਕੱਪ 2024 ਅਮਰੀਕਾ ਦੇ ਤਿੰਨ ਅਤੇ ਵੈਸਟਇੰਡੀਜ਼ ਦੇ ਛੇ ਮੈਦਾਨਾਂ ‘ਤੇ ਆਯੋਜਿਤ ਕੀਤਾ ਜਾਵੇਗਾ। ਇਹ ਟੂਰਨਾਮੈਂਟ 1 ਤੋਂ 29 ਜੂਨ ਤੱਕ 20 ਟੀਮਾਂ ਵਿਚਕਾਰ ਹੋਵੇਗਾ। ਪਹਿਲਾ ਮੈਚ ਕੈਨੇਡਾ ਅਤੇ ਅਮਰੀਕਾ ਵਿਚਾਲੇ 1 ਜੂਨ ਨੂੰ ਹੋਵੇਗਾ। ਭਾਰਤ ਦਾ ਪਹਿਲਾ ਮੈਚ 5 ਜੂਨ ਨੂੰ ਆਇਰਲੈਂਡ ਨਾਲ ਹੋਵੇਗਾ। ਭਾਰਤ ਪਾਕਿਸਤਾਨ ਵਿਚਾਲੇ ਮੈਚ 9 ਜੂਨ ਨੂੰ ਖੇਡਿਆ ਜਾਵੇਗਾ।
ਦੱਸ ਦਈਏ ਕਿ ਭਾਰਤ ਦਾ ਤੀਜਾ ਮੈਚ 12 ਜੂਨ ਨੂੰ ਅਮਰੀਕਾ ਨਾਲ ਅਤੇ ਚੌਥਾ ਮੈਚ ਕੈਨੇਡਾ ਨਾਲ 15 ਜੂਨ ਨੂੰ ਹੋਵੇਗਾ। ਵੈਸਟਇੰਡੀਜ਼ ਅਤੇ ਅਮਰੀਕਾ ਵਿੱਚ ਹੋਣ ਵਾਲੇ ਇਸ ਟੂਰਨਾਮੈਂਟ ਵਿੱਚ ਕੁੱਲ 20 ਟੀਮਾਂ ਹਿੱਸਾ ਲੈਣਗੀਆਂ। ਸਾਰੀਆਂ ਟੀਮਾਂ ਨੂੰ ਪੰਜ-ਪੰਜ ਟੀਮਾਂ ਦੇ ਚਾਰ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਭਾਰਤ ਨੂੰ ਪਾਕਿਸਤਾਨ, ਆਇਰਲੈਂਡ, ਕੈਨੇਡਾ ਅਤੇ ਅਮਰੀਕਾ ਦੇ ਨਾਲ ਗਰੁੱਪ ਏ ਵਿੱਚ ਰੱਖਿਆ ਗਿਆ ਹੈ।
ਕਿਹੜੀ ਟੀਮ ਕਿਸ ਗਰੁੱਪ ਵਿੱਚ, ਪੜ੍ਹੋ ਵੇਰਵਾ –
ਗਰੁੱਪ ਏ: ਭਾਰਤ, ਪਾਕਿਸਤਾਨ, ਆਇਰਲੈਂਡ, ਕੈਨੇਡਾ, ਅਮਰੀਕਾ
ਗਰੁੱਪ ਬੀ: ਇੰਗਲੈਂਡ, ਆਸਟ੍ਰੇਲੀਆ, ਨਾਮੀਬੀਆ, ਸਕਾਟਲੈਂਡ, ਓਮਾਨ
ਗਰੁੱਪ ਸੀ: ਨਿਊਜ਼ੀਲੈਂਡ, ਵੈਸਟਇੰਡੀਜ਼, ਅਫਗਾਨਿਸਤਾਨ, ਯੂਗਾਂਡਾ, ਪਾਪੂਆ ਨਿਊ ਗਿਨੀ
ਗਰੁੱਪ ਡੀ: ਦੱਖਣੀ ਅਫਰੀਕਾ, ਸ਼੍ਰੀਲੰਕਾ, ਬੰਗਲਾਦੇਸ਼, ਨੀਦਰਲੈਂਡ, ਨੇਪਾਲ
ਤਿੰਨ ਪੜਾਵਾਂ ਵਿੱਚ ਹੋਵੇਗਾ ਟੂਰਨਾਮੈਂਟ–

  1. ਲੀਗ ਪੜਾਅ: ਜੂਨ 1-18 ਵਿਚਕਾਰ ਖੇਡਿਆ ਜਾਵੇਗਾ. ਹਰੇਕ ਗਰੁੱਪ ਦੀਆਂ ਟੀਮਾਂ ਆਪਸ ਵਿੱਚ ਇੱਕ-ਇੱਕ ਮੈਚ ਖੇਡਣਗੀਆਂ। ਹਰੇਕ ਗਰੁੱਪ ਦੀਆਂ ਚੋਟੀ ਦੀਆਂ ਦੋ ਟੀਮਾਂ ਅਗਲੇ ਪੜਾਅ ਲਈ ਕੁਆਲੀਫਾਈ ਕਰਨਗੀਆਂ
  2. ਸੁਪਰ-8: 19-24 ਜੂਨ ਦਰਮਿਆਨ ਖੇਡਿਆ ਜਾਵੇਗਾ। ਹਰ ਗਰੁੱਪ ਦੀਆਂ ਚੋਟੀ ਦੀਆਂ ਦੋ ਟੀਮਾਂ ਇਸ ‘ਚ ਹਿੱਸਾ ਲੈਣਗੀਆਂ। ਕੁੱਲ ਅੱਠ ਟੀਮਾਂ ਆਪਸ ‘ਚ ਇੱਕ-ਇੱਕ ਮੈਚ ਖੇਡਣਗੀਆਂ। ਇੱਥੋਂ ਚੋਟੀ ਦੀਆਂ ਚਾਰ ਟੀਮਾਂ ਨਾਕਆਊਟ ਗੇੜ ਵਿੱਚ ਪਹੁੰਚਣਗੀਆਂ।
  3. ਨਾਕਆਊਟ: ਸੁਪਰ-8 ਵਿੱਚ ਬਿਹਤਰ ਪ੍ਰਦਰਸ਼ਨ ਦਿਖਾਉਣ ਵਾਲੀਆਂ ਟੀਮਾਂ ਸੈਮੀਫਾਈਨਲ ਵਿੱਚ ਥਾਂ ਬਣਾਉਣਗੀਆਂ। ਪਹਿਲਾ ਸੈਮੀਫਾਈਨਲ ਮੈਚ 26 ਜੂਨ ਨੂੰ ਅਤੇ ਦੂਜਾ ਸੈਮੀਫਾਈਨਲ ਮੈਚ 27 ਜੂਨ ਨੂੰ ਹੋਵੇਗਾ। ਇਸ ਤੋਂ ਬਾਅਦ ਟੂਰਨਾਮੈਂਟ ਦਾ ਫਾਈਨਲ ਮੈਚ 29 ਜੂਨ ਨੂੰ ਸੈਮੀਫਾਈਨਲ ਦੇ ਦੋਵੇਂ ਜੇਤੂਆਂ ਵਿਚਾਲੇ ਖੇਡਿਆ ਜਾਵੇਗਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...