August 16, 2026, 3:41 am
----------- Advertisement -----------
HomeNewsBreaking Newsਕੜਾਕੇ ਦੀ ਪੈ ਰਹੀ ਰਹੀ ਠੰਡ ਵਿੱਚ ਬਜ਼ੁਰਗਾਂ ਅਤੇ ਬੱਚਿਆਂ ਦਾ ਇੰਝ...

ਕੜਾਕੇ ਦੀ ਪੈ ਰਹੀ ਰਹੀ ਠੰਡ ਵਿੱਚ ਬਜ਼ੁਰਗਾਂ ਅਤੇ ਬੱਚਿਆਂ ਦਾ ਇੰਝ ਰੱਖੋ ਖਾਸ ਧਿਆਨ

Published on

----------- Advertisement -----------
  • ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ – ਸਿਵਲ ਸਰਜਨ

ਫਾਜ਼ਿਲਕਾ, 6 ਜਨਵਰੀ 2024 – ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਦੀ ਜ਼ਰੂਰਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਦੀ ਵਿੱਚ ਜ਼ਿਆਦਾਤਰ ਸਾਡੇ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।

ਉਹਨਾਂ ਨੇ ਕਿਹਾ ਕਿ ਇਸ ਲਈ ਬਜੁਰਗ ਅਤੇ ਦਿੱਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ *ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇਂ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜਰੂਰ ਪਾਈਆਂ ਜਾਣ।

ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਠੰਡ ਹੋਣ ‘ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਇਸ ਮੌਸਮ ਵਿੱਚ ਗਰਮ ਕਪੜੇ ਦੋ ਜਾ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੁਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੋਰ ‘ਤੇ ਫਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਨਜਰਅੰਦਾਜ ਨਹੀ ਕਰਨਾ ਚਾਹੀਦਾ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...