June 7, 2026, 6:18 pm
----------- Advertisement -----------
HomeNewsBreaking Newsਅੰਤਰਰਾਸ਼ਟਰੀ ਵਿਦਿਆਰਥੀ ਬਰੈਂਪਟਨ ਚ ਅਲਗੋਮਾ ਯੂਨੀਵਰਸਿਟੀ ਦੇ ਬਾਹਰ ਧਰਨੇ ਤੇ, ਇੱਕੋ ਵਿਸ਼ੇ...

ਅੰਤਰਰਾਸ਼ਟਰੀ ਵਿਦਿਆਰਥੀ ਬਰੈਂਪਟਨ ਚ ਅਲਗੋਮਾ ਯੂਨੀਵਰਸਿਟੀ ਦੇ ਬਾਹਰ ਧਰਨੇ ਤੇ, ਇੱਕੋ ਵਿਸ਼ੇ ਚੌਂ 130 ਵਿਦਿਆਰਥੀ ਫੇਲ੍ਹ

Published on

----------- Advertisement -----------

ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਕੈਨੇਡਾ ਦੇ ਬਰੈਂਪਟਨ ਵਿੱਚ ਅਲਗੋਮਾ ਯੂਨੀਵਰਸਿਟੀ ਦੇ ਬਾਹਰ ਅਣਮਿੱਥੇ ਸਮੇਂ ਲਈ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਆਈਟੀ ਦੇ ਇੱਕ ਵਿਸ਼ੇ ਵਿੱਚ 130 ਵਿਦਿਆਰਥੀ ਫੇਲ੍ਹ ਹੋਏ ਹਨ ਅਤੇ ਸਾਰੇ ਵਿਦਿਆਰਥੀ ਵਿਦੇਸ਼ੀ ਹਨ।

ਵਿਦਿਆਰਥੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪਾਸ ਕੀਤਾ ਜਾਵੇ ਅਤੇ ਅਗਲੇ ਸਮੈਸਟਰ ਵਿੱਚ ਦਾਖ਼ਲਾ ਦਿੱਤਾ ਜਾਵੇ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਹੈ ਕਿ ਉਨ੍ਹਾਂ ਨੇ 9 ਵਿਸ਼ੇ ਪਾਸ ਕੀਤੇ ਹਨ ਅਤੇ ਸਿਸਟਮ ਐਨਾਲਿਸਟ ਵਿਸ਼ੇ ਦੀ ਤਕਨੀਕ ਦਾ ਪ੍ਰੈਕਟੀਕਲ ਵੀ ਹੈ। ਪਰ ਉਹ ਇਸ ਵਿਸ਼ੇ ਦੀ ਲਿਖਤੀ ਪ੍ਰੀਖਿਆ ਵਿੱਚ ਫੇਲ੍ਹ ਹੋ ਗਏ ਹਨ। ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਫੇਲ੍ਹ ਕਰਨ ਵਾਲਾ ਪ੍ਰੋਫੈਸਰ ਵੀ ਇੱਕ ਹੈ।

ਵਿਦਿਆਰਥੀਆਂ ਨੇ ਯੂਨੀਵਰਸਿਟੀ ਤੋਂ ਮੰਗ ਕੀਤੀ ਹੈ ਕਿ ਇਸ ਵਿਸ਼ੇ ਦਾ ਪੇਪਰ ਕਿਸੇ ਹੋਰ ਅਧਿਆਪਕ ਤੋਂ ਚੈੱਕ ਕਰਵਾਇਆ ਜਾਵੇ। ਇਸ ਮੰਗ ਨੂੰ ਲੈ ਕੇ ਵਿਦਿਆਰਥੀਆਂ ਨੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਫੈਸਲਾ ਕੀਤਾ ਹੈ।

 ਦੱਸ ਦਈਏ ਕਿ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫੇਲ੍ਹ ਕੀਤਾ ਗਿਆ ਹੈ। ਇਨ੍ਹਾਂ ਦਾ ਨਤੀਜਾ 1 ਜਨਵਰੀ ਨੂੰ ਐਲਾਨਿਆ ਗਿਆ ਸੀ ਜਦਕਿ ਬਾਕੀਆਂ ਦਾ ਨਤੀਜਾ 31 ਦਸੰਬਰ ਨੂੰ ਐਲਾਨਿਆ ਗਿਆ ਸੀ। ਇੰਨਾ ਹੀ ਨਹੀਂ ਅਗਲੇ ਦਾਖਲੇ ਲਈ ਵੀ 7 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਦਕਿ ਹੁਣ ਇਹ ਸਾਰੇ 130 ਵਿਦਿਆਰਥੀ ਅੜਿੱਕੇ ਵਿੱਚ ਫਸੇ ਹੋਏ ਹਨ।  

ਇਸਤੋਂ ਇਲਾਵਾ ਵਿਦਿਆਰਥੀਆਂ ਦੇ ਵਿਰੋਧ ਸ਼ੁਰੂ ਹੋਣ ਤੋਂ ਬਾਅਦ ਯੂਨੀਵਰਸਿਟੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਯੂਨੀਵਰਸਿਟੀ ਨੇ ਜਾਂਚ ਕਰਨ ਦੀ ਗੱਲ ਕਹੀ ਹੈ। ਯੂਨੀਵਰਸਿਟੀ ਦਾ ਕਹਿਣਾ ਹੈ- ਅਸੀਂ ਇੱਕ ਸੀਨੀਅਰ ਪ੍ਰੋਫੈਸਰ ਨੂੰ ਹਰ ਪ੍ਰਦਰਸ਼ਨਕਾਰੀ ਵਿਦਿਆਰਥੀ ਨਾਲ ਸੰਪਰਕ ਕਰਨ ਲਈ ਕਿਹਾ ਹੈ। ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਨ ਆਫ਼ ਸਾਇੰਸ ਦੀ ਅਗਵਾਈ ਹੇਠ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। 

ਇਸ ਦੌਰਾਨ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਦਿ ਜਥੇਬੰਦੀਆਂ ਨੇ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਾ ਸ਼ੁਰੂ ਕਰ ਦਿੱਤਾ ਹੈ। ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੂੰ ਬਾਹਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦੀ ਸਮੂਹਿਕ ਮੰਗ ਹੈ ਕਿ ਯੂਨੀਵਰਸਿਟੀ ਇਸ ਮਾਮਲੇ ਵਿੱਚ ਦਖਲ ਦੇ ਕੇ ਇਸ ਵਿਸ਼ੇ ਦੇ ਪ੍ਰੋਫੈਸਰ ਦੇ ਵਿਵਹਾਰ ਦੀ ਜਾਂਚ ਸ਼ੁਰੂ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...