August 27, 2026, 11:56 pm
----------- Advertisement -----------
HomeNewsBreaking Newsਚੰਡੀਗੜ੍ਹ 'ਚ ਅੱਠਵੀਂ ਜਮਾਤ ਤੱਕ ਵਧਾਈਆਂ ਛੁੱਟੀਆਂ, 14 ਜਨਵਰੀ ਤੱਕ ਸਕੂਲ ਰਹਿਣਗੇ...

ਚੰਡੀਗੜ੍ਹ ‘ਚ ਅੱਠਵੀਂ ਜਮਾਤ ਤੱਕ ਵਧਾਈਆਂ ਛੁੱਟੀਆਂ, 14 ਜਨਵਰੀ ਤੱਕ ਸਕੂਲ ਰਹਿਣਗੇ ਬੰਦ

Published on

----------- Advertisement -----------

ਚੰਡੀਗੜ੍ਹ ‘ਚ ਪੈ ਰਹੀ ਕੜਾਕੇ ਦੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਜਦਕਿ ਪਹਿਲਾਂ ਸਕੂਲ 8 ਜਨਵਰੀ ਤੋਂ ਖੁੱਲ੍ਹਣੇ ਸਨ। 

ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਤੱਕ ਦਾ ਸਮਾਂ 6 ਜਨਵਰੀ ਨੂੰ ਜਾਰੀ ਹੁਕਮਾਂ ਅਨੁਸਾਰ ਹੋਵੇਗਾ। ਸਿੱਖਿਆ ਵਿਭਾਗ ਨੇ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਿੱਚ ਕੁਝ ਬਦਲਾਅ ਕੀਤੇ ਹਨ। ਚੰਡੀਗੜ੍ਹ ਵਿੱਚ ਇਸ ਸਮੇਂ 112 ਸਰਕਾਰੀ ਸਕੂਲ ਚੱਲ ਰਹੇ ਹਨ। ਇੱਥੇ 7 ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਤੇ 83 ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲ ਵੀ ਹਨ।

ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ 7 ਸਕੂਲ, ਨਵੋਦਿਆ ਸਕੂਲ ਕਮੇਟੀ ਅਤੇ ਏਅਰ ਫੋਰਸ ਸਕੂਲ ਵੀ ਹਨ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ। ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 4 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ। ਵੀਰਵਾਰ ਨੂੰ ਸੀਜ਼ਨ ‘ਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ‘ਤੇ ਪਹੁੰਚ ਗਿਆ।

ਇਸ ਕਾਰਨ ਕੜਾਕੇ ਦੀ ਠੰਡ ਪੈ ਗਈ। ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ ‘ਚ 1 ਡਿਗਰੀ ਦਾ ਵਾਧਾ ਹੋਇਆ ਹੈ ਪਰ ਵੱਧ ਤੋਂ ਵੱਧ ਤਾਪਮਾਨ ‘ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਲੋਕਾਂ ਨੂੰ ਦਿਨ ਵੇਲੇ ਠੰਢ ਜ਼ਿਆਦਾ ਮਹਿਸੂਸ ਹੋ ਰਹੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...