June 11, 2026, 11:36 pm
----------- Advertisement -----------
HomeNewsLatest Newsਤਰਨਤਾਰ 'ਚ ਗਰਭਵਤੀ ਔਰਤ ਦੀ ਗੋ.ਲੀ ਮਾਰ ਕੇ ਹੱ.ਤਿਆ,  ਘਰ 'ਚ ਦਾਖਲ...

ਤਰਨਤਾਰ ‘ਚ ਗਰਭਵਤੀ ਔਰਤ ਦੀ ਗੋ.ਲੀ ਮਾਰ ਕੇ ਹੱ.ਤਿਆ,  ਘਰ ‘ਚ ਦਾਖਲ ਹੋ ਕੇ ਬਦ.ਮਾਸ਼ਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

Published on

----------- Advertisement -----------

ਤਰਨਤਾਰਨ ਵਿੱਚ ਇੱਕ ਗਰਭਵਤੀ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਰ ‘ਚ ਦਾਖਲ ਹੋਏ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਔਰਤ ਦੇ ਪੇਟ ‘ਚ 4 ਮਹੀਨੇ ਦਾ ਬੱਚਾ ਸੀ। ਔਰਤ ਦੇ ਕਤਲ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਹ ਮਾਰੋ, ਮਾਰੋ ਕਹਿ ਰਹੀ ਸੀ ਅਤੇ ਫਿਰ ਬਦਮਾਸ਼ ਨੇ ਉਸਦੇ ਸਿਰ ਵਿੱਚ ਗੋਲੀ ਮਾਰ ਦਿੱਤੀ।

  ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਉੱਥੇ ਪਹੁੰਚ ਕੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗਰਭਵਤੀ ਔਰਤ ਦੇ ਪਤੀ ਦੀ ਕੁਝ ਨੌਜਵਾਨਾਂ ਨਾਲ ਲੜਾਈ ਸੀ। ਇਸੇ ਦਾ ਬਦਲਾ ਲੈਣ ਲਈ ਗਰਭਵਤੀ ਔਰਤ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਔਰਤ ਦਾ ਨਾਂ ਸੁਨੀਤਾ (30) ਹੈ ਜੋ ਤਰਨਤਾਰਨ ਦੇ ਪੱਟੀ ਦੇ ਵਾਰਡ ਨੰਬਰ 2 ਦੀ ਰਹਿਣ ਵਾਲੀ ਹੈ।  

ਸੁਨੀਤਾ ਦੀ ਸੱਸ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਰਾਜਾ 2 ਸਾਲ ਬਾਅਦ ਜੇਲ੍ਹ ਤੋਂ ਆਇਆ ਹੈ। ਰਾਤ ਨੂੰ ਕੁਝ ਲੋਕ ਘਰ ਦੇ ਬਾਹਰ ਗਾਲ੍ਹਾਂ ਕੱਢ ਰਹੇ ਸਨ। ਇਸ ਨੂੰ ਲੈ ਕੇ ਬਹਿਸ ਹੋਈ ਪਰ ਲੋਕਾਂ ਨੇ ਰਾਜੀਨਾਮਾ ਕਰਾ ਦਿੱਤਾ। ਬੌਬੀ ਨਾਂ ਦੇ ਲੜਕੇ ਨੇ ਉਸਦੇ ਬੇਟੇ ਨਾਲ ਝਗੜਾ ਕੀਤਾ ਸੀ। ਐਤਵਾਰ ਦੁਪਹਿਰ ਨੂੰ ਬੌਬੀ ਆਪਣੇ ਸਾਥੀ ਨਾਲ ਉਨ੍ਹਾਂ ਦੇ ਘਰ ਦਾਖਲ ਹੋਇਆ। 

ਹਮਲਾ ਕਰਨ ਵਾਲੇ ਕਰੀਬ 7 ਵਿਅਕਤੀ ਸਨ। ਜਿਨ੍ਹਾਂ ਵਿੱਚੋਂ 3 ਕੋਲ ਪਿਸਤੌਲ ਅਤੇ ਰਿਵਾਲਵਰ ਸਨ। ਹੋਰ ਤੇਜ਼ਧਾਰ ਹਥਿਆਰਾਂ ਨਾਲ ਘਰ ਅੰਦਰ ਆ ਗਏ। ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਵਿਰੋਧ ਕੀਤਾ ਤਾਂ ਉਸ ਨੇ ਰਾਜਾ ਨੂੰ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ। ਗੋਲੀ ਸੁਨੀਤਾ ਦੇ ਸਿਰ ਵਿੱਚ ਲੱਗੀ। ਸੁਨੀਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 ਡੀਐਸਪੀ ਜਸਪਾਲ ਸਿੰਘ ਨੇ ਦੱਸਿਆ ਕਿ ਰਾਜਾ ਅਤੇ ਬੌਬੀ ਦੇ ਘਰ ਇਕੱਠੇ ਹਨ। ਬੀਤੇ ਦਿਨ ਵੀ ਦੋਵਾਂ ਵਿਚਾਲੇ ਲੜਾਈ ਹੋਈ ਸੀ। ਐਤਵਾਰ ਸਵੇਰੇ 12 ਵਜੇ ਦੇ ਕਰੀਬ ਦੋਵਾਂ ਵਿੱਚ ਫਿਰ ਲੜਾਈ ਹੋਈ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਇੱਟਾਂ ਰੋੜੇ ਚਲਾਏ। ਇਸ ਦੌਰਾਨ ਦੂਜੀ ਧਿਰ ਨੇ ਰਾਜਾ ਦੀ ਪਤਨੀ ਸੁਨੀਤਾ ਨੂੰ ਗੋਲੀ ਮਾਰ ਦਿੱਤੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...