October 5, 2026, 3:54 am
----------- Advertisement -----------
HomeNewsBreaking Newsਕਪੂਰਥਲਾ ਜੇਲ 'ਚ ਗੈਂਗ.ਸਟਰ ਜੱਗੂ ਭਗਵਾਨਪੁਰੀਆ ਦਾ ਹੰਗਾ.ਮਾ, ਕੀਤੀ ਭੰਨਤੋੜ

ਕਪੂਰਥਲਾ ਜੇਲ ‘ਚ ਗੈਂਗ.ਸਟਰ ਜੱਗੂ ਭਗਵਾਨਪੁਰੀਆ ਦਾ ਹੰਗਾ.ਮਾ, ਕੀਤੀ ਭੰਨਤੋੜ

Published on

----------- Advertisement -----------

ਕਪੂਰਥਲਾ ਜੇਲ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਹੰਗਾਮਾ ਕੀਤਾ ਹੈ। ਲਾਰੈਂਸ ਬਿਸ਼ਨੋਈ ਦੇ ਕਰੀਬੀ ਜੱਗੂ ਭਗਵਾਨਪੁਰੀਆ ਨੇ ਹਾਈ ਸਕਿਓਰਿਟੀ ਜੇਲ ‘ਚ ਲਗਾਈ ਐੱਲ.ਸੀ.ਡੀ. ਤੋੜ ਦਿੱਤੀ ਹੈ। ਇਸ ਦਾ ਪਤਾ ਲੱਗਦਿਆਂ ਹੀ ਜੇਲ੍ਹ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਤੋਂ ਬਾਅਦ ਜੱਗੂ ਨੂੰ ਬੜੀ ਮੁਸ਼ਕਲ ਨਾਲ ਕਾਬੂ ਕੀਤਾ ਗਿਆ।

 ਇਸ ਤੋਂ ਬਾਅਦ ਜੇਲ੍ਹ ਦੇ ਸਹਾਇਕ ਸੁਪਰਡੈਂਟ (ਸੁਰੱਖਿਆ) ਨਵਦੀਪ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਜੱਗੂ ਖ਼ਿਲਾਫ਼ ਥਾਣਾ ਕਪੂਰਥਲਾ ਵਿੱਚ 427 ਆਈਪੀਸੀ ਅਤੇ 42-ਏ ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਸੂਤਰਾਂ ਅਨੁਸਾਰ ਜੱਗੂ ਭਗਵਾਨਪੁਰੀਆ ਦੀ ਜੇਲ੍ਹ ਵਿੱਚ ਇੱਕ ਕੈਦੀ ਨਾਲ ਬਹਿਸ ਹੋ ਗਈ ਸੀ। ਦੋਵਾਂ ਵਿਚਾਲੇ ਤਕਰਾਰ ਵਧਣ ‘ਤੇ ਜੱਗੂ ਭਗਵਾਨਪੁਰੀਆ ਗੁੱਸੇ ‘ਚ ਆ ਗਿਆ। ਉਸ ਨੇ ਜੇਲ੍ਹ ਦੀ ਉੱਚ ਸੁਰੱਖਿਆ ਵਾਲੀ ਬੈਰਕ ਵਿੱਚ ਲੱਗੀ ਐਲਸੀਡੀ ਨੂੰ ਕੰਧ ਵਿੱਚੋਂ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਵੀ ਉਸ ਦਾ ਗੁੱਸਾ ਠੰਢਾ ਨਾ ਹੋਇਆ ਤਾਂ ਉਸ ਨੇ ਪੈਰ ਮਾਰ ਕੇ ਐਲਸੀਡੀ ਤੋੜ ਦਿੱਤੀ। 

ਜਾਣਕਾਰੀ ਦਿੰਦਿਆਂ ਜੇਲ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ 29 ਦਸੰਬਰ 2023 ਨੂੰ ਉੱਚ ਸੁਰੱਖਿਆ ਵਾਲੀ ਬੈਰਕ ਵਿੱਚ ਐਲ.ਸੀ.ਡੀ. ਲਗਾਈ ਸੀ। ਜੱਗੂ ਨੇ ਜੇਲ੍ਹ ਦੀ ਸਰਕਾਰੀ ਜਾਇਦਾਦ ਨੂੰ ਭੰਨਤੋੜ ਕਰਕੇ ਨੁਕਸਾਨ ਪਹੁੰਚਾਇਆ ਹੈ। ਇਸ ਤੋਂ ਇਲਾਵਾ ਬਿਜਲੀ ਦੇ ਉਪਕਰਨਾਂ ਨਾਲ ਛੇੜਛਾੜ ਕਰਕੇ ਹੋਰ ਕੈਦੀਆਂ ਦੀ ਜਾਨ ਨੂੰ ਖ਼ਤਰੇ ਵਿਚ ਪਾਇਆ । ਜਿਸ ਕਾਰਨ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...