October 4, 2026, 8:48 pm
----------- Advertisement -----------
HomeNewsBreaking Newsਪੰਜਾਬ-ਹਰਿਆਣਾ ਅਤੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ ਜਾਰੀ, ਮੀਂਹ ਪੈਣ ਦੀ...

ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਸੀਤ ਲਹਿਰ ਦਾ ਅਲਰਟ ਜਾਰੀ, ਮੀਂਹ ਪੈਣ ਦੀ ਸੰਭਾਵਨਾ

Published on

----------- Advertisement -----------
  • ਸੰਘਣੀ ਧੁੰਦ ਦੀ ਵੀ ਚੇਤਾਵਨੀ ਜਾਰੀ
  • ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ

ਚੰਡੀਗੜ੍ਹ, 9 ਜਨਵਰੀ 2024 – ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਦੋਵਾਂ ਸੂਬਿਆਂ ਸਮੇਤ ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਿਨਾਂ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਅੱਜ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਫਰੀਦਾਬਾਦ ਅਤੇ ਪਲਵਲ ਵਿੱਚ ਵੀ ਮੀਂਹ ਦੀ 25 ਫੀਸਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਹਿਮਾਚਲ ਦੇ ਸ਼ਿਮਲਾ, ਚੰਬਾ, ਕਿਨੌਰ, ਲਾਹੌਲ-ਸਪੀਤੀ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੂਰੇ ਸੂਬੇ ਵਿੱਚ ਪੀਲੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਪੰਜਾਬ ਅਤੇ ਹਿਮਾਚਲ ਦੇ ਜ਼ਿਆਦਾਤਰ ਇਲਾਕਿਆਂ ‘ਚ ਸੋਮਵਾਰ ਨੂੰ ਇਕ ਦਿਨ ਪਹਿਲਾਂ ਬੱਦਲ ਛਾਏ ਰਹੇ। ਜਿਸ ਕਾਰਨ ਕਈ ਇਲਾਕਿਆਂ ਵਿੱਚ ਧੂੰਏਂ ਦਾ ਅਸਰ ਘੱਟ ਦੇਖਣ ਨੂੰ ਮਿਲਿਆ। ਇਸ ਨਾਲ ਵੱਧ ਤੋਂ ਵੱਧ ਤਾਪਮਾਨ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੋਮਵਾਰ ਸ਼ਾਮ ਨੂੰ ਪੰਜਾਬ ਦਾ ਤਾਪਮਾਨ ਆਮ ਨਾਲੋਂ 9.2 ਡਿਗਰੀ ਘੱਟ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦਾ ਤਾਪਮਾਨ ਆਮ ਨਾਲੋਂ 5.3 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 2.4 ਡਿਗਰੀ ਘੱਟ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...