November 19, 2026, 7:52 am
----------- Advertisement -----------
HomeNewsBreaking Newsਆਦਮਪੁਰ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼: MP ਰਿੰਕੂ-ਡੀਸੀ ਨੇ ਟਰਮੀਨਲ ਦਾ ਕੀਤਾ...

ਆਦਮਪੁਰ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼: MP ਰਿੰਕੂ-ਡੀਸੀ ਨੇ ਟਰਮੀਨਲ ਦਾ ਕੀਤਾ ਨਿਰੀਖਣ, ਐਮਪੀ ਨੇ ਹਵਾਬਾਜ਼ੀ ਮੰਤਰੀ ਸਿੰਧੀਆ ਨਾਲ ਵੀ ਕੀਤੀ ਸੀ ਮੁਲਾਕਾਤ

Published on

----------- Advertisement -----------

ਜਲੰਧਰ, 9 ਜਨਵਰੀ 2024 – ਜਲੰਧਰ ਸਥਿਤ ਆਦਮਪੁਰ ਸਿਵਲ ਏਅਰਪੋਰਟ ਤੋਂ ਜਲਦੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਸਬੰਧੀ ਸੋਮਵਾਰ ਨੂੰ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਡੀਸੀ ਵਿਸ਼ੇਸ਼ ਸਾਰੰਗਲ ਦੇ ਨਾਲ ਆਦਮਪੁਰ ਸਿਵਲ ਏਅਰਪੋਰਟ ਦੇ ਨਵੇਂ ਬਣੇ ਟਰਮੀਨਲ ਦਾ ਨਿਰੀਖਣ ਕਰਨ ਪਹੁੰਚੇ।

ਐਮਪੀ ਰਿੰਕੂ ਨੇ ਕਿਹਾ- ਟਰਮੀਨਲ ਤਿਆਰ ਹੈ ਅਤੇ ਆਉਣ ਵਾਲੇ ਮਹੀਨੇ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋ ਜਾਣਗੀਆਂ। ਦੱਸ ਦੇਈਏ ਕਿ ਬੀਤੇ ਦਿਨੀਂ ਸੰਸਦ ਮੈਂਬਰ ਰਿੰਕੂ ਨੇ ਆਦਮਪੁਰ ਤੋਂ ਉਡਾਣਾਂ ਨੂੰ ਲੈ ਕੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਵੀ ਮੁਲਾਕਾਤ ਕੀਤੀ ਸੀ।

ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਦੋਆਬਾ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਨਾਲ ਪ੍ਰਵਾਸੀ ਭਾਰਤੀਆਂ ਦਾ ਇੱਥੇ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਲਈ ਸਮਾਂ, ਪੈਸਾ ਅਤੇ ਊਰਜਾ ਦੀ ਬਚਤ ਹੋਵੇਗੀ। ਉਨ੍ਹਾਂ ਨੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਨਵੇਂ ਟਰਮੀਨਲ ਅਤੇ ਫਲਾਈਟ ਸੰਚਾਲਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

ਰਿੰਕੂ ਨੇ ਕਿਹਾ ਕਿ ਹਵਾਈ ਸੰਪਰਕ ਦੋਆਬਾ ਖੇਤਰ ਵਿੱਚ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰ ਖੇਤਰਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ। ਇਸ ਤੋਂ ਪਹਿਲਾਂ ਰਿੰਕੂ ਨੇ ਪਹੁੰਚ ਸੜਕ ਨੂੰ ਚਾਰ-ਮਾਰਗੀ ਕਰਨ ਦੇ ਚੱਲ ਰਹੇ ਕੰਮ ਦਾ ਵੀ ਨਿਰੀਖਣ ਕੀਤਾ, ਜੋ ਹਵਾਈ ਅੱਡੇ ਨੂੰ ਸਿੱਧੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਨਾਲ ਜੋੜੇਗਾ। ਉਨ੍ਹਾਂ ਕਿਹਾ ਕਿ ਫੇਜ਼-1 ਅਧੀਨ 4.30 ਕਿਲੋਮੀਟਰ ਲੰਬੀ ਸੜਕ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਅਗਲੇ ਮਹੀਨੇ ਤੱਕ ਇਹ ਬਣ ਕੇ ਤਿਆਰ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪ੍ਰਾਜੈਕਟ ਲਈ 41 ਕਰੋੜ ਰੁਪਏ ਵਿੱਚੋਂ 21 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਰੇਲ ਮੰਤਰੀ ਨੂੰ ਮਿਲ ਕੇ ਇਸ ਸੈਕਸ਼ਨ ‘ਤੇ ਪੈਂਦੇ ਰੇਲਵੇ ਕਰਾਸਿੰਗ ‘ਤੇ ਆਰ.ਓ.ਬੀ. ਬਣਾਉਣ ਲਈ ਬੇਨਤੀ ਕਰਨਗੇ। ਹਵਾਈ ਅੱਡੇ ‘ਤੇ ਐਮ.ਪੀ., ਡੀ.ਸੀ., ਐਸ.ਡੀ.ਐਮ ਡਾ. ਜੈ ਇੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਬੀ.ਐਸ. ਤੁਲੀ ਅਤੇ ਅਧਿਕਾਰੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...