June 9, 2026, 4:46 am
----------- Advertisement -----------
HomeNewsBreaking Newsਫ਼ਿਰੋਜ਼ਪੁਰ 'ਚ ਪੁਲਿਸ ਅਤੇ ਨ.ਸ਼ਾ ਤਸਕਰਾਂ ਵਿਚਕਾਰ ਮੁਠਭੇੜ, 2 ਨ.ਸ਼ਾ ਤਸਕਰਾਂ ਦੀ...

ਫ਼ਿਰੋਜ਼ਪੁਰ ‘ਚ ਪੁਲਿਸ ਅਤੇ ਨ.ਸ਼ਾ ਤਸਕਰਾਂ ਵਿਚਕਾਰ ਮੁਠਭੇੜ, 2 ਨ.ਸ਼ਾ ਤਸਕਰਾਂ ਦੀ ਮੌ.ਤ, 1 ਜ਼ਖ਼ਮੀ

Published on

----------- Advertisement -----------

ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਕਰੌਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਮਕ ਤਸਕਰ ਦੀ ਮੌਤ ਹੋ ਗਈ, ਜਦਕਿ ਅਨਮੋਲ ਨਾਂ ਦਾ ਤਸਕਰ ਜ਼ਖਮੀ ਹੋ ਗਿਆ ਹੈ। ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਹਨ। ਨਸ਼ਾ ਤਸਕਰ ਸਵਿਫਟ ਕਾਰ ਵਿੱਚ ਸਫਰ ਕਰ ਰਹੇ ਸਨ। ਐਸਟੀਐਫ ਨੇ ਉਨ੍ਹਾਂ ਨੂੰ ਜੀਰਾ-ਤਲਵੰਡੀ ਰੋਡ ’ਤੇ ਘੇਰ ਲਿਆ। ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।

 ਨਸ਼ਾ ਤਸਕਰ ਮੋਗਾ ਦਾ ਰਹਿਣ ਵਾਲੇ ਹਨ। ਉਹ ਇੱਥੋਂ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੇ ਸਨ। ਪੁਲੀਸ ਅਨੁਸਾਰ ਉਹ ਪਿਛਲੇ ਕਾਫੀ ਸਮੇਂ ਤੋਂ ਇਲਾਕੇ ਵਿੱਚ ਸਰਗਰਮ ਸਨ।

ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਹ ਭੱਜਦੇ ਰਿਹੇ। ਇਸ ਤੋਂ ਬਾਅਦ ਪੁਲਿਸ ਟੀਮ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜ਼ੀਰਾ ਹਸਪਤਾਲ ਭੇਜ ਦਿੱਤਾ ਗਿਆ ਹੈ। ਜ਼ਖਮੀ ਅਨਮੋਲ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। 

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਅਨਮੋਲ ਅਤੇ ਸੰਦੀਪ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਜੇਕਰ ਸੂਬੇ ਵਿੱਚ ਕੋਈ ਅਪਰਾਧ ਕਰਦਾ ਹੈ ਤਾਂ ਧਿਆਨ ਰੱਖੋ ਕਿ ਉਸ ਦੇ ਅਗਲੇ ਚੌਕ ਤੱਕ ਪਹੁੰਚਣ ਦੀ ਕੋਈ ਗਾਰੰਟੀ ਨਹੀਂ ਹੈ। ਉਸ ਦੇ ਬਿਆਨ ਤੋਂ ਬਾਅਦ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੋਹਾਲੀ ਤੋਂ ਇਲਾਵਾ ਲੁਧਿਆਣਾ, ਜਲੰਧਰ ਸਮੇਤ ਕਈ ਥਾਵਾਂ ‘ਤੇ ਗੈਂਗਸਟਰਾਂ ਦੇ ਐਨਕਾਊਂਟਰ ਸ਼ੁਰੂ ਹੋ ਗਏ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...