October 19, 2026, 8:27 pm
----------- Advertisement -----------
HomeNewsLatest Newsਮਹਾਨ ਸ਼ਹੀਦਾਂ ਸਦਕਾ ਹੀ ਆਜ਼ਾਦ ਫਿਜ਼ਾ ’ਚ ਬਿਤਾ ਰਹੇ ਹਾਂ ਜ਼ਿੰਦਗੀ :...

ਮਹਾਨ ਸ਼ਹੀਦਾਂ ਸਦਕਾ ਹੀ ਆਜ਼ਾਦ ਫਿਜ਼ਾ ’ਚ ਬਿਤਾ ਰਹੇ ਹਾਂ ਜ਼ਿੰਦਗੀ : ਓ.ਪੀ. ਸੋਨੀ

Published on

----------- Advertisement -----------

ਬਠਿੰਡਾ,26ਜਨਵਰੀ2022: ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ। ਪੰਜਾਬ ਦੇ ਡਿਪਟੀ ਮੁੱਖ ਮੰਤਰੀ ਓ.ਪੀ. ਸੋਨੀ ਨੇ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ਵਿਖੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਦੇਸ਼ ਦੇ ਗਣਤੰਤਰ ਦੇ 72 ਸਾਲ ਪੂਰੇ ਹੋਣ ’ਤੇ ਬਠਿੰਡਾ ਵਾਸੀਆਂ ਨੂੰ ਤਹਿ ਦਿਲੋਂ ਨਿੱਘੀ ਵਧਾਈ ਤੇ ਸ਼ੁਭ-ਕਾਮਨਾਵਾਂ ਦਿੰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਤੇ ਦੁਨੀਆਂ ਚ ਸਭ ਤੋਂ ਵੱਡੇ ਲੋਕਤੰਤਰ ਹੋਣ ਦਾ ਮਾਣ ਹਾਸਲ ਹੋਇਆ।

ਇਸ ਮੌਕੇ ਉਪ ਮੁੱਖ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜਿਨ੍ਹਾਂ ਨੇ ਸਾਡੇ ਮਹਾਨ ਭਾਰਤ ਦੇਸ਼ ਨੂੰ ਅਜਿਹਾ ਸੰਵਿਧਾਨ ਦੇ ਕੇ ਦੇਸ਼ ਨੂੰ ਇੱਕ ਮਾਲਾ ਵਿਚ ਪਰੋ ਦਿੱਤਾ ਅਤੇ ਸੰਵਿਧਾਨ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਵਾਲੇ ਹਰ ਸਖਸ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਹਰ ਇੱਕ ਭਾਰਤੀ ਨੇ ਯੋਗਦਾਨ ਪਾਇਆ ਪਰ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ ਵੱਡਾ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਵਿਚੋਂ ਮੁਕਤ ਕਰਵਾਉਣ ਲਈ ਪੰਜਾਬੀਆਂ ਨੇ ਵੱਡਮੁੱਲਾ ਯੋਗਦਾਨ ਪਾਇਆ ਹੈ। ਪੰਜਾਬ ਦੀ ਧਰਤੀ ਦਾ ਇਤਿਹਾਸ, ਖੂਨੀ ਸਾਕਿਆਂ ਦਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਸਰਕਾਰ ਦੇ ਖਿਲਾਫ ਸੂਰਬੀਰਤਾ ਤੇ ਦਲੇਰੀ ਨਾਲ ਲੜਦਿਆਂ ਅਨੇਕਾਂ ਹੀ ਪੰਜਾਬੀ ਸੂਰਬੀਰ ਸ਼ਹੀਦੀਆਂ ਪਾ ਗਏ। ਭਾਰਤ ਦੀ ਆਜ਼ਾਦੀ ਦੇ ਅੰਦੋਲਨ ਵਿਚ ਅਣ-ਗਿਣਤ ਲਹਿਰਾਂ ਨੇ ਜਨਮ ਲੈ ਕੇ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਊਧਮ ਸਿੰਘ ਅਤੇ ਲਾਲਾ ਹਰਦਿਆਲ ਵਰਗੇ ਸੂਰਮਿਆਂ ਨੂੰ ਪੈਦਾ ਕੀਤਾ ਹੈ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਹਿਰ ਵਿਚ ਪਾਏ ਯੋਗਦਾਨ ਨੇ ਭਾਰਤ ਦੀ ਦਿਸ਼ਾ ਅਤੇ ਦਸ਼ਾ ਨੂੰ ਇੱਕ ਨਵਾਂ ਮੋੜ ਦਿੱਤਾ ਸੀ।

ਇਸ ਤੋਂ ਪਹਿਲਾਂ ਡਿਪਟੀ ਮੁੱਖ ਮੰਤਰੀ ਓ.ਪੀ. ਸੋਨੀ ਨੇ ਪ੍ਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਪ੍ਰੇਡ ਕਮਾਂਡਰ ਡੀਐਸਪੀ ਸਿਟੀ-2 ਆਸ਼ਵੰਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਨੇ ਮਾਰਚ ਪਾਸਟ ਕੀਤਾ । ਉਨ੍ਹਾਂ ਮਾਰਚ ਪਾਸਟ ਵਿਚ ਸ਼ਾਮਲ ਪੰਜਾਬ ਪੁਲਿਸ, ਲੇਡੀ ਪੁਲਿਸ, ਹੋਮਗਾਰਡ ਤੇ ਐਨਸੀਸੀ ਦੀਆਂ ਟੁਕੜੀਆਂ ਤੋਂ ਸਲਾਮੀ ਵੀ ਲਈ । ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ । ਸਮਾਗਮ ਮੌਕੇ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਰੰਗ-ਬਿਰੰਗੇ ਗੁਬਾਰੇ ਛੱਡ ਕੇ ਗਣਤੰਤਰ ਦਿਵਸ ਦੀ ਖੁਸ਼ੀ ਦਾ ਇਜ਼ਹਾਰ ਵੀ ਕੀਤਾ । ਅਖੀਰ ਵਿਚ ਇਸ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਵੀ ਪੇਸ਼ ਕੀਤਾ ।

ਅੱਜ ਦੇ ਸਮਾਗਮ ’ਚ ਸਿਖਲਾਈ ਅਧੀਨ ਆਈਏਐਸ ਅਧਿਕਾਰੀ ਨਿਕਾਸ ਕੁਮਾਰ, ਐਡੀਸ਼ਨਲ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ, ਐਸ.ਪੀ. ਰਾਜਵੀਰ ਸਿੰਘ ਬੋਪਾਰਾਏ, ਐਸਡੀਐਮ ਕੰਵਰਜੀਤ ਸਿੰਘ, ਸੀਨੀਅਰ ਆਗੂ ਜੈਜੀਤ ਸਿੰਘ ਜੌਹਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਰਾਜਨ ਗਰਗ, ਨਗਰ ਨਿਗਮ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਡਿਪਟੀ ਮੇਅਰ ਹਰਮੰਦਰ ਸਿੰਘ, ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਅਤੇ ਪਵਨ ਮਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...