November 19, 2026, 7:43 am
----------- Advertisement -----------
HomeNewsBreaking Newsਪੰਜਾਬ ਵਿੱਚ NRI ਮਿਲਣੀ 3 ਫਰਵਰੀ ਤੋਂ, 30 ਜਨਵਰੀ ਤੱਕ ਵਟਸਐਪ ਰਾਹੀਂ...

ਪੰਜਾਬ ਵਿੱਚ NRI ਮਿਲਣੀ 3 ਫਰਵਰੀ ਤੋਂ, 30 ਜਨਵਰੀ ਤੱਕ ਵਟਸਐਪ ਰਾਹੀਂ ਦਰਜ ਹੋਣਗੀਆਂ ਆਨਲਾਈਨ ਸ਼ਿਕਾਇਤਾਂ

Published on

----------- Advertisement -----------
  • 25 ਦਿਨਾਂ ਵਿੱਚ 4 ਸਮਾਗਮ ਕੀਤੇ ਜਾਣਗੇ

ਚੰਡੀਗੜ੍ਹ, 10 ਜਨਵਰੀ 2024 – ਪੰਜਾਬ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਫਰਵਰੀ ਤੋਂ ਐਨ.ਆਰ.ਆਈ ਮੀਟ ਪ੍ਰੋਗਰਾਮ ਕਰਵਾਏਗੀ। ਸੂਬੇ ਭਰ ਵਿੱਚ 4 ਸਮਾਗਮ ਹੋਣਗੇ, ਇਨ੍ਹਾਂ ਵਿੱਚ 23 ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਵਾਸੀ ਭਾਰਤੀ 11 ਜਨਵਰੀ ਤੋਂ 30 ਜਨਵਰੀ ਤੱਕ ਵਿਭਾਗ ਦੀ ਵੈੱਬਸਾਈਟ nri.punjab.gov.in ਅਤੇ ਵਟਸਐਪ ਨੰਬਰ 9056009884 ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਇਸ ਮੌਕੇ ਦਾ ਭਰਪੂਰ ਲਾਭ ਉਠਾਉਣ ਲਈ ਕਿਹਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਵਿਦੇਸ਼ ਜਾਣ ਤੋਂ ਪਹਿਲਾਂ ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ।

ਪ੍ਰਵਾਸੀ ਭਾਰਤੀ ਮਿਲਣੀ ਦਾ ਪਹਿਲਾ ਸਮਾਗਮ 3 ਫਰਵਰੀ ਨੂੰ ਪਠਾਨਕੋਟ ਤੋਂ ਸ਼ੁਰੂ ਹੋਵੇਗਾ। ਇਸ ਮੀਟਿੰਗ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਆਦਿ ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਪਰਵਾਸੀ ਭਾਰਤੀਆਂ ਲਈ 9 ਫਰਵਰੀ ਨੂੰ ਨਵਾਂਸ਼ਹਿਰ ਵਿਖੇ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਨਵਾਂਸ਼ਹਿਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਹਾਲੀ ਆਦਿ ਜ਼ਿਲ੍ਹੇ ਸ਼ਾਮਲ ਹੋਣਗੇ।

16 ਫਰਵਰੀ ਨੂੰ ਸੰਗਰੂਰ, ਪਟਿਆਲਾ, ਬਰਨਾਲਾ, ਫਤਹਿਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਦੀ ਮੀਟਿੰਗ ਸੰਗਰੂਰ ਵਿੱਚ ਕੀਤੀ ਜਾਵੇਗੀ।

ਐਨਆਰਆਈ ਮੀਟਿੰਗ ਦਾ ਅੰਤਿਮ ਸਮਾਗਮ ਫ਼ਿਰੋਜ਼ਪੁਰ ਵਿੱਚ ਹੋਵੇਗਾ। ਇਸ ਵਿੱਚ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਤਰਨਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹੇ ਸ਼ਾਮਲ ਹੋਣਗੇ।

ਸੂਬਾ ਸਰਕਾਰ ਨੇ ਦਸੰਬਰ 2022 ਵਿੱਚ 5 ਐਨਆਰਆਈ ਮਿਲਣੀ ਪ੍ਰੋਗਰਾਮ ਵੀ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਵੱਲੋਂ 605 ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ, ਜਿਨ੍ਹਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਨ.ਆਰ.ਆਈ ਪੁਲਿਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ ਨਿਪਟਾਰਾ 15 ਐਨ.ਆਰ.ਆਈ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਪੱਧਰ ‘ਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...