November 19, 2026, 7:36 am
----------- Advertisement -----------
HomeNewsBreaking Newsਪੰਜਾਬ 'ਚ ਫਿਰ ਹੋ ਸਕਦੀ ਹੈ ਪੈਟਰੋਲ ਦੀ ਕਿੱਲਤ: ਟਰੱਕ ਯੂਨੀਅਨਾਂ ਹਿੱਟ-ਰਨ...

ਪੰਜਾਬ ‘ਚ ਫਿਰ ਹੋ ਸਕਦੀ ਹੈ ਪੈਟਰੋਲ ਦੀ ਕਿੱਲਤ: ਟਰੱਕ ਯੂਨੀਅਨਾਂ ਹਿੱਟ-ਰਨ ਐਕਟ ਦਾ ਵਿਰੋਧ ਕਰਨਗੀਆਂ ਤੇਜ਼

Published on

----------- Advertisement -----------
  • ਸੂਬਾ ਸਬ-ਕਮੇਟੀ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ

ਚੰਡੀਗੜ੍ਹ, 10 ਜਨਵਰੀ 2024 – ਭਾਰਤੀ ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਐਕਟ ਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ ਇੱਕ ਵਾਰ ਫਿਰ ਹੜਤਾਲ ’ਤੇ ਚਲੀਆਂ ਗਈਆਂ ਹਨ। ਸਬ-ਕਮੇਟੀ ਨਾਲ ਟਰੱਕ ਯੂਨੀਅਨਾਂ ਦੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਜਿਸ ਤੋਂ ਬਾਅਦ ਯੂਨੀਅਨਾਂ ਨੇ ਇੱਕ ਵਾਰ ਫਿਰ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਬਠਿੰਡਾ ਤੇਲ ਡਿਪੂ ਤੋਂ ਟੈਂਕਰ ਅਜੇ ਵੀ ਨਹੀਂ ਭੇਜੇ ਜਾਣਗੇ।

ਚੰਡੀਗੜ੍ਹ ਵਿੱਚ ਟਰੱਕ ਯੂਨੀਅਨ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦਰਮਿਆਨ ਮੀਟਿੰਗ ਹੋਈ। ਇਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ। ਇਸ ਮੀਟਿੰਗ ਵਿੱਚ ਟਰੱਕ ਯੂਨੀਅਨ ਦੀਆਂ ਵੱਖ-ਵੱਖ 9 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਜਿਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਜਿਸ ਤੋਂ ਬਾਅਦ ਡਰਾਈਵਰਾਂ ਨੇ ਧਰਨਾ ਹੋਰ ਤੇਜ਼ ਕਰਨ ਦੀ ਗੱਲ ਆਖੀ ਹੈ।

ਇੰਨਾ ਹੀ ਨਹੀਂ ਬੀਤੀ ਰਾਤ ਬਠਿੰਡਾ ਵਿੱਚ ਪੁਲੀਸ ਅਤੇ ਧਰਨਾਕਾਰੀ ਟਰੱਕ ਡਰਾਈਵਰਾਂ ਵਿਚਾਲੇ ਝੜਪ ਵੀ ਹੋਈ। ਜਿਸ ਤੋਂ ਬਾਅਦ ਮਾਹੌਲ ਹੋਰ ਗਰਮ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਆਇਲ ਡਿਪੂ ਤੋਂ ਕੋਈ ਵੀ ਟੈਂਕਰ ਨਹੀਂ ਜਾਵੇਗਾ। ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਦਾ ਸੰਕਟ ਹੋਰ ਡੂੰਘਾ ਹੋਣ ਦੀ ਸੰਭਾਵਨਾ ਹੈ।

ਟਰੱਕ ਯੂਨੀਅਨ ਦੇ ਆਗੂ ਅਜੈ ਸਿੰਗਲਾ ਨੇ ਦੱਸਿਆ ਕਿ ਉਹ ਆਪਣੀ ਯੂਨੀਅਨ ਦੇ ਮੈਂਬਰਾਂ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਜਾ ਰਹੇ ਹਨ। ਸੰਘਰਸ਼ ਤੇਜ਼ ਕੀਤਾ ਜਾਵੇਗਾ। ਹੁਣ ਜਦੋਂ ਤੱਕ ਕੋਈ ਫੈਸਲਾ ਨਹੀਂ ਲਿਆ ਜਾਂਦਾ ਉਦੋਂ ਤੱਕ ਟਰੱਕ ਡਰਾਈਵਰ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰ ਜਾਣ ਬੁੱਝ ਕੇ ਹਾਦਸੇ ਨਹੀਂ ਕਰਦੇ। ਉਨ੍ਹਾਂ ਲਈ ਇਹ ਕਾਲੇ ਕਾਨੂੰਨ ਵਾਂਗ ਹੈ।

ਟਰੱਕ ਯੂਨੀਅਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਲੋੜ ਪਈ ਤਾਂ ਬਠਿੰਡਾ ਤੋਂ ਬਾਅਦ ਪੰਜਾਬ ਦੇ ਬਾਕੀ ਤਿੰਨ ਤੇਲ ਡਿਪੂਆਂ ਤੋਂ ਵੀ ਸਪਲਾਈ ਰੋਕ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੀਟਿੰਗ ਵਿੱਚ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਨਾਲ 31 ਜਨਵਰੀ ਨੂੰ ਮੀਟਿੰਗ ਹੈ, ਉਸ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...