November 15, 2026, 3:27 am
----------- Advertisement -----------
HomeNewsBreaking Newsਕ੍ਰਿਕਟ ਮੈਚ ਦੌਰਾਨ ਰਨ ਲੈਂਦੇ ਹੋਏ ਪਿੱਚ 'ਤੇ ਬੱਲੇਬਾਜ਼ ਦੀ ਮੌ+ਤ, ਪਿਆ...

ਕ੍ਰਿਕਟ ਮੈਚ ਦੌਰਾਨ ਰਨ ਲੈਂਦੇ ਹੋਏ ਪਿੱਚ ‘ਤੇ ਬੱਲੇਬਾਜ਼ ਦੀ ਮੌ+ਤ, ਪਿਆ ਦਿਲ ਦਾ ਦੌਰਾ

Published on

----------- Advertisement -----------
  • ਖਿਡਾਰੀਆਂ ਨੇ ਦਿੱਤੀ ਸੀਪੀਆਰ
  • ਪਰ ਨਹੀਂ ਬਚ ਸਕੀ ਜਾ+ਨ
  • 34 ਸਾਲਾ ਮ੍ਰਿਤਕ ਵਿਕਾਸ ਨੇਗੀ ਪੇਸ਼ੇ ਤੋਂ ਇੰਜੀਨੀਅਰ ਸੀ

ਨੋਇਡਾ, 10 ਜਨਵਰੀ 2024 – ਨੋਇਡਾ ‘ਚ ਕ੍ਰਿਕਟ ਖੇਡਦੇ ਸਮੇਂ ਪਿੱਚ ‘ਤੇ 34 ਸਾਲਾ ਬੱਲੇਬਾਜ਼ ਨੂੰ ਦਿਲ ਦਾ ਦੌਰਾ ਪੈ ਗਿਆ। ਸਾਥੀ ਬੱਲੇਬਾਜ਼ ਅਤੇ ਫੀਲਡਿੰਗ ਟੀਮ ਦੇ ਖਿਡਾਰੀਆਂ ਉਸ ਨੂੰ ਸੀਪੀਆਰ ਵੀ ਦਿੱਤੀ, ਪਰ ਖਿਡਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਕਾਸ ਨੇਗੀ (34) ਇੱਕ ਇੰਜੀਨੀਅਰ ਸੀ ਜੋ ਨੋਇਡਾ ਵਿੱਚ ਕਾਰਪੋਰੇਟ ਲੀਗ ਮੈਚ ਖੇਡ ਰਿਹਾ ਸੀ।

ਨੋਇਡਾ ‘ਚ ਕਾਰਪੋਰੇਟ ਲੀਗ ਦੌਰਾਨ ਮਾਵੇਰਿਕਸ ਇਲੈਵਨ ਅਤੇ ਬਲੇਜ਼ਿੰਗ ਬੁਲਸ ਵਿਚਾਲੇ ਮੈਚ ਚੱਲ ਰਿਹਾ ਸੀ। ਮਾਵਰਿਕਸ ਟੀਮ ਬੱਲੇਬਾਜ਼ੀ ਕਰ ਰਹੀ ਸੀ। ਉਮੇਸ਼ ਕੁਮਾਰ ਅਤੇ ਵਿਕਾਸ ਪਿੱਚ ‘ਤੇ ਸਨ। 14ਵਾਂ ਓਵਰ ਚੱਲ ਰਿਹਾ ਸੀ। ਵਿਕਾਸ ਨਾਨ-ਸਟ੍ਰਾਈਕਰ ਰਨ ਲੈਣ ਲਈ ਦੌੜਿਆ ਅਤੇ ਉਮੇਸ਼ ਨੇ ਚੌਕਾ ਲਗਾਇਆ।ਜਿਸ ਤੋਂ ਬਾਅਦ ਵਿਕਾਸ ਵਧਾਈ ਦੇਣ ਲਈ ਸਟ੍ਰਾਈਕਰ ਐਂਡ ‘ਤੇ ਗਿਆ ਅਤੇ ਵਿਕਾਸ ਵਾਪਿਸ ਕਰੀਜ ‘ਤੇ ਪਹੁੰਚਣ ਤੋਂ ਪਹਿਲਾਂ ਹੀ ਪਿੱਚ ‘ਤੇ ਡਿੱਗ ਗਿਆ।

ਇਹ ਦੇਖ ਕੇ ਦੋਵੇਂ ਟੀਮਾਂ ਦੇ ਖਿਡਾਰੀ ਪਿੱਚ ‘ਤੇ ਦੌੜ ਕੇ ਗਏ। ਕੁਝ ਖਿਡਾਰੀਆਂ ਨੇ ਵਿਕਾਸ ਦੀ ਜਾਨ ਬਚਾਉਣ ਲਈ ਉਸ ਨੂੰ ਸੀ.ਪੀ.ਆਰ. ਵੀ ਦਿੱਤੀ ਅਤੇ ਉਸ ਨੂੰ ਕੁਝ ਦੇਰ ਜ਼ਮੀਨ ‘ਤੇ ਬਿਠਾ ਕੇ ਵੀ ਰੱਖਿਆ ਗਿਆ। ਜਦੋਂ ਉਸ ਦੀ ਸਿਹਤ ‘ਚ ਸੁਧਾਰ ਨਹੀਂ ਹੋਇਆ ਤਾਂ ਉਸ ਨੂੰ ਨੋਇਡਾ ਦੇ ਨਜ਼ਦੀਕੀ ਹਸਪਤਾਲ ‘ਚ ਲਿਜਾਇਆ ਗਿਆ। ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ, ਹਸਪਤਾਲ ਪਹੁੰਚਦੇ ਹੀ ਡਾਕਟਰਾਂ ਨੇ ਵਿਕਾਸ ਨੂੰ ਮ੍ਰਿਤਕ ਐਲਾਨ ਦਿੱਤਾ।

ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਵਿਕਾਸ ਆਪਣੀ ਟੀਮ ਲਈ 7 ਦੌੜਾਂ ਬਣਾ ਕੇ ਬੱਲੇਬਾਜ਼ੀ ਕਰ ਰਹੇ ਸਨ। ਉਸ ਨੇ 6 ਗੇਂਦਾਂ ਖੇਡੀਆਂ ਸਨ ਤਾਂ ਉਸ ਦੀ ਟੀਮ ਦਾ ਸਕੋਰ 13.5 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 143 ਦੌੜਾਂ ਸੀ। ਮੈਚ ਦਾ ਯੂ-ਟਿਊਬ ‘ਤੇ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬਲੇਜ਼ਿੰਗ ਬੁਲਸ ਨੇ 19.2 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 183 ਦੌੜਾਂ ਬਣਾਈਆਂ ਸਨ।

ਦੋਵਾਂ ਟੀਮਾਂ ਵਿਚਾਲੇ ਇਹ ਮੈਚ S&B ਇੰਡੀਆ ਸਾਲਾਨਾ ਕ੍ਰਿਕਟ ਟੂਰਨਾਮੈਂਟ ‘ਚ ਹੋ ਰਿਹਾ ਸੀ। ਹਾਦਸੇ ਤੋਂ ਬਾਅਦ ਟੂਰਨਾਮੈਂਟ ਰੋਕ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...