July 22, 2026, 8:26 pm
----------- Advertisement -----------
HomeNewsBreaking Newsਜਿਨ੍ਹਾਂ ਨੇ ਬੇਅਦਬੀ ਮਾਮਲੇ ’ਤੇ ਝੂਠ ਬੋਲਿਆ, ਉਹਨਾਂ ਦਾ ਹਸ਼ਰ ਗੁਰੂ ਘਰ...

ਜਿਨ੍ਹਾਂ ਨੇ ਬੇਅਦਬੀ ਮਾਮਲੇ ’ਤੇ ਝੂਠ ਬੋਲਿਆ, ਉਹਨਾਂ ਦਾ ਹਸ਼ਰ ਗੁਰੂ ਘਰ ਦੇ ਦੋਖੀ ਵਰਗਾ ਹੋਵੇ: ਹਰਸਿਮਰਤ ਬਾਦਲ

Published on

----------- Advertisement -----------

ਅੰਮ੍ਰਿਤਸਰ/ 26 ਜਨਵਰੀ : ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਉਹ ਅਤੇ ਉਹਨਾਂ ਦਾ ਪਰਿਵਾਰ ਪੰਜਾਬ ਵਿਚ ਨਸ਼ੇ ਦਾ ਧੰਦਾ ਕਰਨ ਭਾਵੇਂ ਨਸ਼ਾ ਵੇਚਣ ਜਾਂ ਫਿਰ ਨਸ਼ਾ ਵੇਚਣ ਵਾਲੇ ਦੀ ਸਰਪ੍ਰਸਤੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇ ਪੱਖ ਵਿਚ ਹੈ।
ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਅੱਜ ਮੈਂ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਰਦਾਸ ਕੀਤੀ ਹੈ ਕਿ ਜੇਕਰ ਮੇਰਾ ਭਰਾ ਬਿਕਰਮ ਸਿੰਘ ਮਜੀਠੀਆ ਕਿਸੇ ਵੀ ਤਰੀਕੇ ਸੂਬੇ ਵਿਚ ਨਸ਼ੇ ਦੀ ਵਿਕਰੀ ਨਾਲ ਸਿੱਧੇ ਜਾਂ ਅਸਿੱਧੇ ਢੰਗ ਨਾਲ ਜੁੜਿਆ ਹੈ ਤਾਂ ਗੁਰੂ ਸਾਹਿਬ ਸਾਡੇ ਪਰਿਵਾਰ ਦੇ ਹਰ ਜੀਅ ਨੂੰ ਸਭ ਤੋਂ ਮਾੜੀ ਸਜ਼ਾ ਦੇਣ। ਉਹਨਾਂ ਕਿਹਾ ਕਿ ਦੂਜੇ ਪਾਸੇ ਜਿਹਨਾਂ ਨੇ ਨਸ਼ੇ ਦੇ ਮਾਮਲੇ ’ਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਤੇ ਝੁਠ ਬੋਲਿਆ, ਉਸਦਾ ਹਸ਼ਰ ਗੁਰੂ ਘਰ ਦੇ ਦੋਖੀ ਵਰਗਾ ਹੋਵੇ।
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਤੇ ਆਪ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਵਿਚ ਸਭ ਤੋਂ ਘਟੀਆ ਪ੍ਰਚਾਰ ਕਰਦੀਆਂ ਆ ਰਹੀਆਂ ਹਨ ਜਿਹਨਾਂ ਦਾ ਮਕਸਦ ਲੋਕਾਂ ਦਾ ਧਿਆਨ ਹੋਰ ਮਸਲਿਆਂ ਤੋਂ ਪਾਸੇ ਕਰਨਾ ਹੈ। ਉਹਨਾਂ ਕਿਹਾ ਕਿ ਬੀਤੇ 7 ਸਾਲਾਂ ਵਿਚ ਇਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਬਹੁਤ ਹੀ ਸੰਵੇਦਨਸ਼ੀਲ ਤੇ ਦੁੱਖਦਾਈ ਮਾਮਲੇ ’ਤੇ ਗੁਨਾਹਾਂ ਭਰੀ ਰਾਜਨੀਤੀ ਕੀਤੀ ਤੇ ਸਾਡੇ ਖਿਲਾਫ ਕੋਈ ਵੀ ਸਬੂਤ ਨਾ ਹੋਣ ਦੇ ਬਾਵਜੂਦ ਸਾਡੇ ਖਿਲਾਫ ਦੂਸ਼ਣਬਾਜ਼ੀ ਕੀਤੀ ਜਦੋਂ ਕਿ ਇਹਨਾਂ ਗੁਨਾਹਾਂ ਦੇ ਅਸਲ ਸਾਜ਼ਿਸ਼ਕਾਰਾਂ ਨੁੰ ਤੇ ਦੋਸ਼ੀਆਂ ਨੁੰ ਖੁਲ੍ਹਾ ਛੱਡ ਦਿੱਤਾ। ਉਹਨਾਂ ਕਿਹਾ ਕਿ ਮੈਨੁੰ ਗੁਰੂ ਸਾਹਿਬ ’ਤੇ ਪੂਰਾ ਵਿਸ਼ਵਾਸ ਹੈ ਕਿ ਸੱਚਾਈ ਸਾਹਮਣੇ ਆਵੇਗੀ ਤੇ ਜਿਹੜੇ ਵੀ ਇਹਨਾਂ ਗੁਨਾਹਾਂ ਤੇ ਅਪਰਾਧਾਂ ਲਈ ਜ਼ਿੰਮੇਵਾਰ ਹਨ ਤੇ ਜਿਹਨਾਂ ਨੇ ਦੋਸ਼ੀਆਂ ਨੁੰ ਫਰਾਰ ਹੋ ਜਾਣ ਦੀ ਆਗਿਆ ਦਿੱਤੀ ਤਾਂ ਜੋ ਅਕਾਲੀ ਦਲ ਨੁੰ ਦੋਸ਼ ਠਹਿਰਾਇਆ ਜਾ ਸਕੇ, ਇਹਨਾਂ ਨੂੰ ਸਜ਼ਾ ਜ਼ਰੂਰ ਮਿਲੇਗੀ। ਉਹਨਾਂ ਕਿਹਾ ਕਿ ਇਹਨਾਂ ਨੁੰ ਗੁਰੂ ਸਾਹਿਬ ਸਾਹਿਬ ਵੱਲੋਂ ਇਹਨਾਂ ਖਿਲਾਫ ਨਿਆਂ ਤੋਂ ਡਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...