September 5, 2026, 7:12 pm
----------- Advertisement -----------
HomeNewsBreaking Newsਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ 21 ਜਨਵਰੀ ਨੂੰ ਪਹੁੰਚਣਗੇ ਚੰਡੀਗੜ੍ਹ, ਜਨ...

ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ 21 ਜਨਵਰੀ ਨੂੰ ਪਹੁੰਚਣਗੇ ਚੰਡੀਗੜ੍ਹ, ਜਨ ਸਭਾ ‘ਚ ਕਰਨਗੇ ਸ਼ਿਰਕਤ

Published on

----------- Advertisement -----------

ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜਨਵਰੀ ਨੂੰ ਚੰਡੀਗੜ੍ਹ ਆਉਣਗੇ। ਉਹ ਇੱਥੇ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਤੋਂ ਫੀਡਬੈਕ ਲੈਣਗੇ। ਵਰਕਰਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਨਗੇ।

ਚੰਡੀਗੜ੍ਹ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਲਈ ਚੰਡੀਗੜ੍ਹ ਦੇ ਸਹਿ-ਇੰਚਾਰਜ ਐਸਐਸ ਆਹਲੂਵਾਲੀਆ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਕੇਜਰੀਵਾਲ ਦੇ ਦੌਰੇ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਹੋਈ। ਹਾਲਾਂਕਿ ਅਰਵਿੰਦ ਕੇਜਰੀਵਾਲ ਦੀ ਜਨ ਸਭਾ ਲਈ ਜਗ੍ਹਾ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਗ੍ਹਾ ਦੀ ਸ਼ਨਾਖਤ ਕਰਨ ਤੋਂ ਬਾਅਦ ਪਾਰਟੀ ਚੰਡੀਗੜ੍ਹ ਪ੍ਰਸ਼ਾਸਨ ਤੋਂ ਇਜਾਜ਼ਤ ਲਵੇਗੀ। 

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਇੱਕ ਜਨਸਭਾ ਵਿੱਚ ਚੰਡੀਗੜ੍ਹ ਸੀਟ ਉੱਤੇ ਦਾਅਵਾ ਪੇਸ਼ ਕੀਤਾ ਹੈ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਪੰਜਾਬ ਦੀਆਂ ਸਾਰੀਆਂ ਸੀਟਾਂ ਦੇ ਨਾਲ-ਨਾਲ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਵੀ ਚੋਣ ਲੜਨ ਅਤੇ ਜਿੱਤਣ ਦਾ ਦਾਅਵਾ ਕੀਤਾ ਸੀ। ਇਸ ਦੀ ਤਿਆਰੀ ਲਈ ਉਹ 21 ਜਨਵਰੀ ਨੂੰ ਵਰਕਰਾਂ ਨੂੰ ਮਿਲਣਗੇ ਅਤੇ ਚੰਡੀਗੜ੍ਹ ਵਿੱਚ ਘਰ-ਘਰ ਜਾ ਕੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਬਾਰੇ ਦੱਸਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...