ਬਠਿੰਡਾ ਦੇ ਐਸਐਸਪੀ ਦਫਤਰ ਵਿਖੇ ਇਕ ਪੀੜਿਤ ਪਰਿਵਾਰ ਪਹੁੰਚਿਆ ਜਿਨਾਂ ਵੱਲੋਂ ਐਸਐਸਪੀ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਬੀਤੇ ਐਤਵਾਰ ਨੂੰ ਉਹਨਾਂ ਦੇ ਹੀ ਰਿਸ਼ਤੇਦਾਰਾਂ ਵੱਲੋਂ ਉਹਨਾਂ ਦੇ ਘਰ ਵੜ ਕੇ ਹਮਲਾ ਕੀਤਾ ਗਿਆ ਅਤੇ ਉਹਨਾਂ ਦੀ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ ਗਈ। ਜਿਸ ਵਿੱਚ ਉਹਨਾਂ ਦਾ ਲੜਕਾ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਜਿਸ ਦਾ ਇਲਾਜ ਚੱਲ ਰਿਹਾ ਹੈ। ਪਰ ਥਾਣਾ ਨਥਾਣਾ ਪੁਲਿਸ ਵੱਲੋਂ ਕੋਈ ਵੀ ਇਨਸਾਫ ਹਾਲੇ ਤੱਕ ਨਹੀਂ ਦਵਾਇਆ ਗਿਆ ਅਤੇ ਆਰੋਪੀ ਸ਼ਰੇਆਮ ਘੁੰਮਦੇ ਨਜ਼ਰ ਆ ਰਹੇ ਨੇ ਅਤੇ ਉਹਨਾਂ ਨੂੰ ਧਮਕੀਆਂ ਦੇ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਿਤ ਮਹਿਲਾ ਦਾ ਕਹਿਣਾ ਹੈ ਕਿ ਦਰਜਨ ਦੇ ਕਰੀਬ ਨੌਜਵਾਨਾਂ ਵੱਲੋਂ ਉਸ ਦੇ ਘਰ ਵਿੱਚ ਵੜ ਕੇ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ ਜਿਸ ਵਿੱਚ ਪੂਰਾ ਪਰਿਵਾਰ ਜਖਮੀ ਹੋ ਗਿਆ ਅਤੇ ਉਹਨਾਂ ਦੇ ਲੜਕੇ ਦੇ ਸਿਰ ਤੇ ਤੇਜ਼ਦਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸ ਨੂੰ ਪਹਿਲਾ ਸਿਵਲ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਬਾਅਦ ਉਸ ਨੂੰ ਰੈਫਰ ਕਰ ਦਿੱਤਾ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ ਹਾਲੇ ਤੱਕ ਲੜਕੇ ਨੂੰ ਹੋਸ਼ ਨਹੀਂ ਆਇਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੜਕੇ ਦੀ ਭੈਣ ਦਾ ਕਹਿਣਾ ਹੈ ਕਿ ਉਹ ਆਪਣੇ ਮਾਤਾ ਪਿਤਾ ਨੂੰ ਮਿਲਣ ਲਈ ਆਈ ਹੋਈ ਸੀ।ਪਰ ਉਸਦੇ ਰਿਸ਼ਤੇਦਾਰਾਂ ਵੱਲੋਂ ਨਿੱਕੀ ਜਿਹੀ ਗੱਲ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ ਅਤੇ ਉਹਨਾਂ ਦੇ ਪਰਿਵਾਰ ਦੀ ਬੁਰੀ ਤਰ੍ਹਾਂ ਨਾ ਕੁੱਟ ਮਾਰ ਕੀਤੀ ਐਸਐਸਪੀ ਬਠਿੰਡਾ ਨੂੰ ਮੰਗ ਪੱਤਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਹਨਾਂ ਨੂੰ ਇਨਸਾਫ ਦਿਵਾਇਆ ਜਾਵੇ।
----------- Advertisement -----------
ਐਸਐਸਪੀ ਬਠਿੰਡਾ ਕੋਲ ਪੀੜਿਤ ਪਰਿਵਾਰ ਨੇ ਲਗਾਈ ਇਨਸਾਫ ਦੀ ਗੁਹਾਰ, ਜਾਣੋ ਕੀ ਹੈ ਪੂਰਾ ਮਾਮਲਾ
Published on
----------- Advertisement -----------
----------- Advertisement -----------










