September 9, 2026, 3:06 am
----------- Advertisement -----------
HomeNewsLatest Newsਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ...

ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ

Published on

----------- Advertisement -----------

ਮਾਨਸਾ, 26 ਜਨਵਰੀ : – ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ 73ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸ੍ਰ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਕੈਬਨਿਟ ਮੰਤਰੀ ਪੰਜਾਬ ਸ੍ਰ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮਾਨਸਾ ਵਾਸੀਆਂ ਸਮੇਤ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਦਬੇਦਰ ਨੂੰ ਮਹਾਨ ਰਣਨੀਤੀਕਾਰ, ਦੂਰ ਅੰਦੇਸ਼ੀ ਸਿਆਸਤਦਾਨ ਦਾ ਦਰਜ਼ਾ ਦਿੱਤਾ, ਜਿਨਾਂ ਨੇ ਵੱਖ-ਵੱਖ ਧਰਮਾਂ, ਜਾਤਾਂ , ਸੱਭਿਆਚਾਰ ਵਾਲੇ ਮੁਲਕ ਨੂੰ ਇਕ ਮਾਲਾ ਵਿੱਚ ਪਿਰੋਇਆ।
ਉਨਾਂ ਆਪਣੇ ਸੰਦੇਸ਼ ’ਚ ਜਿੱਥੇ ਦੇਸ਼ ਦੀ ਅਣਖ ਆਬਰੂ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਊਧਮ ਸਿੰਘ ਵਰਗੇ ਸੂਰਬੀਰਾਂ ਨੂੰ ਸਿਜਦਾ ਕੀਤਾ, ਉਥੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਨੌਜਵਾਨਾਂ ਨੂੰ ਸਾਡੇ ਮਹਾਨ ਦੇਸ਼ ਭਗਤਾਂ ਵਰਗੀ ਦੇਸ਼ ਭਾਵਨਾ ਰੱਖ ਕੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਲਈ ਪਹਿਰਾ ਦੇਣਾ ਚਾਹੀਦਾ ਹੈ।
ਸਮਾਗਮ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਮਾਨਸਾ ਸ੍ਰ. ਗੋਬਿੰਦਰ ਸਿੰਘ ਦੀ ਅਗਵਾਈ ਹੇਠ ਅਨੁਸ਼ਾਸਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਪਰੇਡ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਗੋਬਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਪੋ੍ਰਗਰਾਮ ਦੇ ਅੰਤ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵੱਲੋਂ ਕੌਮੀ ਗੀਤ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਜ਼ਿਲਾ ਅਤੇ ਸੈਸ਼ਨ ਜੱਜ ਮਾਨਸਾ ਨਵਜੋਤ ਕੌਰ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ. ਦੀਪਕ ਪਾਰਿਕ, ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ( ਸ਼ਹਿਰੀ/ਵਿਕਾਸ) ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਪੀ. ਰਾਕੇਸ਼ ਕੁਮਾਰ ਸਮੇਤ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...