June 27, 2026, 12:15 am
----------- Advertisement -----------
HomeNewsBreaking Newsਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਲਈ ਪਹਿਲੀ ਵਾਰ 3 ਪਾਰਟੀਆਂ ਹੋ...

ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਲਈ ਪਹਿਲੀ ਵਾਰ 3 ਪਾਰਟੀਆਂ ਹੋ ਸਕਦੀਆਂ ਮੈਦਾਨ ‘ਚ

Published on

----------- Advertisement -----------

ਚੰਡੀਗੜ੍ਹ (ਬਲਜੀਤ ਮਰਵਾਹਾ) : ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 18 ਜਨਵਰੀ ਨੂੰ ਹੋਣਗੀਆਂ। ਇਸ ਤੋਂ ਪਹਿਲਾਂ 13 ਜਨਵਰੀ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਨੇ ਪ੍ਰਤਾਪ ਸਿੰਘ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 18 ਜਨਵਰੀ ਨੂੰ ਸਵੇਰੇ 11 ਵਜੇ ਨਗਰ ਨਿਗਮ ਭਵਨ ਦੇ ਅਸੈਂਬਲੀ ਹਾਲ ਵਿਚ ਹੋਣਗੀਆਂ। ਇਸ ਲਈ ਅਨਿਲ ਮਸੀਹ ਨੂੰ ਪ੍ਰੀਜ਼ਾਈਡਿੰਗ ਅਥਾਰਟੀ ਬਣਾਇਆ ਗਿਆ ਹੈ। 13 ਜਨਵਰੀ ਸ਼ਾਮ 5 ਵਜੇ ਤਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਣਗੀਆਂ।
ਜੇਕਰ ਕਾਂਗਰਸ ਵੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਉਮੀਦਵਾਰ ਉਤਾਰਦੀ ਹੈ ਤਾਂ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਤਿੰਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਚੋਣ ਲੜਨਗੇ। ਇਸ ਤੋਂ ਪਹਿਲਾਂ ਇਕ ਹੀ ਮੌਕਾ ਸੀ, ਜਦੋਂ ਮੇਅਰ ਦੀ ਚੋਣ ਲਈ ਤਿੰਨ ਉਮੀਦਵਾਰਾਂ ਵਿਚਾਲੇ ਵੋਟਿੰਗ ਹੋਈ ਸੀ। ਹਾਲਾਂਕਿ ਉਸ ਸਮੇਂ ਦੋ ਉਮੀਦਵਾਰ ਭਾਜਪਾ ਦੇ ਸਨ, ਜਦਕਿ ਇਕ ਕਾਂਗਰਸ ਦਾ ਸੀ। 1998 ਵਿਚ ਮੇਅਰ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਕੇਵਲ ਕ੍ਰਿਸ਼ਨ ਅਤੇ ਕਾਂਗਰਸ ਦੇ ਉਮੀਦਵਾਰ ਕਮਲੇਸ਼ ਨੇ ਭਾਜਪਾ ਦੇ ਇਕ ਹੋਰ ਉਮੀਦਵਾਰ ਰਜਿੰਦਰ ਕੁਮਾਰ ਨੂੰ ਹਰਾਇਆ ਸੀ। ਜੇਕਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗੱਠਜੋੜ ਨਾ ਹੋਇਆ ਤਾਂ ਪਹਿਲੀ ਵਾਰ ਤਿੰਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਮੇਅਰ ਦੀ ਚੋਣ ਲੜਨਗੇ।
ਮੇਅਰ ਦੀ ਚੋਣ ਦੀ ਤਾਰੀਖ਼ ਦਾ ਐਲਾਨ ਹੁੰਦਿਆਂ ਹੀ ਚੰਡੀਗੜ੍ਹ ਦੀ ਸਿਆਸਤ ‘ਚ ਹਲਚਲ ਦਾ ਦੌਰ ਸ਼ੁਰੂ ਹੋ ਗਿਆ। ਭਾਰਤੀ ਜਨਤਾ ਪਾਰਟੀ ਨੇ ਵਾਰਡ ਨੰਬਰ-31 ਦੇ ਕੌਂਸਲਰ ਲਖਬੀਰ ਸਿੰਘ ਬਿੱਲੂ ਨੂੰ ਆਪਣੇ ਖੇਮੇ ਵਿਚ ਸ਼ਾਮਲ ਕਰ ਲਿਆ। ਲਖਬੀਰ ਸਿੰਘ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ‘ਆਪ’ ਕੋਲ ਹੁਣ ਸਿਰਫ਼ 12 ਕੌਂਸਲਰ ਰਹਿ ਗਏ ਹਨ, ਜਦੋਂਕਿ ਭਾਜਪਾ ਨੇ 15 ਕੌਂਸਲਰਾਂ ਅਤੇ ਇਕ ਸੰਸਦ ਮੈਂਬਰ ਦੀਆਂ ਵੋਟਾਂ ਨਾਲ ਮੇਅਰ ਚੋਣਾਂ ਲਈ ਆਪਣਾ ਦਾਅਵਾ ਹੋਰ ਮਜ਼ਬੂਤ ਕਰ ਲਿਆ ਹੈ। ਕਾਂਗਰਸ ਕੋਲ ਸਿਰਫ਼ 7 ਕੌਂਸਲਰਾਂ ਦੀਆਂ ਵੋਟਾਂ ਹਨ, ਜਦਕਿ ਇਕ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਦੀ ਹੈ। ਅਜਿਹੇ ਵਿਚ ਕਾਂਗਰਸ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰੇਗੀ ਜਾਂ ਕ੍ਰਾਸ ਵੋਟਾਂ ਦੀ ਉਮੀਦ ਨਾਲ ਵੱਖਰਾ ਉਮੀਦਵਾਰ ਖੜ੍ਹਾ ਕਰੇਗੀ। ਉਥੇ ਹੀ ਭਾਜਪਾ ਦੇ ਕੁਝ ਸੀਨੀਅਰ ਆਗੂ ਦਾਅਵਾ ਕਰ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿਚ ਵਿਰੋਧੀ ਧਿਰ ਦੇ ਕੁਝ ਹੋਰ ਕੌਂਸਲਰ ਵੀ ਉਨ੍ਹਾਂ ਦੀ ਪਾਰਟੀ ਛੱਡ ਕੇ ਉਨ੍ਹਾਂ ਵਿਚ ਸ਼ਾਮਲ ਹੋ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...