July 2, 2026, 7:39 am
----------- Advertisement -----------
HomeNewsHealthਜੇਕਰ ਸਰਦੀਆਂ 'ਚ ਕੋਲੈਸਟ੍ਰੋਲ ਵਧ ਰਿਹਾ ਹੈ ਤਾਂ ਆਪਣੀ ਡਾਈਟ 'ਚ ਇਨ੍ਹਾਂ...

ਜੇਕਰ ਸਰਦੀਆਂ ‘ਚ ਕੋਲੈਸਟ੍ਰੋਲ ਵਧ ਰਿਹਾ ਹੈ ਤਾਂ ਆਪਣੀ ਡਾਈਟ ‘ਚ ਇਨ੍ਹਾਂ ਚੀਜ਼ਾਂ ਨੂੰ ਜ਼ਰੂਰ ਕਰੋ ਸ਼ਾਮਲ

Published on

----------- Advertisement -----------

ਸਰਦੀਆਂ ਦਾ ਮੌਸਮ ਆਪਣੇ ਨਾਲ ਕਈ ਬੀਮਾਰੀਆਂ ਦਾ ਖਤਰਾ ਲੈ ਕੇ ਆਉਂਦਾ ਹੈ। ਇਨ੍ਹਾਂ ਦਿਨਾਂ ‘ਚ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵੀ ਘੱਟ ਰਹਿੰਦੀ ਹੈ। ਅਜਿਹੇ ‘ਚ ਅੱਜ ਦੀ ਖਰਾਬ ਜੀਵਨ ਸ਼ੈਲੀ ਕਈ ਬੀਮਾਰੀਆਂ ਫੈਲਾਉਣ ‘ਚ ਵੱਡੀ ਭੂਮਿਕਾ ਨਿਭਾਉਂਦੀ ਹੈ। ਅੱਜ ਕਲੈਸਟ੍ਰੋਲ ਵੀ ਇੱਕ ਵੱਡੀ ਸਮੱਸਿਆ ਬਣ ਗਿਆ ਹੈ ਜਿਸ ਨਾਲ ਬਹੁਤ ਸਾਰੇ ਲੋਕ ਜੂਝ ਰਹੇ ਹਨ। ਸਰਦੀਆਂ ਵਿੱਚ ਅਕਸਰ ਇਸ ਨਾਲ ਜੁੜੇ ਮਾਮਲੇ ਵਧਣ ਲੱਗਦੇ ਹਨ। ਜੇਕਰ ਤੁਸੀਂ ਵਧਦੇ ਕੋਲੈਸਟ੍ਰਾਲ ਤੋਂ ਪਰੇਸ਼ਾਨ ਹੋ ਅਤੇ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਇਨ੍ਹਾਂ ਚੀਜ਼ਾਂ ਨੂੰ ਡਾਈਟ ‘ਚ ਜ਼ਰੂਰ ਸ਼ਾਮਲ ਕਰੋ।

ਓਟਸ ਖਾਓ

ਓਟਸ ਅਤੇ ਜੌਂ ਵਿੱਚ ਘੁਲਣਸ਼ੀਲ ਫਾਈਬਰ ਹੁੰਦੇ ਹਨ, ਜਿਸਨੂੰ ਬੀਟਾ-ਗਲੂਕਨ ਵੀ ਕਿਹਾ ਜਾਂਦਾ ਹੈ। ਇਸ ਨਾਲ ਕੋਲੈਸਟ੍ਰਾਲ ਦਾ ਪੱਧਰ ਘੱਟ ਹੁੰਦਾ ਹੈ। 45 ਤੋਂ ਵੱਧ ਅਧਿਐਨਾਂ ਨੇ ਦਿਖਾਇਆ ਹੈ ਕਿ ਦਿਨ ਵਿੱਚ ਤਿੰਨ ਵਾਰ ਸਾਬਤ ਅਨਾਜ ਦਾ ਸੇਵਨ ਕਰਨ ਨਾਲ ਦਿਲ ਦੇ ਦੌਰੇ ਅਤੇ ਸਟ੍ਰੋਕ ਦਾ ਖ਼ਤਰਾ 20 ਪ੍ਰਤੀਸ਼ਤ ਤੱਕ ਘੱਟ ਜਾਂਦਾ ਹੈ। ਵਿਅਕਤੀ ਦਿਨ ਵਿੱਚ ਤਿੰਨ ਤੋਂ ਵੱਧ ਵਾਰ ਜੌਂ ਅਤੇ ਓਟਸ ਦਾ ਸੇਵਨ ਕਰ ਸਕਦੇ ਹਨ।

ਸੀਫੂਡਸ ਖਾਓ

ਸਾਲਮਨ ਵਰਗੀ ਚਰਬੀ ਵਾਲੀ ਮੱਛੀ ਖਾਓ। ਇਸ ‘ਚ ਓਮੇਗਾ-3 ਫੈਟੀ ਐਸਿਡ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਨਾਲ ਸਟ੍ਰੋਕ ਦਾ ਖਤਰਾ ਘੱਟ ਹੋ ਜਾਂਦਾ ਹੈ। ਨਾਲ ਹੀ ਸੋਜ ਵੀ ਘੱਟ ਹੋ ਜਾਂਦੀ ਹੈ। ਹਾਲਾਂਕਿ, ਤਲੀ ਹੋਈ ਮੱਛੀ ਦੇ ਸੇਵਨ ਨਾਲ ਕਾਰਡੀਓਵੈਸਕੁਲਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਦੇ ਲਈ ਸੰਤੁਲਿਤ ਮਾਤਰਾ ‘ਚ ਸਮੁੰਦਰੀ ਭੋਜਨ ਖਾਓ।

ਐਵੋਕਾਡੋ ਖਾਓ

ਐਵੋਕਾਡੋ ਵਿੱਚ ਕੋਲੈਸਟ੍ਰੋਲ ਘੱਟ ਕਰਨ ਦੇ ਗੁਣ ਹੁੰਦੇ ਹਨ। ਕਈ ਖੋਜਾਂ ਤੋਂ ਪਤਾ ਲੱਗਾ ਹੈ ਕਿ ਐਵੋਕੈਡੋ ਦਾ ਸੇਵਨ ਕਰਨ ਨਾਲ ਕੋਲੈਸਟ੍ਰੋਲ ਕੰਟਰੋਲ ‘ਚ ਰਹਿੰਦਾ ਹੈ। ਇਹ ਫਾਈਬਰ ਅਤੇ ਚਰਬੀ ਨਾਲ ਭਰਪੂਰ ਹੁੰਦਾ ਹੈ। ਇਸ ਦੇ ਲਈ ਆਪਣੀ ਰੋਜ਼ਾਨਾ ਦੀ ਖੁਰਾਕ ‘ਚ ਐਵੋਕਾਡੋ ਨੂੰ ਸ਼ਾਮਲ ਕਰੋ। ਤੁਸੀਂ ਸਲਾਦ ਦੇ ਰੂਪ ਵਿੱਚ ਆਪਣੀ ਖੁਰਾਕ ਵਿੱਚ ਐਵੋਕਾਡੋ ਸ਼ਾਮਲ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...