August 2, 2026, 11:09 pm
----------- Advertisement -----------
HomeNewsLatest Newsਖੰਨਾ  - ਬੀ.ੜੀ ਪੀਣ ਦੀ ਆਦਤ ਨੇ ਲਈ ਵਿਅਕਤੀ ਦੀ ਜਾ.ਨ

ਖੰਨਾ  – ਬੀ.ੜੀ ਪੀਣ ਦੀ ਆਦਤ ਨੇ ਲਈ ਵਿਅਕਤੀ ਦੀ ਜਾ.ਨ

Published on

----------- Advertisement -----------

ਖੰਨਾ ‘ਚ ਰਾਤ ਨੂੰ ਆਪਣੇ ਬਿਸਤਰੇ ‘ਤੇ ਬੀੜੀ ਪੀਣ ਵਾਲੇ ਨਸ਼ੇੜੀ ਵਿਅਕਤੀ ਨੂੰ ਇੰਨੀ ਮਹਿੰਗੀ ਪਈ ਕਿ ਇਹ ਲਾਪਰਵਾਹੀ ਉਸ ਦੀ ਜਾਨ ਲੈ ਗਈ। ਬੀੜੀ ਕਾਰਨ ਰਜਾਈ ਨੂੰ ਅੱਗ ਲੱਗ ਗਈ। ਜਦੋਂ ਤੱਕ ਪਰਿਵਾਰ ਨੇ ਅੱਗ ਬੁਝਾਈ, ਉਦੋਂ ਤੱਕ ਵਿਅਕਤੀ ਬੁਰੀ ਤਰ੍ਹਾਂ ਝੁਲਸ ਚੁੱਕਾ ਸੀ। 

ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਸੈਕਟਰ-32 ਦੇ ਸਰਕਾਰੀ ਹਸਪਤਾਲ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਪਕ ਵਾਸੀ ਭੱਟੀਆਂ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਪਿੰਡ ਪਚਵਿੰਡਾ ਦਾ ਵਸਨੀਕ ਸੀ।

 ਮਾਮਲੇ ਦੀ ਜਾਂਚ ਕਰ ਰਹੇ ਆਈਓ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੀਪਕ ਦੀ ਉਮਰ ਕਰੀਬ 32 ਸਾਲ ਸੀ। ਉਹ ਗ੍ਰੀਨਲੈਂਡ ਹੋਟਲ ਵਿੱਚ ਕੰਮ ਕਰਦਾ ਸੀ। ਆਪਣੇ ਪਰਿਵਾਰ ਨਾਲ ਹੋਟਲ ਦੇ ਕੋਲ ਕਿਰਾਏ ‘ਤੇ ਰਹਿੰਦਾ ਸੀ। ਸ਼ਰਾਬ ਪੀਣ ਦਾ ਆਦੀ ਸੀ। ਲਗਭਗ ਇੱਕ ਹਫ਼ਤਾ ਪਹਿਲਾਂ ਉਸਨੇ ਰਾਤ ਨੂੰ ਬਹੁਤ ਜ਼ਿਆਦਾ ਸ਼ਰਾਬ ਪੀਤੀ ਸੀ।

 ਬਾਅਦ ਵਿੱਚ ਉਹ ਕਮਰੇ ਵਿੱਚ ਜਾ ਕੇ ਸੌਂ ਗਿਆ। ਇਸ ਦੌਰਾਨ ਜਦੋਂ ਉਹ ਬੈੱਡ ‘ਤੇ ਬੀੜੀ ਪੀਣ ਲੱਗਾ ਤਾਂ ਰਜਾਈ ਨੂੰ ਅੱਗ ਲੱਗ ਗਈ। ਦੀਪਕ ਦੀਆਂ ਚੀਕਾਂ ਸੁਣ ਕੇ ਉਸ ਦੀ ਪਤਨੀ ਸੰਗੀਤਾ ਅਤੇ ਆਸ-ਪਾਸ ਦੇ ਲੋਕਾਂ ਨੇ ਅੱਗ ਬੁਝਾਈ। ਦੀਪਕ ਦੀ ਹਾਲਤ ਕਾਫੀ ਨਾਜ਼ੁਕ ਸੀ। ਉਹ ਕਰੀਬ 60 ਤੋਂ 70 ਫੀਸਦੀ ਤੱਕ ਸੜ ਗਿਆ।

ਦੀਪਕ ਨੂੰ ਪਹਿਲਾਂ ਖੰਨਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਸੈਕਟਰ-32 ਚੰਡੀਗੜ੍ਹ ਦੇ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ। ਉੱਥੇ 4 ਤੋਂ 5 ਦਿਨ ਇਲਾਜ ਚੱਲਦਾ ਰਿਹਾ। ਪਰ ਇਸ ਦੌਰਾਨ ਦੀਪਕ ਦੀ ਮੌਤ ਹੋ ਗਈ।  ਇਸ ਘਟਨਾ ਸਬੰਧੀ ਦੀਪਕ ਦੀ ਪਤਨੀ ਸੰਗੀਤਾ ਦੇ ਬਿਆਨਾਂ ‘ਤੇ ਥਾਣਾ ਸਿਟੀ ਖੰਨਾ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...