November 19, 2026, 7:14 am
----------- Advertisement -----------
HomeNewsBreaking Newsਸੁਖਬੀਰ ਬਾਦਲ ਨੇ ਕਾਉਂਕੇ ਪਰਿਵਾਰ ਨਾਲ ਕੀਤੀ ਮੁਲਾਕਾਤ, ਨਿਆਂ ਹਾਸਲ ਕਰਨ ਵਾਸਤੇ...

ਸੁਖਬੀਰ ਬਾਦਲ ਨੇ ਕਾਉਂਕੇ ਪਰਿਵਾਰ ਨਾਲ ਕੀਤੀ ਮੁਲਾਕਾਤ, ਨਿਆਂ ਹਾਸਲ ਕਰਨ ਵਾਸਤੇ ਪੂਰੀ ਹਮਾਇਤ ਤੇ ਮਦਦ ਦੇਣ ਦਾ ਦੁਆਇਆ ਭਰੋਸਾ

Published on

----------- Advertisement -----------
  • ਕਾਉਂਕੇ ਪਰਿਵਾਰ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਸਨਮਾਨ

ਜਗਰਾਓਂ, 13 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਸ਼ਨੀਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸਨ ਤੇ ਉਹਨਾਂ ਨੇ ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਕਾਨੂੰਨੀ ਮਦਦ ਸਮੇਤ ਹਰ ਕਿਸਮ ਦੀ ਪੂਰੀ ਮਦਦ ਦਾ ਭਰੋਸਾ ਦੁਆਇਆ।

ਸ਼੍ਰੋਮਣੀ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਜਥੇਦਾਰ ਕਾਉਂਕੇ ਨੂੰ ਅਗਵਾ ਕਰਨ, ਤਸੀਹੇ ਦੇਣ ਤੇ ਫਿਰ ਕਤਲ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਬਣਾਈ ਕਮੇਟੀ ਵੀ ਇਸ ਮੌਕੇ ਸਰਦਾਰ ਬਾਦਲ ਦੇ ਨਾਲ ਮੌਜੂਦ ਸੀ। ਇਹਨਾਂ ਸਾਰਿਆਂ ਨੇ ਕਾਉਂਕੇ ਪਿੰਡ ਵਿਚ ਪਰਿਵਾਰ ਨਾਲ ਮੁਲਾਕਾਤ ਕੀਤੀ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਕਾਉਂਕੇ ਦੇ ਸਪੁੱਤਰ ਸਰਦਾਰ ਹਰੀ ਸਿੰਘ ਅਤੇ ਉਹਨਾਂ ਦੀ ਪਤਨੀ ਬੀਬੀ ਗੁਰਦੇਵ ਕੌਰ ਨਾਲ ਕਾਫੀ ਸਮਾਂ ਬਿਤਾਇਆ ਤੇ ਉਹਨਾਂ ਨੂੰ ਅਗਵਾ ਕਰਨ ਤੇ ਫਿਰ ਕਤਲ ਕਰਨ ਦੇ ਸਾਰੇ ਮਾਮਲੇ ’ਤੇ ਚਰਚਾ ਕੀਤੀ। ਪਰਿਵਾਰਾਂ ਮੈਂਬਰਾਂ ਨੇ ਦੱਸਿਆ ਕਿ ਬੇਅੰਤ ਸਿੰਘ ਨੇ ਆਪ ਇਸ ਘਟਨਾ ਦਾ ਖੰਡਨ ਕਰਦਿਆਂ ਜਾਂਚ ਨੂੰ ਗਲਤ ਪਾਸੇ ਤੋਰਿਆ ਤੇ ਇਸ ’ਤੇ ਪਰਦਾ ਪਾਇਆ।

ਬਾਦਲ ਨੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਹਨਾਂ ਨੂੰ ਹਰ ਸੰਭਵ ਮਦਦ ਦੇਣਗੇ। ਬਾਦਲ ਨੇ ਕਿਹਾ ਕਿ ਜਥੇਦਾਰ ਕਾਉਂਕੇ ਦੇ ਕਤਲ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਨੂੰ ਸਜ਼ਾ ਦੁਆਉਣ ਵਾਸਤੇ ਕਾਨੂੰਨੀ ਲੜਾਈ ਲੜਨ ਵਾਸਤੇ ਵਕੀਲਾਂ ਦੀ ਟੀਮ ਗਠਿਤ ਕੀਤੀ ਜਾਵੇਗੀ।

ਇਸ ਦੌਰਾਨ ਕਾਉਂਕੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਸਨਮਾਨ ਕੀਤਾ ਤੇ ਉਹਨਾਂ ਵੱਲੋਂ ਮਦਦ ਦਾ ਭਰੋਸਾ ਦੁਆਉਣ ਲਈ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਗਰੇਵਾਲ, ਵਿਰਸਾ ਸਿੰਘ ਵਲਟੋਹਾ, ਭਗਵੰਤ ਸਿੰਘ ਸਿਆਲਕਾ, ਐਸ ਆਰ ਕਲੇਰ ਤੇ ਸਨੀ ਗਿੱਲ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...