July 2, 2026, 10:28 am
----------- Advertisement -----------
HomeNewsBreaking Newsਜਗਦੀਸ਼ ਕੁਮਾਰ ਜੱਗਾ ਭਾਜਪਾ ਵਿੱਚ ਸ਼ਾਮਲ

ਜਗਦੀਸ਼ ਕੁਮਾਰ ਜੱਗਾ ਭਾਜਪਾ ਵਿੱਚ ਸ਼ਾਮਲ

Published on

----------- Advertisement -----------

ਰਾਜਪੁਰਾ 27 ਜਨਵਰੀ 2022 – ਰਾਜਪੁਰਾ ਤੋਂ ਕੈਪਟਨ ਦੇ ਕਰੀਬੀ ਜਗਦੀਸ਼ ਕੁਮਾਰ ਜੱਗਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਗਦੀਸ਼ ਜੱਗਾ ਬੀਜੇਪੀ ਦੇ ਕੇਂਦਰੀ ਮੰਤਰੀ ਅਤੇ ਪੰਜਾਬ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ, ਡਾ: ਸੁਭਾਸ਼ ਸ਼ਰਮਾ ਸੂਬਾ ਜਨਰਲ ਸਕੱਤਰ ਭਾਜਪਾ ਅਤੇ ਵਿਕਾਸ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਪਟਿਆਲਾ ਦਿਹਾਤੀ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ।

ਤੁਹਾਨੂੰ ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿੱਚ ਰਹੇ ਭਾਜਪਾ ਦੇ ਸੀਨੀਅਰ ਨੇਤਾ ਹਰਜੀਤ ਸਿੰਘ ਗਰੇਵਾਲ ਵੀ ਰਾਜਪੁਰਾ ਸੀਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਅਜਿਹੇ ‘ਚ ਜਗਦੀਸ਼ ਕੁਮਾਰ ਜੱਗਾ ਦੇ ਬੀਜੇਪੀ ‘ਚ ਸ਼ਾਮਿਲ ਹੋਣ ਕਾਰਨ ਪੇਚ ਫਸ ਸਕਦਾ ਹੈ।

ਇਸ ਤੋਂ ਪਹਿਲਾਂ ਜਗਦੀਸ਼ ਕੁਮਾਰ ਜੱਗਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਮਹੀਨੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ। ਲੋਕ ਭਲਾਈ ਚੈਰੀਟੇਬਲ ਟਰੱਸਟ ਤਹਿਤ ਜੱਗੇ ਵੱਲੋਂ ਚਲਾਈਆਂ ਸੁਵਿਧਾ ਵੈਨਾਂ ਵੱਲੋਂ ਹਲਕਾ ਰਾਜਪੁਰਾ ਦੇ ਘਰ-ਘਰ ਪਹੁੰਚਾਈਆਂ ਗਈਆਂ ਸਰਕਾਰੀ ਤੇ ਗੈਰ-ਸਰਕਾਰੀ ਸੇਵਾਵਾਂ ਦਾ ਹਲਕਾ ਵਾਸੀਆਂ ਨੂੰ ਪੂਰਾ ਲਾਭ ਮਿਲਦਾ ਰਿਹਾ ਹੈ। ਪੂਰੇ ਹਲਕੇ ਅੰਦਰ ਜਗਦੀਸ਼ ਕੁਮਾਰ ਜੱਗਾ ਦਾ ਕਾਫੀ ਪ੍ਰਭਾਵ ਹੈ। ਜਗਦੀਸ਼ ਕੁਮਾਰ ਜੱਗਾ ਨੇ 2017 ਦੀ ਵਿਧਾਨਸਭਾ ਚੋਣਾਂ ਅਜ਼ਾਦ ਲੜੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...