June 9, 2026, 1:32 pm
----------- Advertisement -----------
HomeNewsBreaking Newsਅਮਨ ਅਰੋੜਾ ਮਾਮਲੇ 'ਚ ਦਾਇਰ ਪਟੀਸ਼ਨ 'ਤੇ 15 ਜਨਵਰੀ ਨੂੰ ਹੋਵੇਗੀ ਸੁਣਵਾਈ

ਅਮਨ ਅਰੋੜਾ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ 15 ਜਨਵਰੀ ਨੂੰ ਹੋਵੇਗੀ ਸੁਣਵਾਈ

Published on

----------- Advertisement -----------

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਤੋਂ ਰੋਕਣ ਲਈ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਸੋਮਵਾਰ 15 ਜਨਵਰੀ ਨੂੰ ਸੁਣਵਾਈ ਕਰੇਗਾ। ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਪਰਿਵਾਰਕ ਝਗੜੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਡਾ.ਐਚ.ਸੀ ਅਰੋੜਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ। 

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਦੇ ਖਿਲਾਫ ਪਹਿਲਾਂ ਐਡਵੋਕੇਟ ਡਾਕਟਰ ਐਚ.ਸੀ ਅਰੋੜਾ ਵੱਲੋਂ ਸਰਕਾਰ ਨੂੰ ਨੋਟਿਸ ਭੇਜਿਆ ਗਿਆ ਸੀ ਅਤੇ ਹੁਣ ਹਾਈਕੋਰਟ ਸੋਮਵਾਰ ਨੂੰ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਜਾ ਰਿਹਾ ਹੈ। 

ਇਸ ਪਟੀਸ਼ਨ ‘ਚ ਉਨ੍ਹਾਂ ਨੇ 2013 ‘ਚ ਲਿਲੀ ਥਾਮਸ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਮੁਤਾਬਕ ਕਾਰਵਾਈ ਕਰਨ ਲਈ ਕਿਹਾ ਹੈ। ਲਿਲੀ ਥਾਮਸ ਮਾਮਲੇ ‘ਚ 2013 ‘ਚ ਹੁਕਮ ਦਿੱਤੇ ਗਏ ਸਨ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਸ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ। 

21 ਦਸੰਬਰ ਨੂੰ ਸੰਗਰੂਰ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਸਬੰਧਤ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਜਿਸ ਵਿੱਚ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਅਰੋੜਾ ਦਾ ਦੋਸ਼ ਸੀ ਕਿ 15 ਸਾਲ ਪਹਿਲਾਂ ਅਮਨ ਅਰੋੜਾ ਨੇ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ। 

ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 452 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੰਗਰੂਰ ਦੀ ਅਦਾਲਤ ਨੇ ਧਾਰਾ 452 ਤਹਿਤ 2 ਸਾਲ ਅਤੇ ਧਾਰਾ 323 ਤਹਿਤ 1 ਸਾਲ ਦੀ ਸਜ਼ਾ ਸੁਣਾਈ ਸੀ। ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ। 

ਹਾਲ ਹੀ ਵਿੱਚ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਇਸ ਮੁੱਦੇ ਉੱਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਰਾਜਪਾਲ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅਮਨ ਅਰੋੜਾ ਨੂੰ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦਾ ਮੌਕਾ ਦੇਣ ਨੂੰ ਗਲਤ ਦੱਸਿਆ ਸੀ। ਰਾਜਪਾਲ ਨੇ ਮੁੱਖ ਮੰਤਰੀ ਨੂੰ ਇਸ ਸਬੰਧੀ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...