ਲੁਧਿਆਣਾ ’ਚ ਗਿੱਲ ਨਹਿਰ ਨੇੜੇ ਇੱਕ ਸੁਨਿਆਰੇ ਦੀ ਦੁਕਾਨ ‘ਤੇ ਲੁਟੇਰਿਆਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਦੁਕਾਨ ਦੇ ਅੰਦਰ ਦੁਕਾਨਦਾਰ ਦੀ ਕੁੱਟਮਾਰ ਕੀਤੀ ਤੇ ਜਿਸ ਤੋਂ ਬਾਅਦ ਬਦਮਾਸ਼ ਕਾਲੇ ਰੰਗ ਦੇ ਬੈਗ ‘ਚ ਸੋਨੇ-ਚਾਂਦੀ ਦੇ ਗਹਿਣੇ ਭਰ ਕੇ ਦੁਕਾਨ ਤੋਂ ਫਰਾਰ ਹੋ ਗਏ। ਜਦੋਂ ਦੁਕਾਨਦਾਰ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਸ਼ਰਾਰਤੀ ਅਨਸਰਾਂ ਨੇ ਦੁਕਾਨ ਦੇ ਬਾਹਰ ਹਵਾ ‘ਚ ਗੋਲੀਆਂ ਚਲਾ ਦਿੱਤੀਆਂ।
ਜਾਣਕਾਰੀ ਦਿੰਦਿਆਂ ਦੁਕਾਨਦਾਰ ਜਗਦੀਸ਼ ਨੇ ਦੱਸਿਆ ਕਿ ਉਹ ਦੁਕਾਨ ’ਤੇ ਕੁਝ ਗਾਹਕਾਂ ਨੂੰ ਸਾਮਾਨ ਦਿਖਾ ਰਿਹਾ ਸੀ। ਗਾਹਕਾਂ ਦੇ ਜਾਣ ਤੋਂ ਬਾਅਦ ਉਹ ਸੋਨਾ-ਚਾਂਦੀ ਦਾ ਸਾਮਾਨ ਇਕੱਠਾ ਕਰ ਰਿਹਾ ਸੀ ਕਿ ਅਚਾਨਕ ਦੋ ਬਦਮਾਸ਼ ਦੁਕਾਨ ‘ਚ ਦਾਖਲ ਹੋ ਗਏ। ਬਦਮਾਸ਼ਾਂ ਨੇ ਉਸ ਨੂੰ ਚਾਂਦੀ ਦੇ ਗਹਿਣੇ ਦਿਖਾਉਣ ਲਈ ਕਿਹਾ। ਇਸ ਦੌਰਾਨ ਤਿੰਨ ਹੋਰ ਨੌਜਵਾਨ ਦੁਕਾਨ ਦੇ ਅੰਦਰ ਆ ਗਏ।
ਇਸ ਦੌਰਾਨ ਲੁਟੇਰਿਆਂ ਨੇ ਉਸ ਨੂੰ ਪਿਸਤੌਲ ਦਿਖਾ ਕੇ ਦੁਕਾਨ ਦੇ ਕਾਊਂਟਰ ਨੇੜੇ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ। ਹਾਲਾਂਕਿ ਜਦੋਂ ਦੁਕਾਨਦਾਰ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਜਿਸ ਤੋਂ ਬਾਅਦ ਲੁਟੇਰੇ ਬੈਗ ‘ਚ ਸੋਨੇ-ਚਾਂਦੀ ਦੇ ਗਹਿਣਿਆਂ ਨਾਲ ਭਰ ਕੇ ਫਰਾਰ ਹੋ ਗਏ। ਸੂਚਨਾ ਮਿਲਣ ‘ਤੇ ਥਾਣਾ ਸਦਰ ਦੀ ਪਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।












