June 19, 2026, 1:57 pm
----------- Advertisement -----------
HomeNewsBreaking Newsਪੰਜਾਬ-ਹਰਿਆਣਾ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ; ਵਿਜ਼ੀਬਿਲਟੀ 25 ਮੀਟਰ ਤੋਂ ਘੱਟ,...

ਪੰਜਾਬ-ਹਰਿਆਣਾ ‘ਚ ਸੰਘਣੀ ਧੁੰਦ ਦਾ ਕਹਿਰ ਜਾਰੀ; ਵਿਜ਼ੀਬਿਲਟੀ 25 ਮੀਟਰ ਤੋਂ ਘੱਟ, ਰੈੱਡ ਅਲਰਟ ਜਾਰੀ

Published on

----------- Advertisement -----------

ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸੋਮਵਾਰ (15 ਜਨਵਰੀ) ਦੀ ਸਵੇਰ ਸੰਘਣੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਆਮ ਵਾਂਗ ਰਹੇਗਾ ਅਤੇ ਸਵੇਰੇ ਧੁੰਦ ਤੋਂ ਬਾਅਦ ਧੁੱਪ ਨਿਕਲੇਗੀ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਰਹੇਗੀ। ਸਵੇਰ ਦੇ ਸਮੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਵੀ ਘੱਟ ਹੈ। ਪੰਜਾਬ ਚ ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ‘ਤੇ 2 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ 7 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ।
ਓਧਰ, ਹਰਿਆਣਾ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ ਅਤੇ ਜੀਂਦ ਸ਼ਾਮਲ ਹਨ। ਇੱਥੇ ਵੀ ਵਿਜ਼ੀਬਿਲਟੀ 25 ਮੀਟਰ ਦੇ ਕਰੀਬ ਹੈ। ਉਥੇ ਹੀ ਚੰਡੀਗੜ੍ਹ ‘ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਨਿਕਲਣ ਦੀ ਸੰਭਾਵਨਾ ਹੈ।
ਵੈਸਟਰਨ ਡਿਸਟਰਬੈਂਸ ਦੇ ਸੁਸਤ ਹੋਣ ਕਾਰਨ ਉੱਤਰੀ ਭਾਰਤ ਵਿੱਚ ਅਜੇ ਤੱਕ ਮੀਂਹ ਦੇ ਕੋਈ ਸੰਕੇਤ ਨਹੀਂ ਹਨ। ਪਿਛਲੇ 10 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦ ਦਸੰਬਰ ਅਤੇ ਜਨਵਰੀ ਖੁਸ਼ਕ ਰਹੇ ਹਨ। ਅਜਿਹੀ ਸਥਿਤੀ 2013 ਵਿੱਚ ਪੈਦਾ ਹੋਈ ਸੀ, ਜਦੋਂ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...