August 26, 2026, 1:39 pm
----------- Advertisement -----------
HomeNewsBreaking Newsਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

Published on

----------- Advertisement -----------

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲੀਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਰੀਕ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ।
ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲੀਸ ਵੱਲੋਂ 9 ਜਨਵਰੀ ਨੂੰ ਰਿਕਾਰਡ ਪੇਸ਼ ਨਹੀਂ ਕੀਤਾ ਅਤੇ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ, ਇਸ ਲਈ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ। ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਤੇ ਦੋਵਾਂ ਧਿਰਾਂ ਦਰਮਿਆਨ 12 ਜਨਵਰੀ ਨੂੰ ਬਹਿਸ ਹੋਈ ਸੀ ਤੇ ਅੱਜ ਲਈ ਫ਼ੈਸਲਾ ਰਾਖਵਾਂ ਸੀ, ਜਿਸ ਤਹਿਤ ਅੱਜ ਮਾਨਯੋਗ ਅਡੀਸ਼ਨਲ ਜੱਜ ਸੀਨੀਅਰ ਡਿਵੀਜ਼ਨ ਸੁਪ੍ਰੀਤ ਕੌਰ ਵਲੋਂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...