July 28, 2026, 7:10 am
----------- Advertisement -----------
HomeNewsBreaking Newsਡੀ-ਫਾਰਮੇਸੀ 'ਚ ਦਾਖਲਾ-ਡਿਗਰੀਆਂ ਜਾਰੀ ਕਰਨ ਦਾ ਮਾਮਲਾ: ਵਿਜੀਲੈਂਸ ਨੇ 4 ਹੋਰ ਕੀਤੇ...

ਡੀ-ਫਾਰਮੇਸੀ ‘ਚ ਦਾਖਲਾ-ਡਿਗਰੀਆਂ ਜਾਰੀ ਕਰਨ ਦਾ ਮਾਮਲਾ: ਵਿਜੀਲੈਂਸ ਨੇ 4 ਹੋਰ ਕੀਤੇ ਗ੍ਰਿਫਤਾਰ

Published on

----------- Advertisement -----------
  • 3 ਪ੍ਰਿੰਸੀਪਲ ਅਤੇ ਇੱਕ ਪ੍ਰਾਈਵੇਟ ਫਾਰਮੇਸੀ ਕਾਲਜ ਦੇ ਮਾਲਕ ਸ਼ਾਮਲ

ਚੰਡੀਗੜ੍ਹ, 16 ਜਨਵਰੀ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀਐਸਪੀਸੀ) ਦੇ ਰਜਿਸਟਰਾਰ-ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫ਼ਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਮਾਲਕ ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸਹਿਣਾ ਵਿਖੇ ਬਤੌਰ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਸ਼ਾਮਲ ਹਨ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ ‘ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ।

ਇਹ ਮੁਲਾਜ਼ਮ ਨਿੱਜੀ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਨੂੰ ਵੱਖ-ਵੱਖ ਸੰਸਥਾਵਾਂ ਤੋਂ 10+2 ਅਤੇ ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਅਤੇ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਜਾਰੀ ਕਰਨ ਲਈ ਰਿਸ਼ਵਤ ਲੈਣ ਵਿੱਚ ਸ਼ਾਮਲ ਪਾਏ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...