June 3, 2026, 7:38 am
----------- Advertisement -----------
HomeNewsEntertainmentਆਦਿਤਿਆ ਨਰਾਇਣ ਨੇ ਸ਼ੇਅਰ ਕੀਤੀਆਂ ਬੇਬੀ ਸ਼ਾਵਰ ਫੰਕਸ਼ਨ ਦੀਆਂ ਖ਼ੂਬਸੂਰਤ ਤਸਵੀਰਾਂ

ਆਦਿਤਿਆ ਨਰਾਇਣ ਨੇ ਸ਼ੇਅਰ ਕੀਤੀਆਂ ਬੇਬੀ ਸ਼ਾਵਰ ਫੰਕਸ਼ਨ ਦੀਆਂ ਖ਼ੂਬਸੂਰਤ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਗਾਇਕ ਉਦਿਤ ਨਾਰਾਇਣ ਦੇ ਬੇਟੇ ਆਦਿਤਿਆ ਨਰਾਇਣ ਨੇ 2020 ‘ਚ ਅਦਾਕਾਰਾ ਸ਼ਵੇਤਾ ਅਗਰਵਾਲ ਨਾਲ ਵਿਆਹ ਕੀਤਾ ਸੀ ਅਤੇ ਹੁਣ ਦੋਵੇਂ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਇਹ ਜਾਣਕਾਰੀ ਖੁਦ ਜੋੜੇ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਆਦਿਤਿਆ ਨੇ ਸ਼ਵੇਤਾ ਨਾਲ ਫੋਟੋ ਸ਼ੇਅਰ ਕਰਦੇ ਹੋਏ ਇਹ ਖੁਸ਼ਖਬਰੀ ਦਿੱਤੀ ਹੈ। ਹਾਲ ਹੀ ‘ਚ ਆਦਿਤਿਆ ਨੇ ਆਪਣੀ ਪਤਨੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਕਾਫੀ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ ‘ਚ ਸ਼ਵੇਤਾ ਅਗਰਵਾਲ ਅਤੇ ਆਦਿਤਿਆ ਨਾਰਾਇਣ ਵ੍ਹਾਇਟ ਰੰਗ ਦੇ ਕੱਪੜਿਆਂ ‘ਚ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਸ਼ਵੇਤਾ ਅਗਰਵਾਲ ਦੇ ਚਿਹਰੇ ‘ਤੇ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਤਸਵੀਰਾਂ ‘ਚ ਆਦਿਤਿਆ ਨਾਰਾਇਣ ਸ਼ਵੇਤਾ ਨੂੰ ਗੱਲਾਂ ‘ਤੇ ਕਿੱਸ ਕਰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਤੋਂ ਸਾਫ਼ ਹੈ ਕਿ ਸ਼ਵੇਤਾ ਅਗਰਵਾਲ ਦੀ ਬੇਬੀ ਸ਼ਾਵਰ ਸੈਰੇਮਨੀ ਦੀ ਥੀਮ ਵ੍ਹਾਈਟ ਅਤੇ ਬੇਬੀ ਪਿੰਕ ਹੈ। ਆਦਿਤਿਆ ਨਰਾਇਣ ਦੁਆਰਾ ਸ਼ੇਅਰ ਕੀਤੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਹੁਣ ਤੱਕ ਇੱਕ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਜੋੜੀ ਨੂੰ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ। ਆਦਿਤਿਆ ਅਤੇ ਸ਼ਵੇਤਾ ਨੇ 2010 ਦੀ ਫਿਲਮ ‘Shaapit’ ‘ਚ ਇਕੱਠੇ ਕੰਮ ਕੀਤਾ ਸੀ। ਦੋਹਾਂ ਨੇ 10 ਸਾਲ ਡੇਟ ਕਰਨ ਤੋਂ ਬਾਅਦ ਦਸੰਬਰ 2020 ‘ਚ ਵਿਆਹ ਕਰ ਲਿਆ। ਹੁਣ ਇਹ ਦੋਵੇਂ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...