November 19, 2026, 6:45 am
----------- Advertisement -----------
HomeNewsBreaking Newsਲੁਧਿਆਣਾ ਵਿੱਚ ਧੁੰਦ ਕਾਰਨ ਰੁਕੇ ਰੇਲਾਂ ਦੇ ਪਹੀਏ: 36 ਤੋਂ ਵੱਧ ਰੇਲਾਂ...

ਲੁਧਿਆਣਾ ਵਿੱਚ ਧੁੰਦ ਕਾਰਨ ਰੁਕੇ ਰੇਲਾਂ ਦੇ ਪਹੀਏ: 36 ਤੋਂ ਵੱਧ ਰੇਲਾਂ 16 ਘੰਟੇ ਲੇਟ

Published on

----------- Advertisement -----------

ਲੁਧਿਆਣਾ, 17 ਜਨਵਰੀ 2024 – ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਫ਼ਿਰੋਜ਼ਪੁਰ ਡਿਵੀਜ਼ਨ ਵਿੱਚ ਆਉਣ ਵਾਲੀਆਂ 36 ਤੋਂ ਵੱਧ ਟਰੇਨਾਂ ਨਿਰਧਾਰਿਤ ਸਮੇਂ ਤੋਂ 16 ਘੰਟੇ ਲੇਟ ਚੱਲ ਰਹੀਆਂ ਹਨ। ਸ਼ਤਾਬਦੀ ਵਰਗੀਆਂ ਟਰੇਨਾਂ ਵੀ ਸਾਢੇ ਪੰਜ ਘੰਟੇ ਲੇਟ ਹਨ। ਉੱਤਰੀ ਭਾਰਤ ਦੀਆਂ ਟਰੇਨਾਂ ਦੇ ਦੇਰੀ ਦਾ ਸਿਲਸਿਲਾ ਪਿਛਲੇ 15 ਦਿਨਾਂ ਤੋਂ ਜਾਰੀ ਹੈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਰਹੀ ਹੈ।

ਰੇਲ ਗੱਡੀਆਂ ਦੇ ਦੇਰੀ ਨਾਲ ਚੱਲਣ ਕਾਰਨ ਕਈ ਸਟੇਸ਼ਨਾਂ ‘ਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਲੁਧਿਆਣਾ ਰੇਲਵੇ ਸਟੇਸ਼ਨ ਦੀ ਗੱਲ ਕਰੀਏ ਤਾਂ ਯਾਤਰੀਆਂ ਨੂੰ ਠੰਡ ‘ਚ ਕੰਬਣੀ ਛਿੜ ਰਹੀ ਹੈ। ਸਟੇਸ਼ਨ ਦਾ ਨਿਰਮਾਣ ਚੱਲ ਰਿਹਾ ਹੈ ਅਤੇ ਯਾਤਰੀਆਂ ਦੇ ਬੈਠਣ ਦਾ ਕੋਈ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਯਾਤਰੀ ਠੰਡ ‘ਚ ਪਲੇਟਫਾਰਮ ‘ਤੇ ਖੜ੍ਹੇ ਹੋ ਕੇ ਟਰੇਨ ਦਾ ਇੰਤਜ਼ਾਰ ਕਰ ਰਹੇ ਹਨ।

ਦੇਰ ਰਾਤ ਨੂੰ ਰੇਲ ਗੱਡੀਆਂ ਦੀ ਦੇਰੀ ਕਾਰਨ ਯਾਤਰੀ ਬੇਹੱਦ ਪ੍ਰੇਸ਼ਾਨ ਹਨ। ਕੁਝ ਯਾਤਰੀਆਂ ਨੇ ਤਾਂ ਇੱਥੋਂ ਤੱਕ ਦੱਸਿਆ ਕਿ ਉਨ੍ਹਾਂ ਦੇ ਮੋਬਾਈਲ ‘ਤੇ ਰੇਲਵੇ ਸਟੇਸ਼ਨ ‘ਤੇ ਪਹੁੰਚਣ ਦਾ ਸਮਾਂ ਵੱਖਰਾ ਸੀ। ਪਰ ਜਦੋਂ ਅਸੀਂ ਸਟੇਸ਼ਨ ‘ਤੇ ਪਹੁੰਚੇ ਤਾਂ ਦੇਖਿਆ ਕਿ ਟਰੇਨ ਕਈ ਘੰਟੇ ਲੇਟ ਸੀ। ਇਹ ਰੇਲਵੇ ਦੀ ਵੱਡੀ ਲਾਪਰਵਾਹੀ ਹੈ ਕਿ ਐਸਐਮਐਸ ਰਾਹੀਂ ਯਾਤਰੀਆਂ ਨੂੰ ਸਹੀ ਸੰਦੇਸ਼ ਨਹੀਂ ਭੇਜਿਆ ਜਾ ਰਿਹਾ ਹੈ।

ਇੱਕ ਯਾਤਰੀ ਨੇ ਦੱਸਿਆ ਕਿ ਉਸ ਨੇ ਸ਼ਤਾਬਦੀ ਰਾਹੀਂ ਦਿੱਲੀ ਜਾਣਾ ਸੀ ਅਤੇ ਉਸ ਦੀ ਰੇਲਗੱਡੀ ਦਾ ਸਮਾਂ ਸਾਢੇ ਸੱਤ ਵਜੇ ਦਾ ਸੀ, ਪਰ ਜਦੋਂ ਉਹ ਸਟੇਸ਼ਨ ‘ਤੇ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਾ ਕਿ ਰੇਲਗੱਡੀ 12 ਵਜੇ ਤੋਂ ਬਾਅਦ ਆਵੇਗੀ। ਹੁਣ ਉਹ ਲਗਾਤਾਰ 6 ਘੰਟੇ ਸਟੇਸ਼ਨ ‘ਤੇ ਠੰਡ ‘ਚ ਆਪਣੇ ਸਾਥੀਆਂ ਨਾਲ ਟਰੇਨ ਦਾ ਇੰਤਜ਼ਾਰ ਕਰ ਰਿਹਾ ਹੈ। ਸਟੇਸ਼ਨ ‘ਤੇ ਯਾਤਰੀਆਂ ਲਈ ਬੈਠਣ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ। ਰੇਲ ਗੱਡੀਆਂ ਲੇਟ ਹੋਣ ਕਾਰਨ ਕਈ ਲੋਕ ਠੰਢੀ ਜ਼ਮੀਨ ’ਤੇ ਬੈਠਣ ਲਈ ਮਜਬੂਰ ਹਨ। ਆਏ ਐਸਐਮਐਸ ਵਿੱਚ ਵੀ ਟਰੇਨ ਦੇ ਆਉਣ ਦਾ ਸਹੀ ਸਮਾਂ ਨਹੀਂ ਦੱਸਿਆ ਗਿਆ।

ਸਭ ਤੋਂ ਵੱਧ ਦੇਰੀ ਨਾਲ ਚੱਲਣ ਵਾਲੀਆਂ ਟਰੇਨਾਂ ‘ਚ ਅਜਮੇਰ ਤੋਂ ਜੰਮੂ ਤਵੀ ਜਾਣ ਵਾਲੀ ਟਰੇਨ 16 ਘੰਟੇ ਦੀ ਦੇਰੀ ਨਾਲ ਚੱਲ ਰਹੀ ਸੀ। ਗੋਰਖਪੁਰ ਤੋਂ ਅੰਮ੍ਰਿਤਸਰ ਰੇਲਗੱਡੀ ਨਿਰਧਾਰਿਤ ਸਮੇਂ ਤੋਂ 14 ਘੰਟੇ, ਅੰਮ੍ਰਿਤਸਰ ਨਵੀਂ ਦਿੱਲੀ ਐਕਸਪ੍ਰੈਸ 5 ਘੰਟੇ, ਕਾਨਪੁਰ ਅੰਮ੍ਰਿਤਸਰ 12 ਘੰਟੇ, ਅੰਮ੍ਰਿਤਸਰ ਕਟਿਹਾਰ 13 ਘੰਟੇ, ਛਤਰਪਤੀ ਸ਼ਿਵਾਜੀ ਟਰਮੀਨਸ ਤੋਂ ਅੰਮ੍ਰਿਤਸਰ ਜਾਣ ਵਾਲੀ ਰੇਲਗੱਡੀ ਨਿਰਧਾਰਤ ਸਮੇਂ ਤੋਂ 12 ਘੰਟੇ ਅਤੇ ਗਰੀਬ ਰੱਥ ਸਹਿਰਸਾ ਤੋਂ ਅੰਮ੍ਰਿਤਸਰ 3 ਘੰਟੇ ਲੇਟ ਚੱਲੀ।

ਇਸੇ ਤਰ੍ਹਾਂ ਅੰਮ੍ਰਿਤਸਰ ਨਾਂਦੇੜ 9 ਘੰਟੇ, ਮਾਲਵਾ ਐਕਸਪ੍ਰੈਸ 9 ਘੰਟੇ, ਕਾਮਾਖਿਆ ਤੋਂ ਕਟੜਾ ਟਰੇਨ 9 ਘੰਟੇ, ਸਵਰਾਜ ਐਕਸਪ੍ਰੈਸ 3 ਘੰਟੇ, ਅੰਮ੍ਰਿਤਸਰ ਛਤਰਪਤੀ ਸ਼ਿਵਾਜੀ ਟਰਮੀਨਲ 4 ਘੰਟੇ, ਜੰਮੂ ਤਵੀ ਵਾਰਾਣਸੀ ਢਾਈ ਘੰਟੇ, ਅੰਮ੍ਰਿਤਸਰ ਕਟਿਹਾਰ ਢਾਈ ਘੰਟੇ, ਹਿਸਾਰ ਲੁਧਿਆਣਾ ਡੇਢ ਘੰਟਾ, ਸ਼ਰਬਤ ਦਾ ਭਲਾ 2 ਘੰਟੇ ਦੇਰੀ ਨਾਲ ਚੱਲ ਰਹੀ ਸੀ ਜਦਕਿ ਇਸ ਤੋਂ ਇਲਾਵਾ ਹਰਿਦੁਆਰ ਅੰਮ੍ਰਿਤਸਰ ਟਰੇਨ 2 ਘੰਟੇ ਦੇਰੀ ਨਾਲ ਚੱਲ ਰਹੀ ਸੀ, ਗੋਲਡਨ ਟੈਂਪਲ ਐਕਸਪ੍ਰੈੱਸ 2 ਘੰਟੇ ਦੇਰੀ ਨਾਲ ਚੱਲ ਰਹੀ ਸੀ ਅਤੇ ਕਈ ਹੋਰ ਟਰੇਨਾਂ ਕੁਝ ਮਿੰਟ ਦੇਰੀ ਨਾਲ ਚੱਲ ਰਹੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...