November 19, 2026, 6:45 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੂੰ ਮਿਲਣਗੇ 461 ਜਵਾਨ: ਮੁੱਖ ਮੰਤਰੀ ਮਾਨ ਅੱਜ ਸੌਂਪਣਗੇ ਨਿਯੁਕਤੀ...

ਪੰਜਾਬ ਪੁਲਿਸ ਨੂੰ ਮਿਲਣਗੇ 461 ਜਵਾਨ: ਮੁੱਖ ਮੰਤਰੀ ਮਾਨ ਅੱਜ ਸੌਂਪਣਗੇ ਨਿਯੁਕਤੀ ਪੱਤਰ

Published on

----------- Advertisement -----------

ਪੰਜਾਬ ਸਰਕਾਰ ਅੱਜ ਵੱਖ ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੱਡਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੂੰ ਅੱਜ 461 ਨਵੇਂ ਮੁਲਾਜ਼ਮ ਮਿਲਣ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚੰਡੀਗੜ੍ਹ ਵਿਖੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਸਾਰੇ ਮੁਲਾਜ਼ਮ ਹੈੱਡ ਕਾਂਸਟੇਬਲ ਦੇ ਅਹੁਦੇ ’ਤੇ ਭਰਤੀ ਹੋਏ ਹਨ।
ਇਸ ਦੇ ਨਾਲ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ, ਖੇਤੀਬਾੜੀ ਅਤੇ ਖੇਡ ਵਿਭਾਗਾਂ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਸਰਕਾਰ ਦਾ ਦਾਅਵਾ ਹੈ ਕਿ ਆਪਣੇ ਕਾਰਜਕਾਲ ਦੇ ਪਿਛਲੇ 20 ਮਹੀਨਿਆਂ ਵਿੱਚ ਸਰਕਾਰ ਨੇ ਹੁਣ ਤੱਕ 40 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਚੰਡੀਗੜ੍ਹ ਵਿੱਚ ਇਨਾਮ ਵੰਡ ਸਮਾਰੋਹ ‘ਚ ਰਾਸ਼ਟਰੀ ਅਤੇ ਏਸ਼ੀਆਈ ਖੇਡਾਂ ਦੇ 168 ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਰਾਸ਼ੀ ਵੰਡੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਖਿਡਾਰੀਆਂ ਨੂੰ ਸੰਬੋਧਨ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇ ਖਿਡਾਰੀ ਕਿਸੇ ਤੋਂ ਘੱਟ ਨਹੀਂ, ਪੰਜਾਬੀ ਇੱਕ ਮਿਹਨਤੀ ਅਤੇ ਜਜ਼ਬੇ ਵਾਲਾ ਭਾਈਚਾਰਾ ਹੈ। ਉਨ੍ਹਾਂ ਕਿਹਾ ਕਿ ਏਸ਼ੀਅਨ ਖਿਡਾਰੀਆਂ ਨੂੰ ਤਿਆਰੀ ਲਈ 8 ਲੱਖ ਰੁਪਏ, ਓਲੰਪਿਕ ਖਿਡਾਰੀਆਂ ਨੂੰ 13 ਲੱਖ ਰੁਪਏ ਦਿੱਤੇ ਜਾਣਗੇ ਅਤੇ ਆਰਥਿਕ ਤੰਗੀ ਕਾਰਨ ਕੋਈ ਵੀ ਖਿਡਾਰੀ ਪਿੱਛੇ ਨਹੀਂ ਰਹੇਗਾ, ਮੈਦਾਨਾਂ ਵਿੱਚ ਸਿੰਥੈਟਿਕ ਟਰੈਕ ਲਗਾਏ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...