June 6, 2026, 8:00 am
----------- Advertisement -----------
HomeNewsEntertainmentਇੱਕ ਦੂਜੇ ਦੇ ਹੋਏ ਮੌਨੀ ਰਾਏ ਅਤੇ ਸੂਰਜ ਨਾਂਬਿਆਰ,ਦੇਖੋ ਵਿਆਹ ਦੀਆ ਬੇਹੱਦ...

ਇੱਕ ਦੂਜੇ ਦੇ ਹੋਏ ਮੌਨੀ ਰਾਏ ਅਤੇ ਸੂਰਜ ਨਾਂਬਿਆਰ,ਦੇਖੋ ਵਿਆਹ ਦੀਆ ਬੇਹੱਦ ਖ਼ਾਸ ਤਸਵੀਰਾਂ

Published on

----------- Advertisement -----------

ਮੌਨੀ ਰਾਏ ਅਤੇ ਸੂਰਜ ਨਾਂਬਿਆਰ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਉਨ੍ਹਾਂ ਦੇ ਵਿਆਹ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਦੋਵਾਂ ਨੇ ਗੋਆ ਵਿੱਚ ਮਲਿਆਲੀ ਅਤੇ ਬੰਗਾਲੀ ਰੀਤੀ-ਰਿਵਾਜਾਂ ਨਾਲ ਸੱਤ ਫੇਰੇ ਲਏ। ਮੌਨੀ ਅਤੇ ਸੂਰਜ ਦੇ ਵਿਆਹ ‘ਚ ਸਿਰਫ ਪਰਿਵਾਰਕ ਮੈਂਬਰ ਅਤੇ ਕੁਝ ਖਾਸ ਦੋਸਤ ਸ਼ਾਮਲ ਹੋਏ ਸਨ। ਦੁਲਹਨ ਬਣੀ ਮੌਨੀ ਸਾੜੀ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਦੋਹਾਂ ਦੇ ਵਿਆਹ ‘ਚ ਸ਼ਾਮਲ ਟੀਵੀ ਅਤੇ ਬਾਲੀਵੁੱਡ ਦੇ ਕਈ ਸਿਤਾਰੇ ਪਹੁੰਚ ਚੁੱਕੇ ਹਨ, ਜੋ ਸੋਸ਼ਲ ਮੀਡੀਆ ‘ਤੇ ਲਗਾਤਾਰ ਜੋੜੇ ਦੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ। ਮੌਨੀ ਅਤੇ ਸੂਰਜ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ। ਪ੍ਰਸ਼ੰਸਕ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦੇ ਰਹੇ ਹਨ। ਸੂਰਜ ਦੱਖਣੀ ਭਾਰਤੀ ਹੋਣ ਕਾਰਨ ਦੋਹਾਂ ਦਾ ਵਿਆਹ ਮਲਿਆਲੀ ਅਤੇ ਬੰਗਾਲੀ ਰੀਤੀ-ਰਿਵਾਜਾਂ ਨਾਲ ਹੋਇਆ।

ਮੌਨੀ ਆਪਣੇ ਵਿਆਹ ‘ਚ ਸਿੰਪਲ ਲੁੱਕ ‘ਚ ਵੀ ਬੇਹੱਦ ਖੂਬਸੂਰਤ ਲੱਗ ਰਹੀ ਸੀ। ਉਸ ਨੇ ਜ਼ਿਆਦਾ ਮੇਕਅੱਪ ਵੀ ਨਹੀਂ ਕੀਤਾ ਹੈ। ਬੀਤੇ ਦਿਨ ਮੌਨੀ ਰਾਏ ਦੀ ਮਹਿੰਦੀ ਅਤੇ ਹਲਦੀ ਦੀ ਰਸਮ ਹੋਈ। ਇਸ ਦੌਰਾਨ, ਅਦਾਕਾਰਾ ਨੇ ਆਪਣੇ ਹੋਣ ਵਾਲੇ ਪਤੀ ਸੂਰਜ ਨਾਂਬਿਆਰ ਨਾਲ ਇੱਕ ਰੋਮਾਂਟਿਕ ਤਸਵੀਰ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।

ਇਸ ਤਸਵੀਰ ‘ਚ ਲਾੜਾ-ਲਾੜੀ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਮੌਨੀ ਅਤੇ ਸੂਰਜ ਦੀ ਪਹਿਲੀ ਮੁਲਾਕਾਤ ਦੁਬਈ ਦੇ ਇੱਕ ਨਾਈਟ ਕਲੱਬ ਵਿੱਚ 2019 ਵਿੱਚ ਇੱਕ ਨਵੇਂ ਸਾਲ ਦੀ ਪਾਰਟੀ ਵਿੱਚ ਹੋਈ ਸੀ। ਜਿਸ ਤੋਂ ਬਾਅਦ ਦੋਵੇਂ ਰਿਲੇਸ਼ਨਸ਼ਿਪ ‘ਚ ਆ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...