June 16, 2026, 9:12 am
----------- Advertisement -----------
HomeNewsBreaking NewsNRI ਨੌਜਵਾਨ ਨੂੰ ਜਲੰਧਰ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਗ੍ਰਿਫ.ਤਾਰ, ਜਾਣੋ ਪੂਰਾ...

NRI ਨੌਜਵਾਨ ਨੂੰ ਜਲੰਧਰ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਗ੍ਰਿਫ.ਤਾਰ, ਜਾਣੋ ਪੂਰਾ ਮਾਮਲਾ

Published on

----------- Advertisement -----------

 ਸਾਲ ਬਾਅਦ ਕੈਨੇਡਾ ਤੋਂ ਪਰਤੇ ਇੱਕ NRI ਨੌਜਵਾਨ ਨੂੰ ਪੰਜਾਬ ਦੇ ਜਲੰਧਰ ਦੀ ਦੇਹਾਤ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਸੰਤੋਸ਼ ਸਿੰਘ ਵਾਸੀ ਕੈਨੇਡਾ ਓਨਟਾਰੀਓ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ 18 ਜਨਵਰੀ 2023 ਨੂੰ ਆਈਪੀਸੀ ਦੀ ਧਾਰਾ 498-ਏ, 406 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਸੀ।

  ਦੱਸ ਦਈਏ ਕਿ ਮੁਲਜ਼ਮ ਪਿਛਲੇ ਇੱਕ ਸਾਲ ਤੋਂ ਫ਼ਰਾਰ ਸੀ। ਜਿਸ ਦੀ ਪੁਲਿਸ ਨੇ ਐਲ.ਓ.ਸੀ. ਜਾਰੀ ਕੀਤੀ ਸੀ। ਬੀਤੇ ਮੰਗਲਵਾਰ ਸ਼ਾਮ ਨੂੰ ਜਦੋਂ ਉਹ ਏਅਰਪੋਰਟ ਪਹੁੰਚੇ ਤਾਂ ਮਾਮਲੇ ਦੀ ਸੂਚਨਾ ਜਲੰਧਰ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਨੂਰਮਹਿਲ ਪੁਲਿਸ ਉਕਤ ਦੋਸ਼ੀ ਨੂੰ ਲੈਣ ਲਈ ਦਿੱਲੀ ਰਵਾਨਾ ਹੋ ਗਈ। ਜਲਦ ਹੀ ਪੁਲਿਸ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਇਸ ਦੇ ਨਾਲ ਹੀ ਜੇਕਰ ਮਾਮਲੇ ‘ਚ ਕਿਸੇ ਹੋਰ ਦੋਸ਼ੀ ਦੀ ਭੂਮਿਕਾ ਪਾਈ ਜਾਂਦੀ ਹੈ ਤਾਂ ਪੁਲਿਸ ਉਸ ਖਿਲਾਫ ਵੀ ਮਾਮਲਾ ਦਰਜ ਕਰੇਗੀ। 

 ਨਕੋਦਰ (ਜਲੰਧਰ) ਦੇ ਨੂਰਮਹਿਲ ਰੋਡ ’ਤੇ ਸਥਿਤ ਮੁਹੱਲਾ ਗੁੱਜਰਾਂ ਦੀ ਰਹਿਣ ਵਾਲੀ ਪੀੜਤ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਮੈਂ ਘਰੇਲੂ ਕੰਮ ਕਰਦੀ ਹਾਂ। ਕਰੀਬ 5 ਸਾਲ ਪਹਿਲਾਂ ਉਸ ਦੇ ਰਿਸ਼ਤੇਦਾਰਾਂ ਨੇ ਕੈਨੇਡਾ ਦੀ ਇਕ ਮੈਟਰੀਮੋਨੀਅਲ ਸਾਈਟ ‘ਤੇ ਪ੍ਰੋਫਾਈਲ ਬਣਾਈ ਸੀ। ਜਿੱਥੇ ਰਿਸ਼ਤੇਦਾਰਾਂ ਰਾਹੀਂ ਹੀ ਉਕਤ ਮੁਲਜ਼ਮਾਂ ਨਾਲ ਗੱਲਬਾਤ ਸ਼ੁਰੂ ਹੋ ਗਈ। ਦੋਸ਼ੀ ਸਾਲ 2018 ਵਿੱਚ ਭਾਰਤ ਵਿੱਚ ਉਸਦੇ ਘਰ ਵੀ ਆਇਆ ਸੀ।

ਦੋਵਾਂ ਵਿਚਾਲੇ ਗੱਲਬਾਤ ਤੋਂ ਬਾਅਦ ਰਿਸ਼ਤਾ ਪੱਕਾ ਹੋ ਗਿਆ। ਦੋਹਾਂ ਦੀ ਮੰਗਣੀ 17 ਨਵੰਬਰ 2018 ਨੂੰ ਭਾਰਤ ‘ਚ ਹੋਈ ਸੀ। ਮੰਗਣੀ ਤੋਂ ਬਾਅਦ ਮੁਲਜ਼ਮ ਵਾਪਸ ਕੈਨੇਡਾ ਚਲਾ ਗਿਆ। ਵਾਪਸ ਆਉਣ ‘ਤੇ ਦੋਵਾਂ ਨੇ 15 ਦਸੰਬਰ 2019 ਨੂੰ ਰਵਿਦਾਸ ਮੰਦਿਰ, ਨੂਰਮਹਿਲ ‘ਚ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕੀਤਾ। ਵਿਆਹ ‘ਤੇ ਕਰੀਬ 25 ਲੱਖ ਰੁਪਏ ਖਰਚ ਹੋਏ ਸਨ। ਜਿਸ ਤੋਂ ਬਾਅਦ ਉਹ ਵਾਪਿਸ ਚਲਾ ਗਿਆ।  

ਵਿਆਹ ਤੋਂ ਬਾਅਦ ਮੁਲਜ਼ਮ ਨੇ ਪੀੜਤਾ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਹੋਰ ਕੁਝ ਨਾ ਮਿਲਿਆ ਤਾਂ ਮੁਲਜ਼ਮ ਨੇ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪੀੜਤਾ ਨੇ ਤਸ਼ੱਦਦ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੀੜਤਾ ਨੇ ਇਹ ਸਾਰੀ ਗੱਲ ਆਪਣੇ ਪਰਿਵਾਰ ਨੂੰ ਦੱਸੀ।  

ਇਸੇ ਦੌਰਾਨ 29 ਅਪ੍ਰੈਲ 2020 ਨੂੰ ਮੁਲਜ਼ਮ ਕੈਨੇਡਾ ਚਲਾ ਗਿਆ। ਜਦੋਂ ਪੀੜਤਾ ਨੇ ਮੁਲਜ਼ਮ ਨੂੰ ਕੈਨੇਡਾ ਬੁਲਾਉਣ ਲਈ ਕਿਹਾ ਤਾਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਜਦੋਂ ਇਹ ਫਾਈਲ ਕੈਨੇਡੀਅਨ ਅੰਬੈਸੀ ਪਹੁੰਚੀ ਤਾਂ ਮੁਲਜ਼ਮਾਂ ਨੇ 30 ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪੀੜਤਾ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਸ਼ੀ ਨੇ ਪੀੜਤਾ ਨੂੰ ਤਲਾਕ ਦੇ ਕਾਗਜ਼ ਭੇਜ ਦਿੱਤੇ। ਫਿਰ ਪੀੜਤ ਪਰਿਵਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦੇ ਐੱਸ.ਐੱਸ.ਪੀ. ਨੂੰ ਦਿੱਤੀ। ਲੰਬੀ ਜਾਂਚ ਤੋਂ ਬਾਅਦ ਪੁਲਿਸ ਨੇ ਪਿਛਲੇ ਸਾਲ ਕੇਸ ਦਰਜ ਕੀਤਾ ਸੀ।

ਮਿਲੀ  ਜਾਣਕਾਰੀ ਅਨੁਸਾਰ ਦਿੱਲੀ ਏਅਰਪੋਰਟ ਅਥਾਰਟੀ ਨੇ ਗੁਰਵਿੰਦਰ ਦੇ ਦਾਖ਼ਲ ਹੋਣ ਦੀ ਸੂਚਨਾ ਜਲੰਧਰ ਪੁਲਿਸ ਨੂੰ ਦਿੱਤੀ ਸੀ। ਜਿਸ ਕਾਰਨ ਉਹ ਜਿਵੇਂ ਹੀ ਅੰਦਰ ਦਾਖਲ ਹੋਇਆ ਤਾਂ ਏਅਰਪੋਰਟ ਅਥਾਰਟੀ ਨੂੰ ਪਤਾ ਲੱਗਾ ਕਿ ਉਸ ਦੇ ਖਿਲਾਫ ਜਲੰਧਰ ਦੇ ਨੂਰਮਹਿਲ ਥਾਣੇ ‘ਚ ਮਾਮਲਾ ਦਰਜ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਉਥੇ ਹੀ ਬਿਠਾ ਦਿੱਤਾ ਗਿਆ ਅਤੇ ਜਲੰਧਰ ਦੀ ਨੂਰਮਹਿਲ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ। ਮੁਲਜ਼ਮ ਨੂੰ ਮੌਕੇ ਤੋਂ ਹਿਰਾਸਤ ਵਿੱਚ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...