ਆਪਣੇ ਆਪ ਨੂੰ ਪੂਰੀ ਤਰ੍ਹਾਂ ਫਿੱਟ ਰੱਖਣ ਲਈ ਜਿੰਮ ਜਾਣਾ ਅਤੇ ਵਰਕਆਊਟ ਕਰਨਾ ਬਹੁਤ ਜ਼ਰੂਰੀ ਹੈ। ਕਸਰਤ ਕਰਨ ਨਾਲ ਤੁਹਾਡਾ ਸਰੀਰ ਫਿੱਟ ਰਹਿੰਦਾ ਹੈ ਅਤੇ ਬਿਮਾਰੀਆਂ ਤੋਂ ਵੀ ਦੂਰ ਰਹਿੰਦਾ ਹੈ। ਇਸ ਦੇ ਨਾਲ ਨਾਲ ਤੁਹਾਨੂੰ ਆਪਣੀ ਖੁਰਾਕ ਦਾ ਵੀ ਬਿਹਤਰ ਧਿਆਨ ਰੱਖਣਾ ਚਾਹੀਦਾ ਹੈ। ਦੱਸ ਦਈਏ ਕਿ ਕਦੇ ਵੀ ਕਿਸੇ ਨੂੰ ਵੀ ਖਾਲੀ ਪੇਟ ਕਸਰਤ ਨਹੀਂ ਕਰਨੀ ਚਾਹੀਦੀ। ਅਜਿਹਾ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਜੇਕਰ ਤੁਸੀਂ ਵਰਕਆਊਟ ਲਈ ਜਾ ਰਹੇ ਹੋ ਤਾਂ ਤੁਹਾਨੂੰ ਆਪਣੀ ਡਾਈਟ ‘ਚ ਕਿਹੜੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
ਓਟਸ
ਲੋਕ ਆਪਣੇ ਆਪ ਨੂੰ ਫਿੱਟ ਰੱਖਣ ਲਈ ਜਿੰਮ ਵਿੱਚ ਘੰਟਿਆਂ ਬੱਧੀ ਪਸੀਨਾ ਵਹਾਉਂਦੇ ਹਨ। ਜਿੰਮ ਖਾਲੀ ਪੇਟ ਬਿਲਕੁਲ ਨਹੀਂ ਜਾਣਾ ਚਾਹੀਦਾ।ਜਿਮ ਤੋਂ ਪਹਿਲਾਂ ਓਟਸ ਖਾਣੇ ਚਾਹੀਦੇ ਹਨ। ਇਸ ਕਾਰਨ ਵਾਰ-ਵਾਰ ਭੁੱਖ ਨਹੀਂ ਲੱਗਦੀ ਅਤੇ ਇਸ ਚ ਵਿਟਾਮਿਨ-ਬੀ, ਕਾਰਬੋਹਾਈਡਰੇਟ ਮੌਜੂਦ ਹੁੰਦੇ ਹਨ।
ਕੇਲਾ
ਜਿਮ ਜਾਣ ਤੋਂ ਪਹਿਲਾਂ ਕੇਲਾ ਜ਼ਰੂਰ ਖਾਓ। ਇਹ ਤੁਹਾਡੇ ਸਰੀਰ ਵਿੱਚ ਇੱਕ ਊਰਜਾ ਪੈਦਾ ਕਰਦਾ ਹੈ, ਜਿਸ ਨਾਲ ਸਰੀਰ ਬੇਜਾਨ ਨਹੀਂ ਹੁੰਦਾ। ਇਹ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦਾ ਹੈ। ਇਸ ਵਿੱਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਤੁਰੰਤ ਦੂਰ ਕਰਨ ‘ਚ ਵੀ ਕਾਫੀ ਮਦਦਗਾਰ ਸਾਬਤ ਹੁੰਦਾ ਹੈ।
ਆਂਡੇ
ਜਿਮ ਜਾਣ ਤੋਂ ਪਹਿਲਾਂ ਆਂਡੇ ਖਾਣੇ ਚਾਹੀਦੇ ਹਨ। ਇਸ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਹ ਅਮੀਨੋ ਐਸਿਡ ਨਾਲ ਭਰਪੂਰ ਹੁੰਦਾ ਹੈ। ਇਹ ਸਰੀਰ ਨੂੰ ਮਜ਼ਬੂਤ ਰੱਖਣ ਅਤੇ ਕਮਜ਼ੋਰੀ ਨੂੰ ਦੂਰ ਰੱਖਣ ‘ਚ ਬਹੁਤ ਮਦਦਗਾਰ ਸਾਬਤ ਹੁੰਦਾ ਹੈ। ਤੁਸੀਂ ਚਾਹੋ ਤਾਂ ਉਬਲੇ ਹੋਏ ਆਂਡੇ ਜਾਂ ਆਮਲੇਟ ਵੀ ਬਣਾ ਕੇ ਖਾ ਸਕਦੇ ਹੋ।
ਡ੍ਰਾਈ ਫਰੂਟ
ਤੁਹਾਨੂੰ ਰੋਜ਼ਾਨਾ ਸਵੇਰੇ ਸੁੱਕੇ ਮੇਵੇ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਵਿਚ ਕਦੇ ਵੀ ਕਮਜ਼ੋਰੀ ਨਹੀਂ ਆਉਂਦੀ।ਸੁੱਕੇ ਮੇਵੇ ਵਿੱਚ ਪ੍ਰੋਟੀਨ, ਵਿਟਾਮਿਨ, ਫੈਟ ਅਤੇ ਫਾਈਬਰ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਜਿਮ ਜਾਣ ਤੋਂ ਪਹਿਲਾਂ ਤੁਹਾਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
----------- Advertisement -----------
ਜਿੰਮ ਜਾਣ ਤੋਂ ਪਹਿਲਾਂ ਖਾਓ ਇਹ 5 ਚੀਜ਼ਾਂ, ਸਰੀਰ ਨੂੰ ਮਿਲੇਗੀ ਭਰਪੂਰ energy
Published on
----------- Advertisement -----------
----------- Advertisement -----------












