November 19, 2026, 6:16 am
----------- Advertisement -----------
HomeNewsBreaking NewsSEL ਟੈਕਸਟਾਈਲ ਦਾ ਮਾਲਕ ਨੀਰਜ ਸਲੂਜਾ ਗ੍ਰਿਫਤਾਰ: 1530 ਕਰੋੜ ਰੁਪਏ ਦੀ ਬੈਂਕ...

SEL ਟੈਕਸਟਾਈਲ ਦਾ ਮਾਲਕ ਨੀਰਜ ਸਲੂਜਾ ਗ੍ਰਿਫਤਾਰ: 1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਮਾਮਲੇ ‘ਚ ਦਰਜ ਹੋਈ ਸੀ FIR

Published on

----------- Advertisement -----------
  • ਈਡੀ ਨੇ 13 ਥਾਵਾਂ ‘ਤੇ ਕੀਤੀ ਸੀ ਛਾਪੇਮਾਰੀ

ਲੁਧਿਆਣਾ, 19 ਜਨਵਰੀ 2024 – ਪੰਜਾਬ ਵਿੱਚ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਛੇ ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਵਿੱਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਇਕਾਈਆਂ ਸ਼ਾਮਲ ਸਨ। ਛਾਪੇਮਾਰੀ ਦੌਰਾਨ ਟੀਮ ਨੇ 60 ਲੱਖ ਰੁਪਏ ਦੀ ਨਕਦੀ ਅਤੇ ਕਈ ਦਸਤਾਵੇਜ਼ ਬਰਾਮਦ ਕੀਤੇ ਸਨ।

ਸਲੂਜਾ ਖਿਲਾਫ 2 ਸਾਲ ਪਹਿਲਾਂ ਬੈਂਕਾਂ ਨਾਲ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਸੀਬੀਆਈ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਸੀ। ਦਾਅਵਾ ਕੀਤਾ ਗਿਆ ਸੀ ਕਿ ਕੰਪਨੀ ਨੇ 1530 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਦੱਸ ਦੇਈਏ ਕਿ ਸਲੂਜਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਖਾਸ ਰਹੇ ਹਨ।

ਜ਼ਿਕਰਯੋਗ ਹੈ ਕਿ ਈਡੀ ਨੇ ਫਰਵਰੀ 2023 ‘ਚ 828 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਜਿਸ ਵਿੱਚ ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਅਲਵਰ ਅਤੇ ਹਿਸਾਰ ਵਿੱਚ ਜ਼ਮੀਨ, ਇਮਾਰਤਾਂ ਅਤੇ ਮਸ਼ੀਨਰੀ ਸ਼ਾਮਲ ਹੈ। ਈਡੀ ਦੀ ਹੁਣ ਤੱਕ ਦੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਐਸਈਐਲ ਟੈਕਸਟਾਈਲ ਲਿਮਟਿਡ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸੰਘ ਤੋਂ ਲਏ ਗਏ ਲੋਨ ਫੰਡਾਂ ਦੀ ਦੁਰਵਰਤੋਂ ਕੀਤੀ ਸੀ।

ਇਸ ਮਾਮਲੇ ‘ਚ 14 ਅਗਸਤ 2020 ਨੂੰ ਵੀ ਸੀਬੀਆਈ ਨੇ ਕੰਪਨੀਆਂ ਦੇ ਡਾਇਰੈਕਟਰਾਂ ਦੇ ਘਰਾਂ ਅਤੇ ਦਫ਼ਤਰਾਂ ‘ਤੇ ਛਾਪੇਮਾਰੀ ਕੀਤੀ ਸੀ। ਕਈ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਏ ਹਨ। ਦੋਸ਼ੀਆਂ ਲਈ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਸੀਬੀਆਈ ਨੇ ਜਾਂਚ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ। ਇਸ ਦੇ ਨਾਲ ਹੀ ਇੱਕ ਨਿਰਦੇਸ਼ਕ ਨੀਰਜ ਸਲੂਜਾ ਨੂੰ ਵੀ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ।

ਮੁਲਜ਼ਮਾਂ ਨੇ ਬੈਂਕ ਕਰਜ਼ੇ ਦੀ ਵੱਡੀ ਰਕਮ ਆਪੋ-ਆਪਣੀਆਂ ਪਾਰਟੀਆਂ ਵਿੱਚ ਨਿਵੇਸ਼ ਕੀਤੀ। ਇਸ ਦੇ ਨਾਲ ਹੀ ਬਾਅਦ ਵਿੱਚ ‘ਅਡਜਸਟਮੈਂਟ ਐਂਟਰੀਆਂ’ ਦਰਜ ਕੀਤੀਆਂ ਗਈਆਂ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਗੈਰ-ਨਾਮੀ ਸਪਲਾਇਰਾਂ ਤੋਂ ਮਸ਼ੀਨਰੀ ਖਰੀਦ ਕੇ ਵੱਧ ਰਕਮਾਂ ਦੇ ਚਲਾਨ ਅਤੇ ਬਿੱਲ ਤਿਆਰ ਕੀਤੇ। ਇਸ ਤੋਂ ਇਲਾਵਾ, ਮੁਲਜ਼ਮਾਂ ਨੇ ਸੀਸੀ ਲਿਮਟ (ਸਟਾਕ, ਤਿਆਰ ਮਾਲ ਆਦਿ) ਦੇ ਰੂਪ ਵਿੱਚ ਪ੍ਰਾਇਮਰੀ ਸਕਿਉਰਿਟੀ ਦੀ ਵੱਡੀ ਰਕਮ ਦੀ ਦੁਰਵਰਤੋਂ ਕੀਤੀ ਤਾਂ ਜੋ ਬੈਂਕ ਵੇਚੇ ਗਏ ਸਮਾਨ ਦੀ ਵਿਕਰੀ ਆਮਦਨੀ ਵਜੋਂ ਰਕਮ ਦੀ ਗਲਤ ਵਰਤੋਂ ਕਰ ਸਕੇ।

SEL ਟੈਕਸਟਾਈਲ ਲਿਮਟਿਡ ਦੇ ਮਲੋਟ, ਨਵਾਂਸ਼ਹਿਰ, ਨੀਮਰਾਨਾ (ਰਾਜਸਥਾਨ) ਅਤੇ ਹਾਂਸੀ (ਹਿਸਾਰ) ਵਿੱਚ ਯੂਨਿਟ ਹਨ। ਇਹ ਉੱਨ, ਫੈਬਰਿਕ ਆਦਿ ਦੇ ਨਿਰਮਾਣ ਵਿੱਚ ਸ਼ਾਮਲ ਇੱਕ ਕੰਪਨੀ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ 14 ਅਗਸਤ 2020 ਨੂੰ ਕੰਪਨੀਆਂ ਦੇ ਡਾਇਰੈਕਟਰਾਂ ਦੇ ਘਰਾਂ ਅਤੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਸੀ। ਕਈ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...