May 30, 2026, 12:59 pm
----------- Advertisement -----------
HomeNewsBreaking Newsਇੰਦਰਪਾਲ ਸਿੰਘ ਬਣੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ

ਇੰਦਰਪਾਲ ਸਿੰਘ ਬਣੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ

Published on

----------- Advertisement -----------
  • ਸੁਰੇਸ਼ ਅਰੋੜਾ ਦੀ ਥਾਂ ਸੰਭਾਲਣਗੇ ਅਹੁਦਾ

ਚੰਡੀਗੜ੍ਹ, 19 ਜਨਵਰੀ 2024 – ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਦਾ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਉਹ ਮੂਲ ਰੂਪ ਵਿੱਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਉਹ ਸਮਾਜ ਸੇਵੀ ਵਜੋਂ ਇਲਾਕੇ ਵਿੱਚ ਜਾਣੇ ਜਾਂਦੇ ਹਨ। ਉਹ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ, ਜੋ ਸਤੰਬਰ ਵਿੱਚ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਧੰਨਾ ਦੇ ਨਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਸੀ.ਐਮ.ਭਗਵੰਤ ਮਾਨ ਦੇ ਸਾਬਕਾ ਵਧੀਕ ਮੁੱਖ ਸਕੱਤਰ ਏ.ਵੇਣੁਪ੍ਰਸਾਦ ਦਾ ਨਾਮ ਵੀ ਦੌੜ ਵਿੱਚ ਚੱਲ ਰਿਹਾ ਸੀ।

ਇੰਦਰਪਾਲ ਸਿੰਘ ਧੰਨਾ ਫੌਜਦਾਰੀ ਕੇਸਾਂ ਵਿੱਚ ਪ੍ਰਸਿੱਧ ਵਕੀਲ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਦਾਦਾ ਹਰਬਖਸ਼ ਸਿੰਘ ਵੀ ਬੈਰਿਸਟਰ ਸਨ। ਉਹ ਸਮੂਹਿਕ ਪੰਜਾਬ ਵਿੱਚ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਪੜਦਾਦਾ ਗੁਲਾਬ ਸਿੰਘ ਸੈਸ਼ਨ ਜੱਜ ਰਹੇ ਹਨ। ਇੰਦਰਪਾਲ ਸਿੰਘ ਦੀਆਂ ਦੋ ਧੀਆਂ ਵੀ ਵਕੀਲ ਹਨ। ਜਦੋਂਕਿ ਬੇਟਾ ਵੀ ਕਾਨੂੰਨ ਦੀ ਪੜ੍ਹਾਈ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...