November 16, 2026, 10:16 pm
----------- Advertisement -----------
HomeNewsBreaking Newsਰਵਨੀਤ ਬਿੱਟੂ ਦੇ ਗੰਨਮੈਨ ਦੀ ਗੋ+ਲੀ ਲੱਗਣ ਨਾਲ ਮੌ+ਤ: ਪਿਸਤੌਲ ਤੋਂ ਚੱਲੀ...

ਰਵਨੀਤ ਬਿੱਟੂ ਦੇ ਗੰਨਮੈਨ ਦੀ ਗੋ+ਲੀ ਲੱਗਣ ਨਾਲ ਮੌ+ਤ: ਪਿਸਤੌਲ ਤੋਂ ਚੱਲੀ ਗੋਲੀ ਗਰਦਨ ‘ਚ ਲੱਗੀ ਸਿਰ ਦੇ ਹੋਈ ਆਰ-ਪਾਰ

Published on

----------- Advertisement -----------
  • CISF ਦਾ ਜਵਾਨ ਸੀ

ਲੁਧਿਆਣਾ, 20 ਜਨਵਰੀ 2024 – ਲੁਧਿਆਣਾ ‘ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ਵਿੱਚ ਤਾਇਨਾਤ ਸੀ। ਦੇਰ ਰਾਤ ਪਿਸਤੌਲ ‘ਚੋਂ ਚੱਲੀ ਗੋਲੀ ਜਵਾਨ ਦੀ ਗਰਦਨ ‘ਚ ਲੱਗ ਕੇ ਸਿਰ ‘ਚੋਂ ਲੰਘ ਗਈ। ਬਿੱਟੂ ਉਸ ਸਮੇਂ ਘਰ ਨਹੀਂ ਸੀ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਮ੍ਰਿਤਕ ਫੌਜੀ ਦੀ ਪਛਾਣ ਸੰਦੀਪ ਕੁਮਾਰ (32) ਵਾਸੀ ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਗੋਲੀ ਦੀ ਆਵਾਜ਼ ਨਾਲ ਪੂਰਾ ਇਲਾਕਾ ਹਿੱਲ ਗਿਆ। ਜਦੋਂ ਉਥੇ ਤਾਇਨਾਤ ਉਸ ਦੇ ਸਾਥੀ ਉਸ ਦੇ ਕਮਰੇ ਦੇ ਨੇੜੇ ਪਹੁੰਚੇ ਤਾਂ ਸੰਦੀਪ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਪਿਆ ਸੀ। ਜਵਾਨਾਂ ਨੇ ਤੁਰੰਤ ਇਸ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਸੂਚਨਾ ਤੋਂ ਬਾਅਦ ਸੀਆਈਐਸਐਫ ਅਤੇ ਪੰਜਾਬ ਪੁਲੀਸ ਦੇ ਅਧਿਕਾਰੀ ਮੌਕੇ ’ਤੇ ਪੁੱਜੇ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗੋਲੀ ਕਿਵੇਂ ਚੱਲੀ ਅਤੇ ਕਿਵੇਂ ਚਲਾਈ ਗਈ। ਅਧਿਕਾਰੀ ਦੇਰ ਰਾਤ ਤੱਕ ਬਿੱਟੂ ਦੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਦੇ ਰਹੇ। ਕੇਂਦਰ ਸਰਕਾਰ ਦੀ ਸੁਰੱਖਿਆ ਫੋਰਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ।

ਹਾਦਸੇ ਸਮੇਂ ਸੰਸਦ ਮੈਂਬਰ ਬਿੱਟੂ ਕੋਠੀ ਵਿੱਚ ਮੌਜੂਦ ਨਹੀਂ ਸਨ। ਉਹ ਕਿਸੇ ਪਾਰਟੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਉਸ ਦੀ ਸੁਰੱਖਿਆ ਨੇ ਹੀ ਉਸ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਹਾਦਸੇ ਦੇ ਸਮੇਂ ਹੋਰ ਸੁਰੱਖਿਆ ਕਰਮਚਾਰੀ ਕੋਠੀ ਵਿੱਚ ਮੌਜੂਦ ਸਨ। ਦੇਰ ਰਾਤ ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਤੋਂ ਪੁੱਛਗਿੱਛ ਵੀ ਕੀਤੀ।

ਪੁਲਸ ਹਾਦਸੇ ਦੇ ਸਮੇਂ ਮੌਜੂਦ ਸੁਰੱਖਿਆ ਕਰਮਚਾਰੀਆਂ ਦੇ ਬਿਆਨ ਵੀ ਦਰਜ ਕਰ ਰਹੀ ਹੈ। ਇਸ ਹਾਦਸੇ ਬਾਰੇ ਰਵਨੀਤ ਸਿੰਘ ਬਿੱਟੂ ਨੂੰ ਪਤਾ ਲੱਗਾ ਤਾਂ ਉਹ ਵੀ ਮੌਕੇ ‘ਤੇ ਪਹੁੰਚ ਗਏ।

ਦੱਸ ਦਈਏ ਕਿ ਅਜੇ ਤੱਕ ਕਿਸੇ ਅਧਿਕਾਰੀ ਨੇ ਇਸ ਮਾਮਲੇ ‘ਚ ਗੋਲੀ ਚੱਲਣ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਹੈ। ਗੋਲੀ ਕਿਸ ਕਾਰਨ ਚਲਾਈ ਗਈ, ਇਹ ਅਜੇ ਜਾਂਚ ਦਾ ਵਿਸ਼ਾ ਹੈ। ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੋਲੀ ਸੁਰੱਖਿਆ ਕਰਮੀਆਂ ਦੀ ਗਰਦਨ ਵਿੱਚ ਲੱਗੀ। ਗੋਲੀ ਉਸ ਦੀ ਗਰਦਨ ਵਿੱਚੋਂ ਦੀ ਲੰਘ ਕੇ ਉਸ ਦੇ ਸਿਰ ਵਿੱਚੋਂ ਲੰਘ ਗਈ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਹਾਦਸੇ ਦੇ ਸਮੇਂ ਸੁਰੱਖਿਆ ਕਰਮਚਾਰੀ ਆਨ-ਡਿਊਟੀ ਵਰਦੀ ਵਿੱਚ ਤਾਇਨਾਤ ਸਨ।

ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਗੋਲੀ ਪਿਸਤੌਲ ਤੋਂ ਚਲਾਈ ਗਈ ਸੀ। ਮਾਮਲਾ ਅਜੇ ਵੀ ਸ਼ੱਕੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀ ਜਵਾਨ ਦੇ ਪਿਸਤੌਲ ਵਿੱਚੋਂ ਹੀ ਚੱਲੀ ਹੋ ਸਕਦੀ ਹੈ। ਪੁਲਿਸ ਫਿਲਹਾਲ ਅੰਦਾਜ਼ਾ ਲਗਾ ਰਹੀ ਹੈ ਕਿ ਸਿਪਾਹੀ ਆਪਣੀ ਪਿਸਤੌਲ ਸਾਫ਼ ਕਰ ਰਿਹਾ ਸੀ ਜਿਸ ਦੌਰਾਨ ਗੋਲੀ ਚੱਲੀ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੋਸਟਮਾਰਟਮ ਅਤੇ ਫੋਰੈਂਸਿਕ ਜਾਂਚ ਰਿਪੋਰਟ ਤੋਂ ਬਾਅਦ ਮਾਮਲਾ ਸਾਹਮਣੇ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...