November 19, 2026, 6:09 am
----------- Advertisement -----------
HomeNewsBreaking Newsਰਾਮ ਰਹੀਮ ਦੀ ਰਾਮਲੱਲਾ ਪ੍ਰੋਗਰਾਮ 'ਚ ਸ਼ਾਮਲ ਹੋਣ ਦੀ ਅਪੀਲ, ਕਿਹਾ- ਅਸੀਂ...

ਰਾਮ ਰਹੀਮ ਦੀ ਰਾਮਲੱਲਾ ਪ੍ਰੋਗਰਾਮ ‘ਚ ਸ਼ਾਮਲ ਹੋਣ ਦੀ ਅਪੀਲ, ਕਿਹਾ- ਅਸੀਂ ਸਾਰੇ ਸ਼੍ਰੀ ਰਾਮ ਦੇ ਬੱਚੇ ਹਾਂ, ਦੀਵਾਲੀ ਦੇ ਤਿਉਹਾਰ ਵਾਂਗ ਮਨਾਓ ਪਰਵ

Published on

----------- Advertisement -----------

ਚੰਡੀਗੜ੍ਹ, 20 ਜਨਵਰੀ 2024 – ਰਾਮ ਰਹੀਮ ਨੇ ਆਪਣੇ ਸਮਰਥਕਾਂ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਅਤੇ 22 ਜਨਵਰੀ ਨੂੰ ਹੋਣ ਵਾਲੇ ਸ਼੍ਰੀ ਰਾਮਲੱਲਾ ਪ੍ਰਾਣ-ਪ੍ਰਤੀਸ਼ਥਾ ਪ੍ਰੋਗਰਾਮ ‘ਚ ਸ਼ਾਮਲ ਹੋਣ ਦਾ ਸੰਦੇਸ਼ ਦਿੱਤਾ ਹੈ। ਰਾਮ ਰਹੀਮ ਜਿਵੇਂ ਹੀ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਤਾਂ ਉਹ ਸਿੱਧਾ ਯੂਪੀ ਦੇ ਬਰਨਾਵਾ ਆਸ਼ਰਮ ਚਲਾ ਗਿਆ। ਜਿੱਥੇ ਉਸਨੇ ਆਪਣੀ ਸੰਗਤ ਲਈ ਇੱਕ ਸੰਦੇਸ਼ ਜਾਰੀ ਕੀਤਾ।

ਸੰਗਤ ਲਈ ਬਣਾਈ ਵੀਡੀਓ ‘ਚ ਸੰਦੇਸ਼ ਦਿੰਦੇ ਹੋਏ ਰਾਮ ਰਹੀਮ ਨੇ ਕਿਹਾ ਕਿ 22 ਜਨਵਰੀ ਨੂੰ ਰਾਮ ਜੀ ਦਾ ਤਿਉਹਾਰ ਵੀ ਮਨਾਇਆ ਜਾ ਰਿਹਾ ਹੈ। ਆਪ ਸਭ ਨੂੰ ਉਸ ਪਰਵ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਕਿਉਂਕਿ ਅਸੀਂ ਸਾਰੇ ਉਸ ਸ਼੍ਰੀ ਰਾਮ ਦੇ ਬੱਚੇ ਹਾਂ। ਇਹ ਪਰਵ ਦੀਵਾਲੀ ਦੇ ਤਿਉਹਾਰ ਵਾਂਗ ਮਨਾਇਆ ਜਾਣਾ ਚਾਹੀਦਾ ਹੈ। ਸਾਰਿਆਂ ਨੂੰ ਸ਼ੁਭਕਾਮਨਾਵਾਂ।

ਇਸ ਦੇ ਨਾਲ ਹੀ ਰਾਮ ਰਹੀਮ ਨੇ ਆਪਣੇ ਪੈਰੋਕਾਰਾਂ ਨੂੰ ਆਦੇਸ਼ ਦਿੱਤਾ ਕਿ ਕੋਈ ਵੀ ਯੂਪੀ ਬਰਨਵਾ ਆਸ਼ਰਮ ਨਾ ਆਵੇ। ਸੇਵਕਾਂ ਦੇ ਕਹਿਣ ਅਨੁਸਾਰ ਖੁਸ਼ੀਆਂ ਮਨਾਉਣੀਆਂ ਹਨ। ਇਸ ਨਾਲ ਪੂਰਾ ਮਹੀਨਾ MSG ਭੰਡਾਰਾ ਜਾਰੀ ਰਹੇਗਾ।

ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸ਼ੁੱਕਰਵਾਰ ਨੂੰ ਉਸ ਦੀ 50 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ। ਸ਼ੁੱਕਰਵਾਰ ਸ਼ਾਮ ਨੂੰ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਰਨਵਾ ਆਸ਼ਰਮ ਪਹੁੰਚੇ।

ਰਾਮ ਰਹੀਮ ਨੂੰ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਰਹਿਣਾ ਪਵੇਗਾ। ਪੈਰੋਲ ਜਾਂ ਫਰਲੋ ਦੌਰਾਨ ਉਸ ਨੂੰ ਸਿਰਸਾ ਸਥਿਤ ਆਪਣੇ ਡੇਰਾ ਸੱਚਾ ਸੌਦਾ ਦੇ ਹੈੱਡਕੁਆਰਟਰ ‘ਤੇ ਰਹਿਣ ਦੀ ਇਜਾਜ਼ਤ ਨਹੀਂ ਹੈ।

ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਹੈ ਕਿ ਰਾਮ ਰਹੀਮ ਨੂੰ ਜੇਲ੍ਹ ਨਿਯਮਾਂ ਮੁਤਾਬਕ ਪੈਰੋਲ ਜਾਂ ਫਰਲੋ ਮਿਲਦੀ ਹੈ। ਇਹ ਤੈਅ ਹੈ ਕਿ ਸਰਕਾਰ ਰਾਮ ਰਹੀਮ ਨੂੰ ਸਿਰਸਾ ਨਹੀਂ ਆਉਣ ਦੇਵੇਗੀ।

ਪੈਰੋਲ ਜਾਂ ਫਰਲੋ ਲਈ, ਰਾਮ ਰਹੀਮ ਨੇ ਸਭ ਤੋਂ ਪਹਿਲਾਂ ਆਪਣੀ ਬੀਮਾਰ ਮਾਂ ਨੂੰ ਮਿਲਣ ਦੀ ਦਲੀਲ ਦਿੱਤੀ ਸੀ। ਜਿਸ ਤੋਂ ਬਾਅਦ ਉਹ ਗੁਰੂਗ੍ਰਾਮ ਦੇ ਹਸਪਤਾਲ ਆਇਆ। ਇਸ ਤੋਂ ਬਾਅਦ ਉਸ ਨੇ ਆਪਣੀਆਂ ਗੋਦ ਲਈਆਂ ਧੀਆਂ ਦਾ ਵਿਆਹ ਕਰਵਾਉਣ ਲਈ ਪੈਰੋਲ ਦੀ ਮੰਗ ਕੀਤੀ। ਫਿਰ ਉਸ ਨੇ ਯੂਪੀ ਆਸ਼ਰਮ ਦੇ ਆਲੇ-ਦੁਆਲੇ ਆਪਣੇ ਖੇਤਾਂ ਦੀ ਦੇਖਭਾਲ ਕਰਨ ਅਤੇ ਸਾਬਕਾ ਡੇਰਾ ਮੁਖੀ ਸ਼ਾਹ ਸਤਨਾਮ ਦਾ ਜਨਮ ਦਿਨ ਮਨਾਉਣ ਲਈ ਪੈਰੋਲ ਦੀ ਬੇਨਤੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...