April 22, 2026, 11:34 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੇ 2 ਹੈੱਡ ਕਾਂਸਟੇਬਲਾਂ ਨੂੰ ਕੀਤਾ ਗ੍ਰਿ.ਫਤਾਰ,...

ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੇ 2 ਹੈੱਡ ਕਾਂਸਟੇਬਲਾਂ ਨੂੰ ਕੀਤਾ ਗ੍ਰਿ.ਫਤਾਰ, 3 ਹੋਏ ਫ.ਰਾਰ

Published on

----------- Advertisement -----------

ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੇ 2 ਹੈੱਡ ਕਾਂਸਟੇਬਲਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ 3 ਭੱਜਣ ਵਿੱਚ ਕਾਮਯਾਬ ਹੋ ਗਏ ਹਨ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਮਿਲ ਕੇ ਇੱਕ ਗਿਰੋਹ ਬਣਾਇਆ ਸੀ, ਜੋ ਦਿੱਲੀ ਪੁਲਿਸ ਦੇ ਰਿਕਾਰਡ ਵਿੱਚ ਭਗੌੜੇ ਕਰਾਰ ਦਿੱਤੇ ਮੁਲਜ਼ਮਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਪਰਿਵਾਰਾਂ ਤੋਂ ਪੈਸੇ ਵਸੂਲਦਾ ਸੀ।

 ਹੁਸ਼ਿਆਰਪੁਰ ਦੇ ਦਸੂਹਾ ‘ਚ ਜਦੋਂ ਉਹ ਇਸ ਤਰ੍ਹਾਂ ਪੈਸੇ ਲੈ ਕੇ ਮੁਲਜ਼ਮ ਨੂੰ ਭਗੌੜਾ ਕਰਾਰ ਦੇ ਕੇ ਭਜਾਉਣ ਲੱਗੇ ਤਾਂ ਕਿਸੇ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰ ਕੇ ਬਿਨਾਂ ਨੰਬਰੀ ਸਕਾਰਪੀਓ ਗੱਡੀ ਸਮੇਤ 2 ਨੂੰ ਕਾਬੂ ਕਰ ਲਿਆ।

 ਹੁਸ਼ਿਆਰਪੁਰ ਪੁਲਿਸ ਮੁਤਾਬਕ ਦਿੱਲੀ ਪੁਲਿਸ ਦੇ 5 ਹੈੱਡ ਕਾਂਸਟੇਬਲਾਂ ਮਨੋਜ, ਰਾਜਾ, ਜੋਗਿੰਦਰ ਸਿੰਘ, ਦਸਬੀਰ ਸਿੰਘ ਅਤੇ ਪਾਲ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਮਨੋਜ ਅਤੇ ਰਾਜਾ ਫੜੇ ਗਏ ਹਨ। ਮੁਲਜ਼ਮਾਂ ਕੋਲੋਂ 1.50 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ। ਦਸੂਹਾ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਕਾਲੇ ਰੰਗ ਦੀ ਸਕਾਰਪੀਓ ਗੱਡੀ ਜਿਸ ਦਾ ਨੰਬਰ ਨਹੀਂ ਸੀ ਅਤੇ ਇਸ ਕਾਰ ਵਿੱਚ ਬੈਠੇ 5 ਵਿਅਕਤੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਮੁਕੇਰੀਆਂ ਤੋਂ ਫ਼ਰਾਰ ਹੋ ਗਏ ਸਨ।

ਇਸ ਮਗਰੋਂ ਪੁਲਿਸ ਨੇ ਦਸੂਹਾ ਵਿਖੇ ਨਾਕਾਬੰਦੀ ਕਰ ਦਿੱਤੀ। ਜਦੋਂ ਪੁਲਿਸ ਨੇ ਸਕਾਰਪੀਓ ਨੂੰ ਰੋਕਿਆ ਤਾਂ ਜੋਗਿੰਦਰ, ਦਸਬੀਰ ਅਤੇ ਪਾਲ ਭੱਜਣ ਵਿੱਚ ਕਾਮਯਾਬ ਹੋ ਗਏ, ਜਦੋਂ ਕਿ ਮਨੋਜ ਅਤੇ ਰਾਜਾ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਪੁੱਛਗਿੱਛ ਦੌਰਾਨ ਮਨੋਜ ਅਤੇ ਰਾਜਾ ਨੇ ਦੱਸਿਆ ਕਿ ਦੋਵੇਂ ਦਿੱਲੀ ਪੁਲਿਸ ‘ਚ ਹੈੱਡ ਕਾਂਸਟੇਬਲ ਹਨ। ਬਾਕੀ ਤਿੰਨ ਵੀ ਇਸੇ ਅਹੁਦੇ ’ਤੇ ਹਨ, ਪਰ ਇਨ੍ਹਾਂ ਵਿੱਚੋਂ ਦੋ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਇਨ੍ਹਾਂ ਪੰਜਾਂ ਨੇ ਮਿਲ ਕੇ ਇੱਕ ਗਿਰੋਹ ਬਣਾ ਲਿਆ ਹੈ, ਜੋ ਦਿੱਲੀ ਦੇ ਪੀਓ ਐਲਾਨੇ ਗਏ ਮੁਲਜ਼ਮਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਪੈਸੇ ਵਸੂਲਦਾ ਸੀ। ਮੁਕੇਰੀਆਂ ਵਿੱਚ ਵੀ ਇਹ ਪੰਜੇ ਜਣੇ ਹਰਪ੍ਰੀਤ ਸਿੰਘ ਨਾਂ ਦੇ ਪੀਓ ਦੇ ਘਰ ਆਏ ਸਨ। 

ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 384 (ਜਬਰਦਸਤੀ) ਅਤੇ 120ਬੀ (ਸਾਜ਼ਿਸ਼) ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਸਤਾਵੇਜ਼ਾਂ ਅਨੁਸਾਰ ਮੁਲਜ਼ਮਾਂ ਨੇ ਪਰਿਵਾਰ ਨੂੰ ਡਰਾ ਧਮਕਾ ਕੇ 1.50 ਲੱਖ ਰੁਪਏ ਹੜੱਪ ਲਏ ਸਨ। ਪੁਲਿਸ ਅਨੁਸਾਰ ਇਨ੍ਹਾਂ ਮੁਲਜ਼ਮਾਂ ਨੇ ਹੁਸ਼ਿਆਰਪੁਰ ਪੁਲਿਸ ਨੂੰ ਬਿਨਾਂ ਸੂਚਿਤ ਕੀਤੇ ਛਾਪੇਮਾਰੀ ਕੀਤੀ।

ਇੰਨਾ ਹੀ ਨਹੀਂ ਮੁਲਜ਼ਮ ਬਿਨਾਂ ਨੰਬਰੀ ਸਕਾਰਪੀਓ ਕਾਰ ਸਮੇਤ ਪੁਲਿਸ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਫਿਲਹਾਲ ਪੁਲਿਸ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਗਿਰੋਹ ਵੱਲੋਂ ਕੀਤੀਆਂ ਹੋਰ ਵਾਰਦਾਤਾਂ ਬਾਰੇ ਜਾਣਕਾਰੀ ਹਾਸਲ ਕਰੇਗੀ। ਇਸ ਦੇ ਨਾਲ ਹੀ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...