November 19, 2026, 5:57 am
----------- Advertisement -----------
HomeNewsBreaking Newsਸੋਸ਼ਲ ਮੀਡੀਆ ਤੇ ਮਸ਼ਹੂਰ ਭਾਨਾ ਸਿੱਧੂ ਫਿਰੌਤੀ ਮੰਗਣ ਦੇ ਦੋਸ਼ 'ਚ ਗ੍ਰਿਫਤਾਰ

ਸੋਸ਼ਲ ਮੀਡੀਆ ਤੇ ਮਸ਼ਹੂਰ ਭਾਨਾ ਸਿੱਧੂ ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫਤਾਰ

Published on

----------- Advertisement -----------

ਲੁਧਿਆਣਾ, 21 ਜਨਵਰੀ 2024 (ਬਲਜੀਤ ਮਰਵਾਹਾ) – ਪੰਜਾਬ ਦੇ ਲੁਧਿਆਣਾ ਵਿੱਚ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਤੋਂ 10,000 ਰੁਪਏ ਦੀ ਫ਼ਿਰੌਤੀ ਮੰਗ ਕਰਨ ਦਾ ਦੋਸ਼ ਲਗਾਇਆ ਹੈ। ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ ‘ਚ ਮਹਿਲਾ ਨੇ ਪੁਲਿਸ ਨੂੰ ਫ਼ੋਨ ਦੀ ਰਿਕਾਰਡਿੰਗ ਪੇਸ਼ ਕੀਤੀ।

ਇਸ ਮਗਰੋਂ ਪੁਲੀਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 384 ਆਈਪੀਸੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਹਿਲਾ ਟਰੈਵਲ ਏਜੰਟ ਇੰਦਰਜੀਤ ਕੌਰ (42) ਵਾਸੀ ਸੈਕਟਰ-32 ਏ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਇਮੀਗ੍ਰੇਸ਼ਨ ਦਫ਼ਤਰ ਇਸ਼ਮੀਤ ਚੌਕ ਥਾਣਾ ਮਾਡਲ ਟਾਊਨ ਨੇੜੇ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ।

ਕਈ ਵਾਰ ਜਦੋਂ ਲੋਕਾਂ ਨੂੰ ਵੀਜ਼ੇ ਤੋਂ ਨਾਂਹ ਹੋ ਜਾਂਦੀ ਹੈ ਤਾਂ ਉਹ ਉਨ੍ਹਾਂ ਦੇ ਪੂਰੇ ਪੈਸੇ ਵੀ ਵਾਪਸ ਕਰ ਦਿੰਦੀ ਹੈ।ਬਲੌਗਰ ਭਾਨਾ ਸਿੱਧੂ ਅਕਸਰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਟਰੈਵਲ ਏਜੰਟਾਂ ਨੂੰ ਧਮਕੀਆਂ ਦਿੰਦਾ ਰਹਿੰਦਾ ਹੈ। ਇਸੇ ਦੋਸ ‘ਚ ਬਲਾਗਰ ਭਾਨਾ ਸਿੱਧੂ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...