ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਸੀ ਕਿ ਬਸਪਾ ਪੂਰੇ ਦੇਸ਼ ‘ਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਸ ਕਾਰਨ ਅੰਦਾਜ਼ਾ ਲਾਇਆਂ ਜਾ ਰਿਹਾ ਹੈ ਕਿ ਪੰਜਾਬ ਵਿੱਚ ਵੀ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਖ ਹੋ ਜਾਣਗੇ। ਉਧਰ ਬਸਪਾ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਨੂੰ ਮਿਲਣ ਆਏ ਹਨ।ਪਾਰਟੀ ਸੁਪਰੀਮੋ ਦਾ ਸਪੱਸ਼ਟ ਕਹਿਣਾ ਹੈ ਕਿ ਬਸਪਾ ਅਤੇ ਅਕਾਲੀ ਦਲ ਦਾ ਗਠਜੋੜ ਚੋਣਾਂ ਵਿੱਚ ਜਾਰੀ ਰਹੇਗਾ। ਦੋਵੇਂ ਪਾਰਟੀਆਂ ਇਸ ਗਠਜੋੜ ਨੂੰ ਨੁਕਸਾਨ ਨਹੀਂ ਹੋਣ ਦੇਣਗੀਆਂ।
ਨਾਲ ਹੀ ਉਨ੍ਹਾਂ ਕਿਹਾ ਕਿ ਜੋ ਐਲਾਨ ਕੀਤਾ ਗਿਆ ਸੀ, ਉਸ ਦਾ ਮਤਲਬ ਸੀ ਕਿ ਬਸਪਾ NDA ਅਤੇ I.N.D.I.A ਗੱਠਜੋੜ ਵਿੱਚ ਸ਼ਾਮਲ ਨਹੀਂ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਸੀਟਾਂ ਦੀ ਵੰਡ ਦਾ ਮਾਮਲਾ ਦੋਵਾਂ ਪਾਰਟੀਆਂ ਦੀ ਹਾਈਕਮਾਂਡ ਵੱਲੋਂ ਤੈਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਦੋਵੇਂ ਹੀ ਕੇਡਰ ਆਧਾਰਿਤ ਪਾਰਟੀਆਂ ਹਨ।
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਤੀਜੇ ਚੰਗੇ ਆਉਣਗੇ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਵੱਖ ਹੋ ਗਏ ਸਨ। ਇਸ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਹੋ ਗਿਆ। ਦੋਵਾਂ ਪਾਰਟੀਆਂ ਨੇ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ, ਜਿਸ ਵਿੱਚ ਅਕਾਲੀ ਦਲ ਨੂੰ ਤਿੰਨ ਅਤੇ ਬਸਪਾ ਨੂੰ ਇੱਕ ਸੀਟ ਮਿਲੀ ਸੀ।
ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਉਨ੍ਹਾਂ ਦਾ ਰਿਸ਼ਤਾ ਠੀਕ ਨਹੀਂ ਚੱਲ ਰਿਹਾ ਸੀ। ਇਲਜ਼ਾਮ ਸਨ ਕਿ ਦੋਵਾਂ ਵਿਚਾਲੇ ਮੁਲਾਕਾਤ ਵੀ ਨਹੀਂ ਹੋ ਰਹੀ ਸੀ। ਨਾਲ ਹੀ ਅਕਾਲੀ ਦਲ ਨੇ ਵੀ ਆਪਣੇ ਪ੍ਰੋਗਰਾਮ ਵਿੱਚ ਬਸਪਾ ਆਗੂਆਂ ਨੂੰ ਸ਼ਾਮਲ ਨਹੀਂ ਕੀਤਾ।











