October 6, 2026, 8:59 pm
----------- Advertisement -----------
HomeNewsBreaking Newsਜਗਰਾਓਂ ਦੇ ਨੌਜਵਾਨ ਨੇ NRI ਲੜਕੀ ਨੂੰ ਝੂਠੇ ਪਿਆਰ ਦੇ ਜਾਲ 'ਚ ਫਸਾ...

ਜਗਰਾਓਂ ਦੇ ਨੌਜਵਾਨ ਨੇ NRI ਲੜਕੀ ਨੂੰ ਝੂਠੇ ਪਿਆਰ ਦੇ ਜਾਲ ‘ਚ ਫਸਾ ਕੇ ਕੀਤਾ ਬਲੈ.ਕਮੇਲ, ਮਾਮਲਾ ਦਰਜ

Published on

----------- Advertisement -----------

 ਜਗਰਾਓਂ ਦੇ ਦੋਰਾਹਾ ਦੇ ਪਿੰਡ ਰਾਮਪੁਰ ਦੇ ਇੱਕ ਨੌਜਵਾਨ ਨੇ ਇੱਕ NRI  ਲੜਕੀ ਨੂੰ ਝੂਠੇ ਪਿਆਰ ਦੇ ਜਾਲ ਵਿੱਚ ਫਸਾ ਕੇ ਉਸ ਨਾਲ ਦੋਸਤੀ ਕਰ ਲਈ। ਪਰ ਲੜਕੀ ਨੂੰ ਉਸ ਨੌਜਵਾਨ ਬਾਰੇ ਬਿਲਕੁਲ ਵੀ ਪਤਾ ਨਹੀਂ ਸੀ ਜਿਸ ਨਾਲ ਉਸ ਦੀ ਦੋਸਤੀ ਹੋ ਗਈ ਸੀ। ਦੱਸ ਦਈਏ ਕਿ ਉਹ ਉਸ ਨੂੰ ਸਾਜ਼ਿਸ਼ ਦੇ ਤਹਿਤ ਫਸਾਉਂਦਾ ਹੈ, ਤਾਂ ਜੋ ਉਸ ਤੋਂ ਪੈਸੇ ਇਕੱਠੇ ਕਰ ਸਕੇ। ਨੌਜਵਾਨ ਨੇ ਪਹਿਲਾਂ ਲੜਕੀ ਨੂੰ ਆਪਣੇ ਪਿਆਰ ਦਾ ਝਾਂਸਾ ਦਿੱਤਾ ਅਤੇ ਫਿਰ ਉਸ ਦੀਆਂ ਅਸ਼ਲੀਲ ਫੋਟੋਆਂ ਆਪਣੇ ਮੋਬਾਈਲ ਵਿਚ ਲੈ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। 

ਇੰਨਾ ਹੀ ਨਹੀਂ, ਨੌਜਵਾਨ ਨੇ ਪੈਸੇ ਨਾ ਦੇਣ ‘ਤੇ ਭਾਰਤ ‘ਚ ਰਹਿ ਰਹੀ ਲੜਕੀ ਦੀ ਮਾਂ ਅਤੇ ਭੈਣ ਸਮੇਤ ਬੱਚਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਲੜਕੀ ਨੂੰ ਲੱਗਾ ਕਿ ਉਸ ਦੀ ਮਾਂ, ਭੈਣ ਅਤੇ ਬੱਚਿਆਂ ਦੀ ਜਾਨ ਨੂੰ ਖ਼ਤਰਾ ਹੈ। ਇਸ ਲਈ ਐਨਆਰਆਈ ਲੜਕੀ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। 

ਜ਼ਿਕਰਯੋਗ ਹੈ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਲੜਕੇ ਖਿਲਾਫ ਥਾਣਾ ਸਦਰ ‘ਚ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਤਰੁਣ ਕੁਮਾਰ ਵਾਸੀ ਪਿੰਡ ਰਾਮਪੁਰ ਦੋਰਾਹਾ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਘਰੋਂ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਥਾਣਾ ਸਦਰ ਦੇ ਇੰਚਾਰਜ ਸਜੀਵ ਕਪੂਰ ਨੇ ਦੱਸਿਆ ਕਿ ਪੀੜਤ ਮਨਦੀਪ ਕੌਰ ਵਾਸੀ ਕੱਚਾ ਮਲਕ ਰੋਡ ਹਾਲ ਅਮਰੀਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਪੱਕੇ ਤੌਰ ’ਤੇ ਅਮਰੀਕਾ ਰਹਿੰਦੀ ਹੈ।ਇਸ ਦੌਰਾਨ ਦੋਰਾਹਾ ਦੇ ਪਿੰਡ ਰਾਮਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਫੇਸਬੁੱਕ ‘ਤੇ ਉਸ ਦੀ ਦੋਸਤੀ ਹੋ ਗਈ। ਇਸ ਦੌਰਾਨ ਨੌਜਵਾਨ ਉਸ ਦੇ ਨੇੜੇ ਹੋ ਗਿਆ ਅਤੇ ਉਸ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਆਪਣੇ ਜਾਲ ਵਿਚ ਫਸਾ ਲਿਆ। ਜਿਸ ਤੋਂ ਬਾਅਦ ਨੌਜਵਾਨ ਨੇ ਉਸ ਦਾ ਮੋਬਾਈਲ ਨੰਬਰ ਲਿਆ ਅਤੇ ਕਾਲ ਕਰਨੀ ਸ਼ੁਰੂ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...