July 2, 2026, 12:43 pm
----------- Advertisement -----------
HomeNewsHealthਡਾਰਕ ਚਾਕਲੇਟ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਵਧੇਰੇ ਫਾਇਦੇ

ਡਾਰਕ ਚਾਕਲੇਟ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਵਧੇਰੇ ਫਾਇਦੇ

Published on

----------- Advertisement -----------

ਹਰ ਕੋਈ ਚਾਕਲੇਟ ਖਾਣਾ ਪਸੰਦ ਕਰਦਾ ਹੈ। ਪਰ, ਤੁਸੀਂ ਚਾਕਲੇਟ ਦੇ ਨੁਕਸਾਨਾਂ ਬਾਰੇ ਜ਼ਰੂਰ ਸੁਣਿਆ ਹੋਵੇਗਾ। ਅੱਜ ਇਸ ਲੇਖ ਵਿਚ ਅਸੀਂ ਤੁਹਾਨੂੰ ਚਾਕਲੇਟ ਦੇ ਫਾਇਦਿਆਂ ਬਾਰੇ ਦੱਸਾਂਗੇ। ਜੀ ਹਾਂ, ਡਾਰਕ ਚਾਕਲੇਟ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਜੋ ਤੁਹਾਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦਗਾਰ ਹੁੰਦਾ ਹੈ। ਇਸ ਵਿੱਚ ਜ਼ਿੰਕ ਆਇਰਨ, ਕਾਪਰ, ਫਲੇਵਾਨੋਲ, ਫਾਸਫੋਰਸ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ। ਹਾਲਾਂਕਿ ਲੋਕ ਡਾਰਕ ਚਾਕਲੇਟ ਖਾਣ ਤੋਂ ਪਰਹੇਜ਼ ਕਰਦੇ ਹਨ ਪਰ ਤੁਸੀਂ ਇਸ ਨੂੰ ਸੀਮਤ ਮਾਤਰਾ ‘ਚ ਖਾ ਸਕਦੇ ਹੋ। ਤਾਂ ਆਓ ਜਾਣਦੇ ਹਾਂ ਡਾਰਕ ਚਾਕਲੇਟ ਖਾਣ ਦੇ ਫਾਇਦੇ।

ਜ਼ੁਕਾਮ ਅਤੇ ਖਾਂਸੀ ਤੋਂ ਰਾਹਤ: ਡਾਰਕ ਚਾਕਲੇਟ ‘ਚ ਮੌਜੂਦ ਵਿਟਾਮਿਨ-ਸੀ ਅਤੇ ਫੈਟੀ ਐਸਿਡ ਜ਼ੁਕਾਮ ਤੇ ਖੰਘ ਤੋਂ ਰਾਹਤ ਦਿਵਾਉਣ ‘ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਨਾਲ ਗਲੇ ਦੇ ਦਰਦ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।

ਤਣਾਅ ਘਟਾਉਣ ਲਈ: ਚਾਕਲੇਟ ‘ਚ ਮੌਜੂਦ ਕੈਫੀਨ ਤਣਾਅ ਨੂੰ ਘੱਟ ਕਰਨ ‘ਚ ਕਾਰਗਰ ਹੈ। ਇਸ ਨੂੰ ਖਾਣ ਨਾਲ ਤੁਹਾਡਾ ਮੂਡ ਬਿਹਤਰ ਹੋ ਸਕਦਾ ਹੈ। ਡਾਰਕ ਚਾਕਲੇਟ ‘ਚ ਪਾਏ ਜਾਣ ਵਾਲੇ ਤੱਤ ਤਣਾਅ ਪੈਦਾ ਕਰਨ ਵਾਲੇ ਹਾਰਮੋਨਜ਼ ਨੂੰ ਕੰਟਰੋਲ ਕਰਦੇ ਹਨ।

ਚਮੜੀ ਲਈ ਫਾਇਦੇਮੰਦ ਹੈ: ਡਾਰਕ ਚਾਕਲੇਟ ਸਿਹਤ ਦੇ ਨਾਲ-ਨਾਲ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਕ ਰਿਪੋਰਟ ਮੁਤਾਬਕ ਇਸ ‘ਚ ਮੌਜੂਦ ਫਲੇਵਾਨੋਲ ਚਮੜੀ ਦੇ ਖੂਨ ਸੰਚਾਰ ਨੂੰ ਵੀ ਬਿਹਤਰ ਬਣਾ ਸਕਦੇ ਹਨ।

ਊਰਜਾ ਵਧਾਉਂਦਾ ਹੈ: ਡਾਰਕ ਚਾਕਲੇਟ ਕੋਕੋ ਬੀਨ ਤੋਂ ਬਣਾਈ ਜਾਂਦੀ ਹੈ, ਜਿਸ ਨੂੰ ਕੋਕੋ ਵੀ ਕਿਹਾ ਜਾਂਦਾ ਹੈ। ਇਸ ਨੂੰ ਖਾਣ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ।

ਨਰਵਸ ਸਿਸਟਮ ਲਈ ਫਾਇਦੇਮੰਦ: ਡਾਰਕ ਚਾਕਲੇਟ ਨਰਵਸ ਸਿਸਟਮ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ‘ਚ ਵਿਟਾਮਿਨ-ਸੀ ਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਨਰਵਸ ਸਿਸਟਮ ਦੇ ਕੰਮਕਾਜ ਨੂੰ ਵਧਾਉਂਦੇ ਹਨ।

ਕੋਲੈਸਟ੍ਰਾਲ ਲਈ ਫਾਇਦੇਮੰਦ: ਇੱਕ ਰਿਸਰਚ ਦੇ ਮੁਤਾਬਕ ਚਾਕਲੇਟ ਵਿੱਚ ਮੌਜੂਦ ਕੋਕੋ ਫਲੇਵਾਨੋਲਸ ਦੇ ਕਾਰਨ ਕੋਲੈਸਟ੍ਰੋਲ ਦੇ ਪੱਧਰ ਉੱਤੇ ਕੋਈ ਅਸਰ ਨਹੀਂ ਹੁੰਦਾ ਹੈ।ਤੁਸੀਂ ਡਾਰਕ ਚਾਕਲੇਟ ਨੂੰ ਸੀਮਤ ਮਾਤਰਾ ਵਿੱਚ ਖਾ ਸਕਦੇ ਹੋ।

ਕੈਂਸਰ ਤੋਂ ਬਚਾਉਂਦਾ ਹੈ: ਮਾਹਿਰਾਂ ਅਨੁਸਾਰ ਡਾਰਕ ਚਾਕਲੇਟ ਵਿੱਚ ਕੈਂਸਰ ਵਿਰੋਧੀ ਗੁਣ ਪਾਏ ਜਾਂਦੇ ਹਨ। ਇਸ ਵਿੱਚ ਮੌਜੂਦ ਫਲੇਵੋਨਾਈਡ ਕੈਂਸਰ ਨੂੰ ਰੋਕਣ ਵਿੱਚ ਮਦਦਗਾਰ ਹੁੰਦਾ ਹੈ। ਇਹ ਸਰੀਰ ਵਿੱਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...